ਧਾਰਾ 370 ਨੂੰ ਰੱਦ ਕਰਨ ‘ਤੇ ਫੈਸਲਾ ਅੱਜ, ਜੰਮੂ-ਕਸ਼ਮੀਰ ‘ਚ ਸੁਰੱਖਿਆ ਦੇ ਇੰਤਜ਼ਾਮ ਪੁਖ਼ਤਾ

Updated On: 

11 Dec 2023 06:40 AM

5 ਅਗਸਤ, 2019 ਨੂੰ, ਕੇਂਦਰ ਸਰਕਾਰ ਨੇ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰ ਦਿੱਤਾ ਸੀ, ਜਿਸ ਨੇ ਜੰਮੂ ਅਤੇ ਕਸ਼ਮੀਰ ਦੇ ਪੁਰਾਣੇ ਰਾਜ ਨੂੰ ਵਿਸ਼ੇਸ਼ ਦਰਜਾ ਦਿੱਤਾ ਸੀ, ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ - ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਵਿੱਚ ਵੰਡ ਦਿੱਤਾ ਸੀ। 16 ਦਿਨਾਂ ਦੀ ਮੈਰਾਥਨ ਸੁਣਵਾਈ ਤੋਂ ਬਾਅਦ, ਸੁਪਰੀਮ ਕੋਰਟ ਨੇ 5 ਸਤੰਬਰ ਨੂੰ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਧਾਰਾ 370 ਨੂੰ ਰੱਦ ਕਰਨ ਤੇ ਫੈਸਲਾ ਅੱਜ, ਜੰਮੂ-ਕਸ਼ਮੀਰ ਚ ਸੁਰੱਖਿਆ ਦੇ ਇੰਤਜ਼ਾਮ ਪੁਖ਼ਤਾ

Supreme Court: ਡੱਲੇਵਾਲ ਦੇ ਮਾਮਲੇ ਤੇ ਸੁਪਰੀਮ ਕੋਰਟ 'ਚ ਸੁਣਵਾਈ, ਕੋਰਟ ਨੇ ਕੀਤੀਆਂ ਸਖ਼ਤ ਟਿੱਪਣੀਆਂ

Follow Us On

ਜੰਮੂ-ਕਸ਼ਮੀਰ ਤੋਂ ਧਾਰਾ 370 (Artical 370) ਹਟਾਉਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਏਗੀ। ਸੁਪਰੀਮ ਕੋਰਟ ਦੇ ਫੈਸਲੇ ਤੋਂ ਪਹਿਲਾਂ ਜੰਮੂ-ਕਸ਼ਮੀਰ ‘ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਇਹ ਫ਼ੈਸਲਾ ਕਰੇਗੀ ਕਿ ਕੀ ਕੇਂਦਰ ਦੇ 5 ਅਗਸਤ, 2019 ਨੂੰ ਜੰਮੂ ਅਤੇ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਸੰਵਿਧਾਨ ਦੀ ਧਾਰਾ 370 ਦੇ ਉਪਬੰਧਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਸੰਵਿਧਾਨਕ ਤੌਰ ‘ਤੇ ਜਾਇਜ਼ ਹੈ ਜਾਂ ਨਹੀਂ ।

ਅਗਸਤ ਵਿੱਚ ਸ਼ੁਰੂ ਹੋਈ 16 ਦਿਨਾਂ ਦੀ ਮੈਰਾਥਨ ਸੁਣਵਾਈ ਤੋਂ ਬਾਅਦ, ਸੁਪਰੀਮ ਕੋਰਟ (Supreme Court) ਨੇ 5 ਸਤੰਬਰ ਨੂੰ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਤੁਹਾਨੂੰ ਦੱਸ ਦੇਈਏ ਕਿ ਕਪਿਲ ਸਿੱਬਲ, ਗੋਪਾਲ ਸੁਬਰਾਮਨੀਅਮ, ਰਾਜੀਵ ਧਵਨ, ਜ਼ਫਰ ਸ਼ਾਹ ਅਤੇ ਦੁਸ਼ਯੰਤ ਦਵੇ ਸਮੇਤ ਸੀਨੀਅਰ ਵਕੀਲਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨਕਰਤਾਵਾਂ ਦੀ ਨੁਮਾਇੰਦਗੀ ਕੀਤੀ। ਇਸ ਮਾਮਲੇ ਦੀ ਸੁਣਵਾਈ 2 ਅਗਸਤ ਨੂੰ ਸ਼ੁਰੂ ਹੋਈ ਸੀ।

