ਟੀਮ ਇੰਡੀਆ ਨੇ ਜਿੱਤਿਆ ਟੀ-20 ਵਿਸ਼ਵ ਕੱਪ, ਪੀਐਮ ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਦਿੱਤੀ ਵਧਾਈ | t20 world cup ind vs sa india becomes champion pm narendra modi home amit shah congratulated Punjabi news - TV9 Punjabi

ਟੀਮ ਇੰਡੀਆ ਨੇ ਜਿੱਤਿਆ ਟੀ-20 ਵਿਸ਼ਵ ਕੱਪ, ਪੀਐਮ ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਦਿੱਤੀ ਵਧਾਈ

Updated On: 

30 Jun 2024 00:11 AM

ਟੀ-20 ਵਰਲਡ ਦੇ ਫਾਈਨਲ ਮੈਚ 'ਚ ਭਾਰਤੀ ਕ੍ਰਿਕਟ ਟੀਮ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ ਹੈ। ਇਹ ਦੂਜੀ ਵਾਰ ਹੈ ਜਦੋਂ ਭਾਰਤ ਨੇ ਟੀ-20 ਵਿਸ਼ਵ ਕੱਪ ਜਿੱਤਿਆ ਹੈ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਵੀਡੀਓ ਜਾਰੀ ਕਰਕੇ ਇਸ ਜਿੱਤ ਦੀ ਵਧਾਈ ਦਿੱਤੀ ਹੈ।

ਟੀਮ ਇੰਡੀਆ ਨੇ ਜਿੱਤਿਆ ਟੀ-20 ਵਿਸ਼ਵ ਕੱਪ, ਪੀਐਮ ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਦਿੱਤੀ ਵਧਾਈ

ਪੀਐਮ ਮੋਦੀ ਨੇ ਭਾਰਤੀ ਕ੍ਰਿਕੇਟ ਟੀਮ ਨੂੰ ਦਿੱਤ ਵਧਾਈ

Follow Us On

ਟੀ-20 ਵਰਲਡ ਦੇ ਫਾਈਨਲ ਮੈਚ ‘ਚ ਭਾਰਤੀ ਕ੍ਰਿਕਟ ਟੀਮ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ ਹੈ। ਇਹ ਦੂਜੀ ਵਾਰ ਹੈ ਜਦੋਂ ਭਾਰਤ ਨੇ ਟੀ-20 ਵਿਸ਼ਵ ਕੱਪ ਜਿੱਤਿਆ ਹੈ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਵੀਡੀਓ ਜਾਰੀ ਕਰਕੇ ਇਸ ਜਿੱਤ ਦੀ ਵਧਾਈ ਦਿੱਤੀ ਹੈ। ਖੇਡ ਮੰਤਰੀ ਮਨਸੁਖ ਮਾਂਡਵੀਆ ਸਮੇਤ ਕਈ ਨੇਤਾਵਾਂ ਨੇ ਐਕਸ ‘ਤੇ ਪੋਸਟ ਕਰਕੇ ਟੀਮ ਇੰਡੀਆ ਨੂੰ ਵਧਾਈ ਦਿੱਤੀ।

ਟੀਮ ਇੰਡੀਆ ਦੀ ਜਿੱਤ ‘ਤੇ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ 140 ਕਰੋੜ ਦੇਸ਼ ਵਾਸੀ ਮਾਣ ਮਹਿਸੂਸ ਕਰ ਰਹੇ ਹਨ। ਖੇਡ ਦੇ ਮੈਦਾਨ ‘ਤੇ ਤੁਸੀਂ ਵਿਸ਼ਵ ਕੱਪ ਜਿੱਤਿਆ ਹੈ, ਪਰ ਭਾਰਤ ਦੇ ਹਰ ਪਿੰਡ, ਗਲੀ ਅਤੇ ਮੁਹੱਲੇ ‘ਚ ਤੁਸੀਂ ਦੇਸ਼ ਵਾਸੀਆਂ ਦਾ ਦਿਲ ਜਿੱਤ ਲਿਆ ਹੈ। ਇਹ ਟੂਰਨਾਮੈਂਟ ਇਕ ਖਾਸ ਕਾਰਨ ਕਰਕੇ ਵੀ ਯਾਦ ਰੱਖਿਆ ਜਾਵੇਗਾ। ਇਸ ਟੂਰਨਾਮੈਂਟ ਵਿੱਚ ਇੰਨੇ ਦੇਸ਼ਾਂ ਅਤੇ ਇੰਨੀਆਂ ਟੀਮਾਂ ਦੇ ਨਾਲ ਇੱਕ ਵੀ ਮੈਚ ਨਾ ਹਾਰਨਾ ਕੋਈ ਛੋਟੀ ਪ੍ਰਾਪਤੀ ਨਹੀਂ ਹੈ।

ਅਮਿਤ ਸ਼ਾਹ ਨੇ ਵਧਾਈ ਦਿੱਤੀ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਐਕਸ ‘ਤੇ ਪੋਸਟ ਕਰਦੇ ਹੋਏ ਕਿਹਾ ਕਿ ਭਾਰਤ ਵਿਸ਼ਵ ਚੈਂਪੀਅਨ ਟੀਮ ਨੂੰ ਵਧਾਈ ਦਿੰਦਾ ਹੈ। ਇਹ ਸਾਡੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਸਾਡੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਤਿਹਾਸਕ ਪ੍ਰਾਪਤੀ ‘ਤੇ ਦੇਸ਼ ਨੂੰ ਮਾਣ ਹੈ।

Exit mobile version