AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸੰਸਦ ‘ਚ ਗੂੰਜਿਆ ਅੰਮ੍ਰਿਤਸਰੀ ਸੁਆਦ, MP ਤਰੁਣ ਚੁੱਘ ਨੇ ਕੇਂਦਰੀ ਮੰਤਰੀਆਂ ਤੇ ਸੰਸਦ ਮੈਂਬਰਾਂ ਨੂੰ ਖੁਆਏ ਲਜ਼ੀਜ਼ ਪਕਵਾਨ

ਭਾਰਤ ਦੀ ਸੰਸਦ ਵਿੱਚ ਮੰਗਲਵਾਰ ਨੂੰ ਅੰਮ੍ਰਿਤਸਰ ਦੀ ਖ਼ੁਸ਼ਬੂ ਅਤੇ ਪੰਜਾਬ ਦੀ ਦਿਲਦਾਰ ਮਹਿਮਾਨਨਵਾਜ਼ੀ ਦਾ ਇੱਕ ਵੱਖਰਾ ਹੀ ਰੰਗ ਦੇਖਣ ਨੂੰ ਮਿਲਿਆ। ਭਾਰਤੀ ਜਨਤਾ ਪਾਰਟੀ (BJP) ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਸੰਸਦ ਕੰਪਲੈਕਸ ਵਿੱਚ ਆਪਣੇ ਸਾਥੀ ਸੰਸਦ ਮੈਂਬਰਾਂ ਅਤੇ ਕੇਂਦਰੀ ਮੰਤਰੀਆਂ ਲਈ ਅੰਮ੍ਰਿਤਸਰੀ ਕੁਲਚੇ, ਲੱਸੀ ਅਤੇ ਸਵਾਦਿਸ਼ਟ ਫ੍ਰੂਟ ਕਰੀਮ ਸਮੇਤ ਪੰਜਾਬ ਦੇ ਰਵਾਇਤੀ ਪਕਵਾਨਾਂ ਦੀ ਵਿਸ਼ੇਸ਼ ਦਾਅਵਤ ਦਾ ਆਯੋਜਨ ਕੀਤਾ।

ਸੰਸਦ 'ਚ ਗੂੰਜਿਆ ਅੰਮ੍ਰਿਤਸਰੀ ਸੁਆਦ, MP ਤਰੁਣ ਚੁੱਘ ਨੇ ਕੇਂਦਰੀ ਮੰਤਰੀਆਂ ਤੇ ਸੰਸਦ ਮੈਂਬਰਾਂ ਨੂੰ ਖੁਆਏ ਲਜ਼ੀਜ਼ ਪਕਵਾਨ
lalit-sharma
| Updated On: 11 Aug 2026 23:45 PM IST
Share

ਭਾਰਤ ਦੀ ਸੰਸਦ ਵਿੱਚ ਮੰਗਲਵਾਰ ਨੂੰ ਅੰਮ੍ਰਿਤਸਰ ਦੀ ਖ਼ੁਸ਼ਬੂ ਅਤੇ ਪੰਜਾਬ ਦੀ ਦਿਲਦਾਰ ਮਹਿਮਾਨਨਵਾਜ਼ੀ ਦਾ ਇੱਕ ਵੱਖਰਾ ਹੀ ਰੰਗ ਦੇਖਣ ਨੂੰ ਮਿਲਿਆ। ਭਾਰਤੀ ਜਨਤਾ ਪਾਰਟੀ (BJP) ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਸੰਸਦ ਕੰਪਲੈਕਸ ਵਿੱਚ ਆਪਣੇ ਸਾਥੀ ਸੰਸਦ ਮੈਂਬਰਾਂ ਅਤੇ ਕੇਂਦਰੀ ਮੰਤਰੀਆਂ ਲਈ ਅੰਮ੍ਰਿਤਸਰੀ ਕੁਲਚੇ, ਲੱਸੀ ਅਤੇ ਸਵਾਦਿਸ਼ਟ ਫ੍ਰੂਟ ਕਰੀਮ ਸਮੇਤ ਪੰਜਾਬ ਦੇ ਰਵਾਇਤੀ ਪਕਵਾਨਾਂ ਦੀ ਵਿਸ਼ੇਸ਼ ਦਾਅਵਤ ਦਾ ਆਯੋਜਨ ਕੀਤਾ। ਇਸ ਖ਼ਾਸ ਮੌਕੇ ‘ਤੇ ਵੱਖ-ਵੱਖ ਸਿਆਸੀ ਦਲਾਂ ਦੇ ਸੰਸਦ ਮੈਂਬਰਾਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ ਅਤੇ ਅੰਮ੍ਰਿਤਸਰ ਦੇ ਮਸ਼ਹੂਰ ਸੁਆਦਾਂ ਦਾ ਭਰਪੂਰ ਆਨੰਦ ਲਿਆ।

