ਸ਼ੰਭੂ ਬਾਰਡਰ ‘ਤੇ SC ‘ਚ ਸੁਣਵਾਈ ਅੱਜ, ਹਰਿਆਣਾ ਸਰਕਾਰ ਨੇ ਕੀਤੀ ਪਟੀਸ਼ਨ ਦਾਖ਼ਲ

Updated On: 

24 Jul 2024 15:21 PM

Shambhu border barricade: ਪੰਜਾਬ ਹਰਿਆਣਾ ਹਾਈ ਕੋਰਟ ਨੇ ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸ਼ੰਭੂ ਬਾਰਡਰ ਨੂੰ ਬੰਦ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਸੀ। ਪਟੀਸ਼ਨਰ ਨੇ ਕਿਹਾ ਕਿ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਵਪਾਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸ਼ੰਭੂ ਬਾਰਡਰ ਤੇ SC ਚ ਸੁਣਵਾਈ ਅੱਜ, ਹਰਿਆਣਾ ਸਰਕਾਰ ਨੇ ਕੀਤੀ ਪਟੀਸ਼ਨ ਦਾਖ਼ਲ

ਸ਼ੰਭੂ ਬਾਰਡਰ ਪੁਰਾਣੀ ਤਸਵੀਰ

Follow Us On

Shambhu border barricade: ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ ਖਿਲਾਫ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਣੀ ਹੈ। ਹਾਈਕੋਰਟ ਦੇ ਫੈਸਲੇ ‘ਤੇ ਹਰਿਆਣਾ ਸਰਕਾਰ ਅੱਜ ਆਪਣਾ ਪੱਖ ਪੇਸ਼ ਕਰੇਗੀ। ਇਸ ਤੋਂ ਪਹਿਲਾਂ 10 ਜੁਲਾਈ ਨੂੰ ਹਾਈ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਸੱਤ ਦਿਨਾਂ ਦੇ ਅੰਦਰ ਸ਼ੰਭੂ ਬਾਰਡਰ ਤੋਂ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਸਨ। ਹਰਿਆਣਾ ਸਰਕਾਰ ਨੇ ਇਸ ਨੂੰ ਕਾਨੂੰਨ ਵਿਵਸਥਾ ਦਾ ਮੁੱਦਾ ਦੱਸਿਆ ਸੀ।

ਪੰਜਾਬ ਹਰਿਆਣਾ ਹਾਈ ਕੋਰਟ ਨੇ ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸ਼ੰਭੂ ਬਾਰਡਰ ਨੂੰ ਬੰਦ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਸੀ। ਪਟੀਸ਼ਨਰ ਨੇ ਕਿਹਾ ਕਿ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਵਪਾਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਆਪਣਾ ਕਾਰੋਬਾਰ ਨਹੀਂ ਕਰ ਪਾਉਂਦੇ ਜਿਸ ਕਾਰਨ ਉਨ੍ਹਾਂ ਲਈ ਭੁੱਖਮਰੀ ਵਰਗੀ ਸਥਿਤੀ ਬਣੀ ਹੋਈ ਹੈ। ਜੰਮੂ, ਪੰਜਾਬ, ਹਿਮਾਚਲ ਅਤੇ ਹਰਿਆਣਾ ਵਿੱਚ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।

ਇਹ ਵੀ ਪੜ੍ਹੋ: ਅੱਜ ਰਾਹੁਲ ਗਾਂਧੀ ਨੂੰ ਮਿਲਣਗੇ ਕਿਸਾਨ ਆਗੂ, ਮੰਗਾਂ ਨੂੰ ਲੈ ਕੇ ਕਰਨਗੇ ਗੱਲਬਾਤ

ਹਰਿਆਣਾ ਸਰਕਾਰ ਨੇ ਪਾਈ ਸੀ ਪਟੀਸ਼ਨ

ਇਸ ਫੈਸਲੇ ਬਾਰੇ ਹਰਿਆਣਾ ਸਰਕਾਰ ਨੇ ਕਿਹਾ ਸੀ ਕਿ ਸ਼ੰਭੂ ਸਰਹੱਦ ‘ਤੇ ਬੈਰੀਕੇਡਿੰਗ ਅਮਨ-ਕਾਨੂੰਨ ਬਣਾਈ ਰੱਖਣ ਲਈ ਕੀਤੀ ਗਈ ਹੈ। ਜੇਕਰ ਇਨ੍ਹਾਂ ਨੂੰ ਹਟਾ ਦਿੱਤਾ ਗਿਆ ਤਾਂ ਸੂਬੇ ਦਾ ਮਾਹੌਲ ਖਰਾਬ ਹੋਣ ਦਾ ਖਤਰਾ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਇਨ੍ਹਾਂ ਨੂੰ ਹਟਾਇਆ ਨਾ ਜਾਵੇ। ਉਨ੍ਹਾਂ ਨੇ ਇਸ ਸਬੰਧੀ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਅੱਜ ਸੁਣਵਾਈ ਹੋਣੀ ਹੈ।

ਕਿਸਾਨਾਂ ਨੇ ਜਤਾਇਆ ਸੀ ਵਿਰੋਧ

ਕਿਸਾਨ ਜਥੇਬੰਦੀਆਂ ਨੇ ਹਰਿਆਣਾ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ 5 ਮਹੀਨਿਆਂ ਤੋਂ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਉਹ ਸਰਹੱਦ ‘ਤੇ ਰਹਿ ਰਹੇ ਹਨ ਪਰ ਇੱਥੇ ਕਿਸੇ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ ਗਈ ਹੈ। ਕਿਸਾਨ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਗਟ ਕਰਨਾ ਚਾਹੁੰਦੇ ਹਨ। ਹਰਿਆਣਾ ਸਰਕਾਰ ਕਿਸਾਨਾਂ ਦਾ ਅਕਸ ਖਰਾਬ ਕਰ ਰਹੀ ਹੈ।

Exit mobile version