Adani-Hindenberg : ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਜਾਂਚ ਕਮੇਟੀ ਦਾ ਗਠਨ
Supreme Court ਨੇ ਕਿਹਾ ਕਿ ਭਾਰਤੀ ਨਿਵੇਸ਼ਕਾਂ ਦੀ ਸੁਰੱਖਿਆ ਲਈ ਜਾਂਚ ਜ਼ਰੂਰੀ ਹੈ। ਇਸ ਦੇ ਲਈ ਸਿਖਰਲੀ ਅਦਾਲਤ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਵਿੱਚ ਛੇ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ।
ਅਡਾਨੀ-ਹਿੰਡਨਬਰਗ ਮਾਮਲੇ ‘ਚ SC ਦਾ ਵੱਡਾ ਫੈਸਲਾ, ਜਾਂਚ ਕਮੇਟੀ ਦਾ ਗਠਨ। Supreme Court formed committee on Adani Hindonburg
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਅਡਾਨੀ-ਹਿੰਡਨਬਰਗ (Adani Hindenburg) ਮਾਮਲੇ ‘ਚ ਵੱਡਾ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਇਸ ਪੂਰੇ ਮਾਮਲੇ ਦੀ ਜਾਂਚ ਕਮੇਟੀ ਬਣਾਉਣ ਦਾ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਭਾਰਤੀ ਨਿਵੇਸ਼ਕਾਂ ਦੀ ਸੁਰੱਖਿਆ ਲਈ ਜਾਂਚ ਜ਼ਰੂਰੀ ਹੈ। ਸੁਪਰੀਮ ਕੋਰਟ ਨੇ ਸਾਬਕਾ ਜੱਜ ਜਸਟਿਸ ਅਭੈ ਮਨੋਹਰ ਸਪਰੇ ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਹੈ।


