Farmers Protest: ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਅੱਜ SC ‘ਚ ਸੁਣਵਾਈ, ਪੰਜਾਬ ਹਰਿਆਣਾ ਪੇਸ਼ ਕਰਨਗੇ ਰਿਪੋਰਟ

Updated On: 

02 Sep 2024 11:35 AM

Farmers Protest: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 25 ਅਗਸਤ ਨੂੰ ਸ਼ੰਭੂ ਸਰਹੱਦ 'ਤੇ ਧਰਨਾ ਲਗਾਕੇ ਬੈਠੇ ਕਿਸਾਨਾਂ ਨੂੰ ਮਨਾਉਣ ਲਈ ਮੀਟਿੰਗ ਰੱਖੀ। ਪਰ ਇਹ ਬੈਠਕ ਬਿਨਾਂ ਕਿਸੇ ਸਿੱਟੇ ਦੇ ਸਮਾਪਤ ਹੋ ਗਈ। ਇਸ ਬੈਠਕ ਵਿੱਚ ਪੰਜਾਬ ਅਤੇ ਹਰਿਆਣਾ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਸ਼ਾਮਿਲ ਸਨ।

Farmers Protest: ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਅੱਜ SC ਚ ਸੁਣਵਾਈ, ਪੰਜਾਬ ਹਰਿਆਣਾ ਪੇਸ਼ ਕਰਨਗੇ ਰਿਪੋਰਟ

ਸੁਪਰੀਮ ਕੋਰਟ

Follow Us On

Hearing on Farmers Protest: ਪੰਜਾਬ ਹਰਿਆਣਾ ਦੀਆਂ ਸਰਹੱਦਾਂ ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦਾ ਮਾਮਲੇ ਹੁਣ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵਿਖੇ ਪਹੁੰਚ ਗਿਆ ਹੈ। ਜਿਸ ਨੂੰ ਲੈਕੇ ਸੋਮਵਾਰ ਨੂੰ ਸੁਪਰੀਮ ਕੋਰਟ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਹੋਈ ਸੁਣਵਾਈ ਦੌਰਾਨ ਕੋਰਟ ਨੇ ਦੋਵਾਂ ਸਰਕਾਰਾਂ (ਪੰਜਾਬ, ਹਰਿਆਣਾ) ਨੂੰ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਰੱਖਣ ਦੇ ਹੁਕਮ ਦਿੱਤੇ ਸਨ। ਕੋਰਟ ਦੇ ਹੁਕਮਾਂ ਤੋਂ ਬਾਅਦ ਮੀਟਿੰਗ ਵੀ ਹੋਈ, ਪਰ ਉਹ ਅਸਫਲ ਰਹੀ। ਇਸ ਦੇ ਨਾਲ ਹੀ ਕੋਰਟ ਨੇ ਪੰਜਾਬ ਸਰਕਾਰ ਨੂੰ ਹੋਰ ਕਮੇਟੀ ਮੈਂਬਰਾਂ ਦੇ ਨਾਂ ਵੀ ਦੇਣ ਲਈ ਕਿਹਾ ਗਿਆ। ਜੋ ਪੰਜਾਬ ਸਰਕਾਰ ਅੱਜ ਸੁਪਰੀਮ ਕੋਰਟ ਨੂੰ ਸੌਂਪ ਸਕਦੀ ਹੈ।