ਇਸ ਵਿਸ਼ੇਸ਼ ਸਮਾਗਮ ਦੌਰਾਨ ਐੱਨ.ਡੀ.ਏ. (NDA) ਦੇ ਸਹਿਯੋਗੀ ਦਲਾਂ ਤੋਂ ਇਲਾਵਾ ਕਾਂਗਰਸ, ਸ਼ਿਵ ਸੈਨਾ, ਰਾਸ਼ਟਰਵਾਦੀ ਕਾਂਗਰਸ ਪਾਰਟੀ (NCP), ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦ ਪਵਾਰ), ਸ਼੍ਰੋਮਣੀ ਅਕਾਲੀ ਦਲ ਅਤੇ ਬੀਜੂ ਜਨਤਾ ਦਲ ਸਮੇਤ ਕਈ ਹੋਰ ਪ੍ਰਮੁੱਖ ਪਾਰਟੀਆਂ ਦੇ MP ਹਾਜ਼ਰ ਰਹੇ। ਇਸ ਦੇ ਨਾਲ ਹੀ ਤੇਲਗੂ ਦੇਸ਼ਮ ਪਾਰਟੀ (TDP) ਅਤੇ AIADMK ਦੇ ਮੈਂਬਰਾਂ ਨੇ ਵੀ ਅੰਮ੍ਰਿਤਸਰੀ ਵੰਨਗੀਆਂ ਦਾ ਸੁਆਦ ਚੱਖਿਆ। ਇਸ ਦੌਰਾਨ ਸੰਸਦ ਕੰਪਲੈਕਸ ਵਿੱਚ ਸਿਆਸੀ ਵਲਗਣਾਂ ਅਤੇ ਮਤਭੇਦਾਂ ਤੋਂ ਪਰ੍ਹੇ ਹਟ ਕੇ ਪੰਜਾਬ ਦੇ ਅਮੀਰ ਸੱਭਿਆਚਾਰ, ਖਾਣ-ਪੀਣ ਅਤੇ ਲਾਜਵਾਬ ਮਹਿਮਾਨਨਵਾਜ਼ੀ ਦੀ ਇੱਕ ਖ਼ੂਬਸੂਰਤ ਤਸਵੀਰ ਦੇਖਣ ਨੂੰ ਮਿਲੀ।

ਇਸ ਮੌਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ, ਜੇ.ਪੀ. ਨੱਡਾ ਅਤੇ ਅਰੁਣ ਸਿੰਘ ਸਮੇਤ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ। ਸੀਨੀਅਰ ਆਗੂਆਂ ਅਤੇ ਵੱਖ-ਵੱਖ ਦਲਾਂ ਦੇ ਸੰਸਦ ਮੈਂਬਰਾਂ ਨੇ ਅੰਮ੍ਰਿਤਸਰੀ ਕੁਲਚੇ, ਠੰਢੀ ਲੱਸੀ ਅਤੇ ਫ੍ਰੂਟ ਕਰੀਮ ਦਾ ਆਨੰਦ ਮਾਣਦਿਆਂ ਪੰਜਾਬ ਦੇ ਰਵਾਇਤੀ ਸੁਆਦਾਂ ਦੀ ਜ਼ੋਰਦਾਰ ਸ਼ਲਾਘਾ ਕੀਤੀ।

ਅੰਮ੍ਰਿਤਸਰ ਆਪਣੀ ਮਹਿਮਾਨਨਵਾਜ਼ੀ ਲਈ ਵੀ ਵਿਸ਼ਵ ਪ੍ਰਸਿੱਧ: ਤਰੁਣ ਚੁੱਘ

ਇਸ ਮੌਕੇ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਅੰਮ੍ਰਿਤਸਰ ਸਿਰਫ਼ ਸ੍ਰੀ ਹਰਿਮੰਦਰ ਸਾਹਿਬ ਅਤੇ ਆਪਣੀ ਮਹਾਨ ਇਤਿਹਾਸਕ ਵਿਰਾਸਤ ਲਈ ਹੀ ਨਹੀਂ, ਸਗੋਂ ਆਪਣੇ ਲਾਜਵਾਬ ਖਾਣ-ਪੀਣ ਅਤੇ ਖੁੱਲ੍ਹੇ ਦਿਲ ਨਾਲ ਕੀਤੀ ਜਾਣ ਵਾਲੀ ਮਹਿਮਾਨਨਵਾਜ਼ੀ ਲਈ ਵੀ ਪੂਰੀ ਦੁਨੀਆ ਵਿੱਚ ਜਾਣਿਆ ਜਾਂਦਾ ਹੈ। ਅੰਮ੍ਰਿਤਸਰੀ ਕੁਲਚੇ ਅਤੇ ਲੱਸੀ ਵਿੱਚ ਸਿਰਫ਼ ਸੁਆਦ ਹੀ ਨਹੀਂ, ਸਗੋਂ ਅੰਮ੍ਰਿਤਸਰ ਦੀ ਪਵਿੱਤਰ ਮਿੱਟੀ ਦੀ ਖ਼ੁਸ਼ਬੂ ਅਤੇ ਉੱਥੋਂ ਦੇ ਲੋਕਾਂ ਦਾ ਅਪਣੱਤ ਵੀ ਸ਼ਾਮਲ ਹੈ।

