ਰਾਮ ਰਹੀਮ ਨੂੰ SC ਨੇ ਦਿੱਤਾ ਵੱਡਾ ਝਟਕਾ, ਬਰਗਾੜੀ ਮਾਮਲੇ 'ਚ ਮੰਗਿਆ ਜਵਾਬ | Supreme Court asked for a response from Ram Rahim in the Bargari case know full detail in punjabi Punjabi news - TV9 Punjabi

ਰਾਮ ਰਹੀਮ ਨੂੰ SC ਨੇ ਦਿੱਤਾ ਵੱਡਾ ਝਟਕਾ, ਬਰਗਾੜੀ ਮਾਮਲੇ ‘ਚ ਮੰਗਿਆ ਜਵਾਬ

Updated On: 

18 Oct 2024 13:21 PM

Ram Rahim : ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ, ਜਿਸ 'ਤੇ ਅੱਜ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਦਿੱਤੀ ਹੈ। ਪਾਬੰਦੀ ਹਟਾਉਣ ਦੇ ਨਾਲ ਹੀ ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।

ਰਾਮ ਰਹੀਮ ਨੂੰ SC ਨੇ ਦਿੱਤਾ ਵੱਡਾ ਝਟਕਾ, ਬਰਗਾੜੀ ਮਾਮਲੇ ਚ ਮੰਗਿਆ ਜਵਾਬ

ਗੁਰਮੀਤ ਰਾਮ ਰਹੀਮ

Follow Us On

Bargari Case : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਹਾਈਕੋਰਟ ਵੱਲੋਂ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਮਾਰਚ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਵਿਰੁੱਧ ਚੱਲ ਰਹੇ ਤਿੰਨ ਮਾਮਲਿਆਂ ਵਿੱਚ ਚੱਲ ਰਹੀ ਜਾਂਚ ਤੇ ਰੋਕ ਲਗਾ ਦਿੱਤੀ ਸੀ।

ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ, ਜਿਸ ‘ਤੇ ਅੱਜ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਦਿੱਤੀ ਹੈ। ਪਾਬੰਦੀ ਹਟਾਉਣ ਦੇ ਨਾਲ ਹੀ ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।

ਬੇਅਦਬੀ ਕਾਂਡ ਕੀ ਹੈ?

ਅਕਤੂਬਰ 2015 ਵਿੱਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿੱਲਰੇ ਹੋਏ ਮਿਲੇ ਸਨ। ਇਸ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਨੇ ਪੰਜਾਬ ਭਰ ‘ਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਸੀ। ਇਸ ਦੇ ਨਾਲ ਹੀ ਵਿਦੇਸ਼ਾਂ ‘ਚ ਰਹਿੰਦੇ ਸਿੱਖਾਂ ਨੇ ਵੀ ਇਸ ਘਟਨਾ ‘ਤੇ ਗੁੱਸਾ ਜ਼ਾਹਰ ਕੀਤਾ ਸੀ।

ਕੋਟਕਪੂਰਾ ਵਿੱਚ ਇਸ ਦਾ ਵਿਰੋਧ ਕਰ ਰਹੇ ਸਿੱਖਾਂ ਉੱਤੇ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਗੋਲੀਆਂ ਵੀ ਚਲਾਈਆਂ। ਇਸ ਕਾਰਨ ਕੋਟਕਪੂਰਾ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਸ ਤੋਂ ਬਾਅਦ ਮਾਮਲੇ ਨੇ ਜ਼ੋਰ ਫੜ ਲਿਆ। ਪੰਜਾਬ ਅੰਦਰ ਅੱਗਜ਼ਨੀ ਅਤੇ ਹਿੰਸਾ ਦੀਆਂ ਕਈ ਘਟਨਾਵਾਂ ਹੋਈਆਂ।

2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਵੱਡਾ ਮੁੱਦਾ ਬਣ ਗਿਆ ਸੀ ਅਤੇ ਸਿੱਖ ਕੌਮ ਇਸ ਘਟਨਾ ਨੂੰ ਲੈ ਕੇ ਤਤਕਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਤੋਂ ਬਹੁਤ ਨਾਰਾਜ਼ ਸੀ। ਇਸੇ ਕਾਰਨ 2017 ਵਿੱਚ ਅਕਾਲੀ-ਭਾਜਪਾ ਗਠਜੋੜ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਮੁੱਖ ਵਿਰੋਧੀ ਪਾਰਟੀ ਵੀ ਨਹੀਂ ਬਣ ਸਕੀ।

Exit mobile version