ਪੰਜਾਬ ਸਰਕਾਰ ਜੇਕਰ ਅੱਜ ਨਾਮ ਸੌਂਪ ਦਿੰਦੀ ਹੈ ਤਾਂ ਸੁਪਰੀਮ ਕੋਰਟ ਕਮੇਟੀ ਮੈਂਬਰਾਂ ਨੂੰ ਅੰਤਿਮ ਰੂਪ ਦੇ ਸਕਦੀ ਹੈ। ਇਹ ਕਮੇਟੀ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਤਾਲਮੇਲ ਦਾ ਕੰਮ ਕਰੇਗੀ। SC ਨੇ ਪਿਛਲੀ ਸੁਣਵਾਈ ਦੌਰਾਨ ਸਪੱਸ਼ਟ ਕੀਤਾ ਸੀ ਕਿ ਦੋਵਾਂ ਸੂਬਿਆਂ ਦੇ ਵਕੀਲ ਇਸ ਅਦਾਲਤ ਵੱਲੋਂ ਗਠਿਤ ਕੀਤੀ ਜਾਣ ਵਾਲੀ ਕਮੇਟੀ ਅੱਗੇ ਮੁੱਦਿਆਂ ਦੇ ਪ੍ਰਸਤਾਵਿਤ ਵਿਸ਼ੇ ਨੂੰ ਪੇਸ਼ ਕਰਨਗੇ। ਕਮੇਟੀ ਕਿਸਾਨਾਂ ਦੇ ਮਸਲੇ ਸੁਲਝਾਉਣ ਦਾ ਯਤਨ ਕਰੇਗੀ।

ਦੂਜੀ ਮੀਟਿੰਗ ਵੀ ਰਹੀ ਅਸਫਲ

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 25 ਅਗਸਤ ਨੂੰ ਸ਼ੰਭੂ ਸਰਹੱਦ ‘ਤੇ ਧਰਨਾ ਲਗਾਕੇ ਬੈਠੇ ਕਿਸਾਨਾਂ ਨੂੰ ਮਨਾਉਣ ਲਈ ਮੀਟਿੰਗ ਰੱਖੀ। ਪਰ ਇਹ ਬੈਠਕ ਬਿਨਾਂ ਕਿਸੇ ਸਿੱਟੇ ਦੇ ਸਮਾਪਤ ਹੋ ਗਈ। ਇਸ ਬੈਠਕ ਵਿੱਚ ਪੰਜਾਬ ਅਤੇ ਹਰਿਆਣਾ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਸ਼ਾਮਿਲ ਸਨ। ਕੋਰਟ ਦੇ ਹੁਕਮਾਂ ਤੋਂ ਬਾਅਦ ਅਧਿਕਾਰੀਆਂ ਨੇ 5 ਦਿਨਾਂ ਵਿੱਚ ਦੂਜੀ ਵਾਰ ਕਿਸਾਨਾਂ ਨਾਲ ਬੈਠਕ ਕੀਤੀ ਸੀ ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸਾਨ ਸਹਿਮਤ ਹੋਣ ਲਈ ਤਿਆਰ ਨਹੀਂ ਸਨ।

ਕਿਸਾਨ ਇਸ ਗੱਲ ‘ਤੇ ਅੜੇ ਰਹੇ ਕਿ ਉਹ ਆਪਣੇ ਟਰੈਕਟਰ-ਟਰਾਲੀਆਂ ਨੂੰ ਨਹੀਂ ਛੱਡਣਗੇ ਅਤੇ ਇਨ੍ਹਾਂ ਵਾਹਨਾਂ ‘ਚ ਦਿੱਲੀ ਵੱਲ ਕੂਚ ਕਰਨਗੇ। ਇੱਕ ਘੰਟੇ ਤੱਕ ਚੱਲੀ ਇਸ ਬੈਠਕ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ। ਪੁਲਿਸ ਲਾਈਨ ਵਿੱਚ ADGP (ਇੰਟੈਲੀਜੈਂਸ) ਜਸਕਰਨ ਸਿੰਘ ਅਤੇ AIG ਸੰਦੀਪ ਗਰਗ ਤੋਂ ਇਲਾਵਾ ਪਟਿਆਲਾ ਦੇ DC ਅਤੇ SSp ਅਤੇ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ SP ਅਤੇ SDM ਕਿਸਾਨਾਂ ਨੂੰ ਮਿਲਣ ਪਹੁੰਚੇ ਸਨ।