ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੱਤਵਾਦ ਖਿਲਾਫ਼ ਪੂਰਾ ਦੇਸ਼ ਇੱਕਜੁੱਟ, ਸੁਰੱਖਿਆ ਬਲਾਂ ਦਾ ਮਨੋਬਲ ਨਾ ਡੇਗੋ… ਪਹਿਲਗਾਮ ਹਮਲੇ ‘ਤੇ ਸੁਪਰੀਮ ਕੋਰਟ ਨੇ ਵਕੀਲਾਂ ਨੂੰ ਪਾਈ ਝਾੜ

Supreme Court on Pahalgam Attack: ਸੁਪਰੀਮ ਕੋਰਟ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿਆਂਇਕ ਜਾਂਚ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ 26 ਲੋਕਾਂ ਦੀ ਜਾਨ ਗਈ ਹੈ। ਇਸ ਘਟਨਾ ਦੀ ਸੰਵੇਦਨਸ਼ੀਲਤਾ ਨੂੰ ਸਮਝਣਾ ਪਵੇਗਾ। ਜੱਜ ਅੱਤਵਾਦ ਜਾਂਚਾਂ ਦੇ ਮਾਹਰ ਨਹੀਂ ਹਨ।

ਅੱਤਵਾਦ ਖਿਲਾਫ਼ ਪੂਰਾ ਦੇਸ਼ ਇੱਕਜੁੱਟ, ਸੁਰੱਖਿਆ ਬਲਾਂ ਦਾ ਮਨੋਬਲ ਨਾ ਡੇਗੋ... ਪਹਿਲਗਾਮ ਹਮਲੇ 'ਤੇ ਸੁਪਰੀਮ ਕੋਰਟ ਨੇ ਵਕੀਲਾਂ ਨੂੰ ਪਾਈ ਝਾੜ
ਅੱਤਵਾਦ ਖਿਲਾਫ਼ ਪੂਰਾ ਦੇਸ਼ ਇੱਕਜੁੱਟ : SC
Follow Us
piyush-pandey
| Updated On: 01 May 2025 14:37 PM IST

ਸੁਪਰੀਮ ਕੋਰਟ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਘਟਨਾ ਦੀ ਨਿਆਂਇਕ ਜਾਂਚ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਸ ਹਮਲੇ ਵਿੱਚ 26 ਲੋਕ ਮਾਰੇ ਗਏ ਸਨ। ਅਦਾਲਤ ਨੇ ਪਹਿਲਗਾਮ ਹਮਲੇ ‘ਤੇ ਜਨਹਿੱਤ ਪਟੀਸ਼ਨ ਦਾਇਰ ਕਰਨ ਵਾਲੇ ਪਟੀਸ਼ਨਕਰਤਾਵਾਂ ਨੂੰ ਤਗੜੀ ਝਾੜ ਪਾਉਂਦਿਆਂ ਕਿਹਾ ਕਿ ਜੱਜ ਅੱਤਵਾਦ ਦੇ ਮਾਮਲਿਆਂ ਦੀ ਜਾਂਚ ਕਰਨ ਦੇ ਮਾਹਰ ਨਹੀਂ ਹਨ।

ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਦੇਸ਼ ਦਾ ਹਰ ਨਾਗਰਿਕ ਅੱਤਵਾਦ ਨਾਲ ਲੜਨ ਲਈ ਇੱਕਜੁੱਟ ਹੈ। ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਸਮਾਂ ਹੈ ਜਦੋਂ ਦੇਸ਼ ਦਾ ਹਰ ਭਾਰਤੀ ਅੱਤਵਾਦ ਨਾਲ ਲੜਨ ਲਈ ਇਕੱਠੇ ਖੜ੍ਹਾ ਹੈ। ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਅਜਿਹੀਆਂ ਮੰਗਾਂ ਕਰਕੇ ਸੁਰੱਖਿਆ ਬਲਾਂ ਦਾ ਮਨੋਬਲ ਨਾ ਡੇਗੋ। ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੈ। ਅਜਿਹੀ ਸਥਿਤੀ ਵਿੱਚ, ਇਸ ਮਾਮਲੇ ਦੀ ਸੰਵੇਦਨਸ਼ੀਲਤਾ ਦਾ ਵੀ ਧਿਆਨ ਰੱਖੋ।

ਵਕੀਲਾਂ ਸਮਝਣ ਆਪਣੀ ਜ਼ਿੰਮੇਵਾਰੀ

ਸੁਪਰੀਮ ਕੋਰਟ ਨੇ ਹੁਕਮ ਵਿੱਚ ਦਰਜ ਕੀਤਾ ਹੈ ਕਿ ਪਟੀਸ਼ਨਕਰਤਾ ਨੇ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਮੰਗੀ ਹੈ। ਅਦਾਲਤ ਨੇ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਪਹਿਲਗਾਮ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੀਆਂ ਪਟੀਸ਼ਨਾਂ ਦਾਇਰ ਨਹੀਂ ਕੀਤੀਆਂ ਜਾਣੀਆਂ ਚਾਹੀਦੀਆਂ। ਵਕੀਲਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ।

ਸੁਪਰੀਮ ਕੋਰਟ ਨੇ ਕਿਹਾ ਕਿ ਤੁਸੀਂ ਪਟੀਸ਼ਨ ਵਾਪਸ ਲਵੋ, ਨਹੀਂ ਤਾਂ ਸਾਨੂੰ ਹੁਕਮ ਜਾਰੀ ਕਰਨਾ ਪਵੇਗਾ। ਅਸੀਂ ਜਾਂਚ ਕਰਵਾਉਣ ਦੇ ਮਾਹਿਰ ਨਹੀਂ ਹਾਂ। ਤੁਸੀਂ ਆਪਣੀ ਮੰਗ ਤਾਂ ਵੇਖੋ, ਜਾਂਚ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਹੋਵੇ। ਸੁਪਰੀਮ ਕੋਰਟ ਨੇ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਇੱਕਜੁੱਟ ਹੋ ਕੇ ਅੱਤਵਾਦ ਵਿਰੁੱਧ ਖੜ੍ਹੇ ਹੋਣਾ ਚਾਹੀਦਾ ਹੈ। ਅਜਿਹੀਆਂ ਮੰਗਾਂ ਸਾਡੇ ਸੁਰੱਖਿਆ ਬਲਾਂ ਦਾ ਮਨੋਬਲ ਡੇਗਣ ਵਾਲੀਆਂ ਹਨ। ਅਜਿਹੀ ਪਟੀਸ਼ਨ ਦਾਇਰ ਨਹੀਂ ਕੀਤੀ ਜਾਣੀ ਚਾਹੀਦੀ।

22 ਅਪ੍ਰੈਲ ਨੂੰ ਪਹਿਲਗਾਮ ਹਮਲੇ ਵਿੱਚ ਅੱਤਵਾਦੀਆਂ ਨੇ 26 ਲੋਕਾਂ ਦੀ ਜਾਨ ਲੈ ਲਈ ਸੀ। ਇਸ ਘਟਨਾ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਅੱਤਵਾਦ ਦਾ ਖਾਤਮਾ ਹੋਣਾ ਚਾਹੀਦਾ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ, ਦੇਸ਼ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਇੱਕਜੁੱਟ ਹਨ। ਹਰ ਕੋਈ ਸਰਕਾਰ ਦੇ ਫੈਸਲੇ ਨਾਲ ਸਹਿਮਤ ਹੈ।

Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ
Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ...
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?...
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ...
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...