ਪਹਿਲਵਾਨ ਸੁਸ਼ੀਲ ਕੁਮਾਰ ਨੂੰ ਵੱਡੀ ਰਾਹਤ, ਸਾਗਰ ਧਨਖੜ ਕਤਲ ਕੇਸ ਵਿੱਚ ਦਿੱਲੀ ਹਾਈ ਕੋਰਟ ਨੇ ਦਿੱਤੀ ਜ਼ਮਾਨਤ
Sushil Kumar: ਦਿੱਲੀ ਹਾਈ ਕੋਰਟ ਨੇ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਵੱਡੀ ਰਾਹਤ ਦਿੱਤੀ ਹੈ। ਰਾਜਧਾਨੀ ਦੇ ਛਤਰਸਾਲ ਸਟੇਡੀਅਮ ਵਿੱਚ ਸਾਬਕਾ ਜੂਨੀਅਰ ਰਾਸ਼ਟਰੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ ਕਤਲ ਨਾਲ ਸਬੰਧਤ ਮਾਮਲੇ ਵਿੱਚ ਅਦਾਲਤ ਨੇ ਸੁਸ਼ੀਲ ਨੂੰ ਜ਼ਮਾਨਤ ਦੇ ਦਿੱਤੀ ਹੈ। ਸੁਸ਼ੀਲ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਜੇਲ੍ਹ ਵਿੱਚ ਹੈ।

ਦਿੱਲੀ ਹਾਈ ਕੋਰਟ ਨੇ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਵੱਡੀ ਰਾਹਤ ਦਿੱਤੀ ਹੈ। ਰਾਜਧਾਨੀ ਦੇ ਛਤਰਸਾਲ ਸਟੇਡੀਅਮ ਵਿੱਚ ਸਾਬਕਾ ਜੂਨੀਅਰ ਰਾਸ਼ਟਰੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ ਕਤਲ ਨਾਲ ਸਬੰਧਤ ਮਾਮਲੇ ਵਿੱਚ ਅਦਾਲਤ ਨੇ ਸੁਸ਼ੀਲ ਨੂੰ ਜ਼ਮਾਨਤ ਦੇ ਦਿੱਤੀ ਹੈ। ਪਹਿਲਵਾਨ ਸੁਸ਼ੀਲ ਕੁਮਾਰ ਅਤੇ ਹੋਰਾਂ ‘ਤੇ ਜਾਇਦਾਦ ਦੇ ਵਿਵਾਦ ਵਿੱਚ ਧਨਖੜ ਅਤੇ ਉਸਦੇ ਦੋਸਤਾਂ ‘ਤੇ ਕਾਤਲਾਨਾ ਹਮਲਾ ਕਰਨ ਦਾ ਆਰੋਪ ਹੈ।
ਸੁਸ਼ੀਲ ਕੁਮਾਰ ਦੇ ਵਕੀਲ ਆਰ ਕੇ ਮਲਿਕ ਨੇ ਕਿਹਾ, ਸੁਸ਼ੀਲ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਜੇਲ੍ਹ ਵਿੱਚ ਹਨ। ਇਸਤਗਾਸਾ ਪੱਖ ਨੇ 200 ਗਵਾਹਾਂ ਦਾ ਹਵਾਲਾ ਦਿੱਤਾ ਹੈ। ਜਦੋਂ ਕਿ ਹੁਣ ਤੱਕ ਸਿਰਫ਼ 31 ਗਵਾਹੀਆਂ ਹੀ ਹੋਈਆਂ ਹਨ। ਜਿੱਥੇ ਸਰਕਾਰੀ ਵਕੀਲ ਨੇ ਪਟੀਸ਼ਨ ਦਾ ਵਿਰੋਧ ਕੀਤਾ, ਮਲਿਕ ਨੇ ਦਲੀਲ ਦਿੱਤੀ ਕਿ ਕੇਸ ਨੂੰ ਪੂਰਾ ਕਰਨ ਵਿੱਚ ਬਹੁਤ ਸਮਾਂ ਲੱਗੇਗਾ। ਇਸ ਦੇ ਮੱਦੇਨਜ਼ਰ ਸੁਸ਼ੀਲ ਕੁਮਾਰ ਨੂੰ ਰਾਹਤ ਦਿੱਤੀ ਜਾਣੀ ਚਾਹੀਦੀ ਹੈ। ਇਸ ‘ਤੇ ਜਸਟਿਸ ਸੰਜੀਵ ਨਰੂਲਾ ਨੇ ਉਨ੍ਹਾਂ ਨੂੰ ਰਾਹਤ ਦਿੱਤੀ ਅਤੇ 50,000 ਰੁਪਏ ਦਾ ਨਿੱਜੀ ਮੁਚਲਕਾ ਅਤੇ ਇੰਨੀ ਹੀ ਰਕਮ ਦੀਆਂ ਦੋ ਜ਼ਮਾਨਤਾਂ ਜਮ੍ਹਾਂ ਕਰਵਾਉਣ ਦਾ ਹੁਕਮ ਦਿੱਤਾ।
