Stuble Burning:’ਪ੍ਰਦੂਸ਼ਣ ਰੋਕਣ ਲਈ ਕੀ ਕੀਤਾ, ਗੱਲਾਂ ਕਾਗਜ਼ਾਂ ਸਿਰਫ ‘ਤੇ ਹੀ’, ਦਿੱਲੀ ਦੀ ਹਾਲਤ ‘ਤੇ ਸੁਪਰੀਮ ਕੋਰਟ ਸਖ਼ਤ
Stuble Burning in Punjab: ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ। ਸੁਪਰੀਮ ਕੋਰਟ ਨੇ ਦਿੱਲੀ-ਯੂਪੀ ਸਮੇਤ ਪੰਜ ਰਾਜਾਂ ਤੋਂ ਪੁੱਛਿਆ ਹੈ ਕਿ ਉਨ੍ਹਾਂ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਕਦਮ ਚੁੱਕੇ ਹਨ। ਸੁਪਰੀਮ ਕੋਰਟ ਨੇ ਕਿਹਾ ਹੈ ਕਿ AQI ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਗੱਲਾਂ ਸਿਰਫ਼ ਕਾਗਜ਼ਾਂ 'ਤੇ ਹੀ ਹੋ ਰਹੀਆਂ ਹਨ, ਜਦਕਿ ਅਸਲੀਅਤ ਕੁਝ ਹੋਰ ਹੈ।

(Photo Credit: tv9hindi.com)
ਸੁਪਰੀਮ ਕੋਰਟ ਨੇ ਰਾਜਧਾਨੀ ਦਿੱਲੀ ਅਤੇ ਇਸ ਦੇ ਨੇੜੇ ਇਲਾਕਿਆਂ ‘ਚ ਵਧਦੇ ਪ੍ਰਦੂਸ਼ਣ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਸੁਪਰੀਮ ਕੋਰਟ ਨੇ ਦਿੱਲੀ ਅਤੇ ਪੰਜਾਬ ਸਮੇਤ ਪੰਜ ਰਾਜਾਂ ਤੋਂ ਪੁੱਛਿਆ ਹੈ ਕਿ ਉਨ੍ਹਾਂ ਨੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਕਦਮ ਚੁੱਕੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰਦੂਸ਼ਣ ਦੇ ਬਾਵਜੂਦ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਪਰਾਲੀ ਸਾੜੀ ਜਾ ਰਹੀ ਹੈ। ਅਦਾਲਤ ਨੇ ਦਿੱਲੀ, ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਨੂੰ ਇੱਕ ਹਫ਼ਤੇ ਦੇ ਅੰਦਰ ਹਲਫ਼ਨਾਮਾ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਇੱਕ ਹਫ਼ਤੇ ਦੇ ਅੰਦਰ ਹਲਫ਼ਨਾਮਾ ਦਾਖ਼ਲ ਕਰਨਾ ਹੋਵੇਗਾ।