ਚੁੱਘ ਨੇ ਅੱਗੇ ਕਿਹਾ ਕਿ ਸੰਸਦ ਭਾਰਤ ਦੀ ਅਨੇਕਤਾ ਵਿੱਚ ਏਕਤਾ ਦਾ ਸਭ ਤੋਂ ਵੱਡਾ ਮੰਚ ਹੈ, ਜਿੱਥੇ ਦੇਸ਼ ਦੇ ਵੱਖ-ਵੱਖ ਰਾਜਾਂ, ਭਾਸ਼ਾਵਾਂ, ਸੱਭਿਆਚਾਰਾਂ ਅਤੇ ਰਵਾਇਤਾਂ ਦੀ ਤਰਜਮਾਨੀ ਹੁੰਦੀ ਹੈ। ਅਜਿਹੇ ਮੌਕੇ ਇਸ ਵਿਭਿੰਨਤਾ ਨੂੰ ਇੱਕ ਜਸ਼ਨ ਵਿੱਚ ਬਦਲ ਦਿੰਦੇ ਹਨ। ਅੰਮ੍ਰਿਤਸਰ ਦਾ ਸੁਆਦ ਦੇਸ਼ ਦੀ ਸੰਸਦ ਤੱਕ ਲੈ ਕੇ ਆਉਣਾ ਉਨ੍ਹਾਂ ਲਈ ਪੰਜਾਬ ਦੇ ਸੱਭਿਆਚਾਰ ਅਤੇ ਆਪਣੀ ਅਮੀਰ ਵਿਰਾਸਤ ਨੂੰ ਪੂਰੇ ਦੇਸ਼ ਦੇ ਸਾਹਮਣੇ ਰੱਖਣ ਦਾ ਇੱਕ ਨਿਮਾਣਾ ਜਿਹਾ ਯਤਨ ਹੈ।

ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਇੱਕਜੁੱਟਤਾ ਦਾ ਸੁਨੇਹਾ

ਤਰੁਣ ਚੁੱਘ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਅਸਲ ਪਛਾਣ ਉਸ ਦੀ ਦਿਲਦਾਰੀ ਅਤੇ ਮਹਿਮਾਨਨਵਾਜ਼ੀ ਤੋਂ ਹੁੰਦੀ ਹੈ। ਅੰਮ੍ਰਿਤਸਰ ਵਿੱਚ ਮਹਿਮਾਨ ਲਈ ਸਿਰਫ਼ ਖਾਣਾ ਨਹੀਂ ਪਰੋਸਿਆ ਜਾਂਦਾ, ਸਗੋਂ ਪੂਰੇ ਦਿਲ ਨਾਲ ਸਤਿਕਾਰ ਕੀਤਾ ਜਾਂਦਾ ਹੈ। ਅੱਜ ਸੰਸਦ ਵਿੱਚ ਵੀ ਇਹੋ ਅੰਮ੍ਰਿਤਸਰੀ ਜਜ਼ਬਾ ਦੇਖਣ ਨੂੰ ਮਿਲਿਆ, ਜਿੱਥੇ ਅੱਡ-ਅੱਡ ਸਿਆਸੀ ਵਿਚਾਰਧਾਰਾਵਾਂ ਅਤੇ ਪਾਰਟੀਆਂ ਦੇ ਨੇਤਾਵਾਂ ਨੇ ਇੱਕ ਨਾਲ ਬੈਠ ਕੇ ਪੰਜਾਬ ਦੇ ਸੁਆਦਾਂ ਦਾ ਆਨੰਦ ਲਿਆ।

ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਵਿਚਾਰਾਂ ਦਾ ਮਤਭੇਦ ਹੋਣਾ ਇੱਕ ਸੁਭਾਵਿਕ ਪ੍ਰਕਿਰਿਆ ਹੈ, ਪਰ ਭਾਰਤ ਦਾ ਸੱਭਿਆਚਾਰ ਸਾਨੂੰ ਇੱਕ ਨਾਲ ਬੈਠਣਾ ਅਤੇ ਇੱਕ-ਦੂਜੇ ਦੀਆਂ ਪਰੰਪਰਾਵਾਂ ਦਾ ਸਤਿਕਾਰ ਕਰਨਾ ਸਿਖਾਉਂਦਾ ਹੈ। ਅੰਮ੍ਰਿਤਸਰੀ ਕੁਲਚੇ ਅਤੇ ਲੱਸੀ ਦੀ ਇਸ ਦਾਅਵਤ ਨੇ ਇਸੇ ਭਾਰਤੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਕੰਮ ਕੀਤਾ ਹੈ।

Follow Us
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ...
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ...
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ...
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ...
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ...
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ...
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ...
Hoshiarpur Nagar Nigam ਨੂੰ ਮਿਲਿਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ
Hoshiarpur Nagar Nigam ਨੂੰ ਮਿਲਿਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ...
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...