2 ਜੂਨ 2021 ਨੂੰ ਗ੍ਰਿਫ਼ਤਾਰ ਹੋਏ ਸਨ ਸੁਸ਼ੀਲ ਕੁਮਾਰ
ਤੁਹਾਨੂੰ ਦੱਸ ਦੇਈਏ ਕਿ ਸੁਸ਼ੀਲ ਨੂੰ 2 ਜੂਨ 2021 ਨੂੰ ਸਾਗਰ ਧਨਖੜ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਜੁਲਾਈ 2023 ਵਿੱਚ, ਉਨ੍ਹਾ ਨੂੰ ਗੋਡੇ ਦੀ ਸਰਜਰੀ ਲਈ 7 ਦਿਨਾਂ ਦੀ ਜ਼ਮਾਨਤ ਮਿਲੀ ਸੀ। ਸੁਸ਼ੀਲ ਦੇ ਗੋਡੇ ‘ਤੇ ਸੱਟ ਲੱਗ ਗਈ ਸੀ। ਇਸ ਤੋਂ ਬਾਅਦ ਡਾਕਟਰਾਂ ਨੇ ਸਰਜਰੀ ਦੀ ਸਲਾਹ ਦਿੱਤੀ ਸੀ। ਇਸ ਆਧਾਰ ‘ਤੇ, ਅਦਾਲਤ ਵੱਲੋਂ 23 ਤੋਂ 30 ਜੁਲਾਈ ਤੱਕ ਅੰਤਰਿਮ ਜ਼ਮਾਨਤ ਮਿਲੀ ਸੀ।
ਦੂਜੇ ਪਾਸੇ, ਸਾਗਰ ਧਨਖੜ ਨੂੰ ਸੁਸ਼ੀਲ ਦੇ ਸਾਹਮਣੇ ਹੱਥ ਜੋੜ ਕੇ ਜ਼ਮੀਨ ‘ਤੇ ਪਏ ਦਿਖਾਈ ਦਿੱਤੇ ਸਨ। ਇਸ ਦੇ ਨਾਲ ਹੀ ਕਿਸੇ ਵਿਅਕਤੀ ਦੇ ਹੱਥ ਵਿੱਚ ਰਿਵਾਲਵਰ ਜਾਂ ਪਿਸਤੌਲ ਵਰਗਾ ਹਥਿਆਰ ਵੀ ਦੇਖਿਆ ਗਿਆ ਸੀ। ਇੰਨਾ ਹੀ ਨਹੀਂ, ਵੀਡੀਓ ਵਿੱਚ ਕਾਲਾ ਅਸੌਧਾ ਗੈਂਗ ਅਤੇ ਨੀਰਜ ਬਵਾਨੀਆ ਗੈਂਗ ਦੇ ਅਪਰਾਧੀ ਦਿਖਾਈ ਦੇਖੇ ਜਾਣ ਦਾ ਵੀ ਦਾਅਵਾ ਕੀਤਾ ਗਿਆ ਸੀ। ਸਾਰਿਆਂ ਦੇ ਹੱਥਾਂ ਵਿੱਚ ਡੰਡੇ-ਲਾਠੀਆ ਦਿਖਾਈ ਦੇ ਰਹੀਆਂ ਸਨ। ਇਹ ਵੀਡੀਓ ਫੋਰੈਂਸਿਕ ਜਾਂਚ ਵਿੱਚ ਸਹੀ ਪਾਇਆ ਗਿਆ ਸੀ।
ਇੱਕ ਵੀਡੀਓ ਵੀ ਆਇਆ ਸੀ ਸਾਹਮਣੇ
ਸਾਗਰ ਧਨਖੜ ਕਤਲ ਕੇਸ ਵਿੱਚ ਇੱਕ ਵੀਡੀਓ ਵੀ ਸਾਹਮਣੇ ਆਇਆ ਸੀ। ਇਸ ਵਿੱਚ ਸੁਸ਼ੀਲ ਕੁਮਾਰ ਦੇ ਹੱਥ ਵਿੱਚ ਇੱਕ ਡੰਡਾ ਦਿਖਾਈ ਦੇ ਰਿਹਾ ਸੀ। ਇਸ ਬਾਰੇ ਦਾਅਵਾ ਕੀਤਾ ਜਾ ਰਿਹਾ ਸੀ ਕਿ ਇਹ ਵੀਡੀਓ ਉਸ ਸਮੇਂ ਦਾ ਹੈ ਜਦੋਂ ਸਾਗਰ ਦਾ ਕਤਲ ਹੋਇਆ ਸੀ। ਵੀਡੀਓ ਵਿੱਚ ਸੁਸ਼ੀਲ ਸਾਗਰ ਧਨਖੜ ਸੋਨੂੰ ਮਾਹਲ ਅਤੇ ਉਸਦੇ ਦੋਸਤਾਂ ਨੂੰ ਕੁੱਟਦੇ ਹੋਏ ਦਿਖਾਈ ਦੇ ਰਹੇ ਸਨ।