Supreme Court: ਡੱਲੇਵਾਲ ਦੇ ਮਾਮਲੇ ਤੇ ਸੁਪਰੀਮ ਕੋਰਟ ‘ਚ ਸੁਣਵਾਈ, ਕੋਰਟ ਬੋਲੀ- ਅਸੀਂ ਭੁੱਖ ਹੜਤਾਲ ਖ਼ਤਮ ਕਰਨ ਲਈ ਨਹੀਂ ਕਿਹਾ

Updated On: 

02 Jan 2025 13:45 PM

ਖਨੌਰੀ ਬਾਰਡਰ 'ਤੇ 38 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਕੋਸ਼ਿਸ਼ ਕਰ ਰਹੀ ਹੈ। ਸੁਣਵਾਈ ਦੌਰਾਨ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਏ।

Supreme Court: ਡੱਲੇਵਾਲ ਦੇ ਮਾਮਲੇ ਤੇ ਸੁਪਰੀਮ ਕੋਰਟ ਚ ਸੁਣਵਾਈ, ਕੋਰਟ ਬੋਲੀ- ਅਸੀਂ ਭੁੱਖ ਹੜਤਾਲ ਖ਼ਤਮ ਕਰਨ ਲਈ ਨਹੀਂ ਕਿਹਾ

Supreme Court: ਡੱਲੇਵਾਲ ਦੇ ਮਾਮਲੇ ਤੇ ਸੁਪਰੀਮ ਕੋਰਟ 'ਚ ਸੁਣਵਾਈ, ਕੋਰਟ ਨੇ ਕੀਤੀਆਂ ਸਖ਼ਤ ਟਿੱਪਣੀਆਂ

Follow Us On

ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਕੋਸ਼ਿਸ਼ ਕਰ ਰਹੀ ਹੈ। ਸੁਣਵਾਈ ਦੌਰਾਨ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਏ।

ਅਦਾਲਤ ਨੇ ਕਿਹਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਕਦੇ ਵਰਤ ਤੋੜਨ ਲਈ ਨਹੀਂ ਕਿਹਾ। ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਤੁਹਾਡਾ ਰਵੱਈਆ ਸੁਲ੍ਹਾ-ਸਫ਼ਾਈ ਕਰਵਾਉਣ ਦਾ ਨਹੀਂ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਕੁਝ ਅਖੌਤੀ ਕਿਸਾਨ ਆਗੂ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ। ਸੁਣਵਾਈ ਸੋਮਵਾਰ, 6 ਜਨਵਰੀ ਨੂੰ ਤੈਅ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਸਾਨੂੰ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਕਰਨ ਦੇ ਆਦੇਸ਼ ਦੀ ਪਾਲਣਾ ਰਿਪੋਰਟ ਦੀ ਲੋੜ ਹੈ।

ਕੀ DGP ਅਤੇ CS ਤੇ ਚੱਲੇਗਾ ਅਵਮਾਨਨਾ ਦਾ ਕੇਸ ?

ਸੋਮਵਾਰ ਨੂੰ ਇਸ ਅਵਮਾਨਨਾ ਪਟੀਸ਼ਨ ਦੇ ਨਾਲ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਸਰਹੱਦ ਖੋਲ੍ਹਣ ਵਿਰੁੱਧ ਦਾਇਰ ਪਟੀਸ਼ਨ ‘ਤੇ ਵੀ ਸੁਣਵਾਈ ਹੋਵੇਗੀ। ਸੁਣਵਾਈ ਦੌਰਾਨ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ।

ਪਹਿਲਾਂ ਵੀ ਮਿਲਿਆ ਸੀ 3 ਦਿਨ ਦਾ ਸਮਾਂ

ਇਸ ਤੋਂ ਪਹਿਲਾਂ 30 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ 3 ਦਿਨਾਂ ਦਾ ਸਮਾਂ ਦਿੱਤਾ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਇਕ ਵਿਚੋਲੇ ਨੇ ਅਰਜ਼ੀ ਦਿੱਤੀ ਹੈ ਕਿ ਜੇਕਰ ਕੇਂਦਰ ਦਖਲ ਦੇਵੇ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹੈ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸਮਾਂ ਮੰਗਣ ਵਾਲੀ ਪੰਜਾਬ ਸਰਕਾਰ ਦੀ ਅਪੀਲ ਨੂੰ ਕੋਰਟ ਨੇ ਸਵੀਕਾਰ ਕਰ ਲਿਆ ਸੀ।

ਕੇਂਦਰ ਦੀ ਭਾਸ਼ਾ ਬੋਲ ਰਹੀ ਹੈ ਕੋਰਟ- ਡੱਲੇਵਾਲ

ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਇੱਕ ਪਾਸੇ ਸੁਪਰੀਮ ਕੋਰਟ ਕਿਸਾਨਾਂ ਨਾਲ ਹਮਦਰਦੀ ਜਤਾ ਰਹੀ ਹੈ ਤਾਂ ਦੂਜੇ ਪਾਸੇ ਸਖ਼ਤੀ ਕੀਤੀ ਜਾ ਰਹੀ। ਡੱਲੇਵਾਲ ਨੇ ਕਿਹਾ ਕਿ ਇੰਝ ਲੱਗ ਰਿਹਾ ਹੈ ਕਿ ਜਿਵੇਂ ਸਪਰੀਮ ਕੋਰਟ ਕੇਂਦਰ ਦੀ ਭਾਸ਼ਾ ਬੋਲ ਰਹੀ ਹੈ।

ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਕਰਾਂਗੇ ਉਡੀਕ- ਸ਼ਿਵਰਾਜ

ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨ ਅੰਦੋਲਨ ਤੇ ਬਿਆਨ ਦਿੰਦਿਆਂ ਕਿਹਾ ਕਿ ਅਸੀਂ ਕਿਸਾਨਾਂ ਨਾਲ ਫਿਲਹਾਲ ਕੋਈ ਗੱਲ ਨਹੀਂ ਕਰਾਂਗੇ। ਕਿਉਂਕਿ ਮਾਮਲਾ ਸੁਪਰੀਮ ਕੋਰਟ ਵਿੱਚ ਹੈ ਅਸੀਂ ਕੋਰਟ ਦੇ ਨਿਰਦੇਸ਼ ਆਉਣ ਦਾ ਇੰਤਰਾਜ ਕਰਾਂਗੇ।