ਸ਼ੰਭੂ ਬਾਰਡਰ ਖੋਲ੍ਹਣ ‘ਤੇ ਅੱਜ SC ‘ਚ ਸੁਣਵਾਈ, ਡੱਲੇਵਾਲ ਬੋਲੇ- ਕੀ ਮੇਰੀ ਮੌਤ ਦੀ ਉਡੀਕ ਕਰ ਰਹੀ ਸੀ ਕਮੇਟੀ?

Updated On: 

18 Dec 2024 10:59 AM

Supreme Court OIn Sambhu Border: ਡੱਲੇਵਾਲ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਵਿਚੋਲਗੀ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ 2 ਪੰਨਿਆਂ ਦਾ ਪੱਤਰ ਲਿਖਿਆ ਹੈ। ਇਸ ਵਿੱਚ ਡੱਲੇਵਾਲ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨਾਲ ਹੀ ਗੱਲ ਕਰਾਂਗੇ। ਕਮੇਟੀ ਨੂੰ ਮਿਲਣ ਦੇ ਬਾਵਜੂਦ ਉਹ ਸ਼ੰਭੂ ਜਾਂ ਖਨੌਰੀ ਬਾਰਡਰ ਤੇ ਨਹੀਂ ਆਏ।

ਸ਼ੰਭੂ ਬਾਰਡਰ ਖੋਲ੍ਹਣ ਤੇ ਅੱਜ SC ਚ ਸੁਣਵਾਈ, ਡੱਲੇਵਾਲ ਬੋਲੇ- ਕੀ ਮੇਰੀ ਮੌਤ ਦੀ ਉਡੀਕ ਕਰ ਰਹੀ ਸੀ ਕਮੇਟੀ?

ਸ਼ੰਭੂ ਬਾਰਡਰ ਖੋਲ੍ਹਣ 'ਤੇ ਅੱਜ SC 'ਚ ਸੁਣਵਾਈ, ਡੱਲੇਵਾਲ ਬੋਲੇ- ਕੀ ਮੇਰੀ ਮੌਤ ਦੀ ਉਡੀਕ ਕਰ ਰਹੀ ਸੀ ਕਮੇਟੀ?

Follow Us On

ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਏ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਅੱਜ (18 ਦਸੰਬਰ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਤੋਂ ਇਲਾਵਾ ਅਦਾਲਤ 23 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਵੀ ਸੁਣਵਾਈ ਕਰੇਗੀ। ਜਿਸ ਵਿੱਚ ਕੇਂਦਰ ਅਤੇ ਪੰਜਾਬ ਸਰਕਾਰਾਂ ਜਾਣਕਾਰੀ ਦਿੱਤੀ ਜਾਵੇਗੀ ਕਿ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦੇਣ ਲਈ ਕੀ ਕੀਤਾ ਗਿਆ ਹੈ ਜਿਸ ਦੇ ਲਈ ਪਿਛਲੀ ਸੁਣਵਾਈ ਵਿੱਚ ਕੋਰਟ ਨੇ ਕਿਹਾ ਸੀ। ਡੱਲੇਵਾਲ ਐਮਐਸਪੀ ਕਾਨੂੰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ‘ਤੇ ਹਨ।

ਇਸ ਸੁਣਵਾਈ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਵਿਚੋਲਗੀ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ 2 ਪੰਨਿਆਂ ਦਾ ਪੱਤਰ ਲਿਖਿਆ ਹੈ। ਇਸ ਵਿੱਚ ਡੱਲੇਵਾਲ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨਾਲ ਹੀ ਗੱਲ ਕਰਾਂਗੇ। ਕਮੇਟੀ ਨੂੰ ਮਿਲਣ ਦੇ ਬਾਵਜੂਦ ਉਹ ਸ਼ੰਭੂ ਜਾਂ ਖਨੌਰੀ ਬਾਰਡਰ ਤੇ ਨਹੀਂ ਆਏ। ਬਹੁਤ ਦੇਰ ਨਾਲ ਸਰਗਰਮੀ ਦਿਖਾ ਰਿਹਾ ਹਨ। ਕੀ ਇਹ ਕਮੇਟੀ ਮੇਰੀ ਮੌਤ ਦੀ ਉਡੀਕ ਕਰ ਰਹੀ ਸੀ?

ਕਿਸਾਨਾਂ ਨੇ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਦੇਖਦਿਆਂ ਉਹਨਾਂ ਦੇ ਆਲੇ ਦੁਆਲੇ ਸੀਸੇ ਲਗਾਉਣ ਦਾ ਫੈਸਲਾ ਲਿਆ ਹੈ। ਕਿਉਂਕਿ ਦਿਨੋਂ ਦਿਨ ਡੱਲੇਵਾਲ ਦੀ ਸਿਹਤ ਨਾਜ਼ੁਕ ਹੁੰਦੀ ਜਾ ਰਹੀ ਹੈ। ਜਿਸ ਤੋਂ ਬਾਅਦ ਕਿਸਾਨਾਂ ਸਮੇਤ ਸੁਪਰੀਮ ਕੋਰਟ ਵੀ ਉਹਨਾਂ ਦੀ ਸਿਹਤ ਨੂੰ ਲੈਕੇ ਚਿੰਤਤ ਹੈ।

ਕੋਰਟ ਨੇ ਤਰੁੰਤ ਐਕਸ਼ਨ ਤੋਂ ਕੀਤਾ ਇਨਕਾਰ

13 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਤੁਰੰਤ ਖੋਲ੍ਹਣ ਦਾ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਕਿਸਾਨਾਂ ਨੂੰ ਹਾਈਵੇਅ ਛੱਡ ਕੇ ਧਰਨੇ ਨੂੰ ਕਿਸੇ ਹੋਰ ਥਾਂ ਤਬਦੀਲ ਕਰਨ ਜਾਂ ਕੁਝ ਸਮੇਂ ਲਈ ਮੁਲਤਵੀ ਕਰਨ ਲਈ ਮਨਾਵੇ। ਸੁਣਵਾਈ ਦੌਰਾਨ ਅਦਾਲਤ ਨੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ‘ਤੇ ਵੀ ਚਿੰਤਾ ਪ੍ਰਗਟਾਈ ਸੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਤੁਰੰਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਡੱਲੇਵਾਲ ਨੂੰ ਵਰਤ ਤੋੜਨ ਲਈ ਕੋਈ ਜ਼ਬਰਦਸਤੀ ਨਹੀਂ ਵਰਤਣੀ ਚਾਹੀਦੀ।

Exit mobile version