ਕੇਂਦਰ ਦੇ ਫੈਸਲੇ ਨੂੰ ਚੁਣੌਤੀ

ਦਰਅਸਲ, ਜੰਮੂ-ਕਸ਼ਮੀਰ ਰਾਜ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਸੰਵਿਧਾਨ ਦੀ ਧਾਰਾ 370 ਦੀਆਂ ਵਿਵਸਥਾਵਾਂ ਨੂੰ ਰੱਦ ਕਰਨ ਦੇ ਕੇਂਦਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਏਗੀ। ਸੁਪਰੀਮ ਕੋਰਟ ਦੀ ਵੈਬਸਾਈਟ ‘ਤੇ ਅਪਲੋਡ ਕੀਤੀ ਗਈ ਸੂਚੀ ਦੇ ਅਨੁਸਾਰ, ਚੀਫ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਫੈਸਲਾ ਸੁਣਾਏਗੀ। ਬੈਂਚ ਦੇ ਹੋਰ ਮੈਂਬਰ ਜਸਟਿਸ ਸੰਜੇ ਕਿਸ਼ਨ ਕੌਲ, ਜਸਟਿਸ ਸੰਜੀਵ ਖੰਨਾ, ਜਸਟਿਸ ਬੀਆਰ ਗਵਈ ਅਤੇ ਜਸਟਿਸ ਸੂਰਿਆ ਕਾਂਤ ਹਨ।

ਅਦਾਲਤ ਨੇ ਸੁਰੱਖਿਅਤ ਰੱਖਿਆ ਸੀ ਫੈਸਲਾ

ਸੁਪਰੀਮ ਕੋਰਟ ਨੇ 16 ਦਿਨਾਂ ਦੀ ਸੁਣਵਾਈ ਤੋਂ ਬਾਅਦ 5 ਸਤੰਬਰ ਨੂੰ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ ਅਦਾਲਤ ਨੇ ਧਾਰਾ 370 ਨੂੰ ਰੱਦ ਕਰਨ ਦਾ ਬਚਾਅ ਕਰਨ ਵਾਲਿਆਂ ਦੀਆਂ ਦਲੀਲਾਂ ਸੁਣੀਆਂ ਅਤੇ ਕੇਂਦਰ ਵੱਲੋਂ ਪੇਸ਼ ਹੋਏ ਅਟਾਰਨੀ ਜਨਰਲ ਆਰ ਵੈਂਕਟਾਰਮਣੀ, ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ, ਸੀਨੀਅਰ ਵਕੀਲ ਹਰੀਸ਼ ਸਾਲਵੇ, ਰਾਕੇਸ਼ ਦਿਵੇਦੀ, ਵੀ ਗਿਰੀ ਅਤੇ ਹੋਰ ਸਨ।

ਧਾਰਾ 370

ਕਪਿਲ ਸਿੱਬਲ, ਗੋਪਾਲ ਸੁਬਰਾਮਨੀਅਮ, ਰਾਜੀਵ ਧਵਨ, ਜ਼ਫਰ ਸ਼ਾਹ, ਦੁਸ਼ਯੰਤ ਦਵੇ ਅਤੇ ਹੋਰ ਸੀਨੀਅਰ ਵਕੀਲਾਂ ਨੇ ਪਟੀਸ਼ਨਰਾਂ ਦੀ ਤਰਫੋਂ ਬਹਿਸ ਕੀਤੀ। 5 ਅਗਸਤ, 2019 ਨੂੰ, ਕੇਂਦਰ ਸਰਕਾਰ ਨੇ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰ ਦਿੱਤਾ ਸੀ, ਜਿਸ ਨੇ ਜੰਮੂ ਅਤੇ ਕਸ਼ਮੀਰ ਦੇ ਪੁਰਾਣੇ ਰਾਜ ਨੂੰ ਵਿਸ਼ੇਸ਼ ਦਰਜਾ ਦਿੱਤਾ ਸੀ, ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ – ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਵਿੱਚ ਵੰਡ ਦਿੱਤਾ ਸੀ।