AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹਿਮਾਚਲ ਦੇ 7 ਸ਼ਹਿਰ ਦਾ ਪਾਰਾ ਜੀਰੋ ਤੋਂ ਹੇਠਾਂ, ਬਰਫਬਾਰੀ ਤੋਂ ਬਾਅਦ ਕੜਾਕੇ ਦੀ ਠੰਡ

ਮੌਸਮ ਵਿਭਾਗ ਨੇ ਭਵਿੱਖਬਾਣੀ ਵਿੱਚ ਕਿਹਾ ਹੈ ਕਿ 17 ਜਨਵਰੀ ਨੂੰ ਮੌਸਮ ਸਾਫ਼ ਰਹੇਗਾ ਪਰ 18 ਅਤੇ 19 ਜਨਵਰੀ ਨੂੰ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।

ਹਿਮਾਚਲ ਦੇ 7 ਸ਼ਹਿਰ ਦਾ ਪਾਰਾ ਜੀਰੋ ਤੋਂ ਹੇਠਾਂ, ਬਰਫਬਾਰੀ ਤੋਂ ਬਾਅਦ ਕੜਾਕੇ ਦੀ ਠੰਡ
tv9-punjabi
| Published: 16 Jan 2023 19:10 PM IST
Share
ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਤੋਂ ਬਾਅਦ ਕੜਾਕੇ ਦੀ ਠੰਡ ਪੈ ਰਹੀ ਹੈ। ਸੂਬੇ ਦੇ 07 ਸ਼ਹਿਰਾਂ ਵਿੱਚ ਪਾਰਾ ਫਰੀਜ ਪੁਆਇੰਟ ਤੋਂ ਹੇਠਾਂ ਚਲਾ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਸ਼ੀਤ ਲਹਿਰ ਜਾਰੀ ਰਹਿਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਕਬਾਇਲੀ ਇਲਾਕਿਆਂ ਵਿੱਚ ਠੰਢ ਦੇ ਕਹਿਰ ਕਾਰਨ ਕੁਦਰਤੀ ਜਲ ਸਰੋਤਾਂ ਦਾ ਪਾਣੀ ਬਰਫ਼ ਵਿੱਚ ਤਬਦੀਲ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਮੈਦਾਨੀ ਇਲਾਕਿਆਂ ਵਿੱਚ ਦੁਪਹਿਰ ਤੱਕ ਸੰਘਣੀ ਧੁੰਦ ਲੋਕਾਂ ਦੀਆਂ ਮੁਸ਼ਕਲਾਂ ਵਧਾ ਰਹੀ ਹੈ। ਫਿਲਹਾਲ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।

ਸਭ ਤੋਂ ਠੰਡਾ ਲਾਹੌਲ ਸਪੀਤੀ

ਲਾਹੌਲ-ਸਪੀਤੀ ਜ਼ਿਲੇ ਦਾ ਕੁਕੁਮਸੇਰੀ ਸੋਮਵਾਰ ਸਵੇਰੇ -8.4 ਡਿਗਰੀ ਸੈਲਸੀਅਸ ਦੇ ਘੱਟੋ-ਘੱਟ ਤਾਪਮਾਨ ਦੇ ਨਾਲ ਰਾਜ ਦਾ ਸਭ ਤੋਂ ਠੰਡਾ ਰਿਹਾ। ਇਸ ਤੋਂ ਇਲਾਵਾ ਕੇਲੌਂਗ ਵਿੱਚ -7.8 ਡਿਗਰੀ, ਕਲਪਾ ਵਿੱਚ -4.8 ਡਿਗਰੀ, ਮਨਾਲੀ ਵਿੱਚ -3 ਡਿਗਰੀ, ਰੇਕਾਂਗ ਪੀਓ ਵਿੱਚ -2.1 ਡਿਗਰੀ, ਸਿਓਬਾਗ ਵਿੱਚ -1 ਡਿਗਰੀ, ਨਾਰਕੰਡਾ ਵਿੱਚ -0.9 ਡਿਗਰੀ, ਸਰਹਾਨ ਵਿੱਚ ਘੱਟੋ-ਘੱਟ ਤਾਪਮਾਨ -0.9 ਡਿਗਰੀ, ਭੂੰਤਰ ‘ਚ 0.2 ਡਿਗਰੀ, ਕੁਫਰੀ ‘ਚ 0.6 ਡਿਗਰੀ ਸੈਲਸੀਅਸ, ਡਲਹੌਜ਼ੀ ‘ਚ 0.8 ਡਿਗਰੀ, ਸ਼ਿਮਲਾ ਸ਼ਹਿਰ ‘ਚ 1.2 ਡਿਗਰੀ, ਸੋਲਨ ‘ਚ 2, ਪਾਲਮਪੁਰ ‘ਚ 2.5, ਜੁਬਾਰਹੱਟੀ ‘ਚ 3, ਮੰਡੀ ‘ਚ 3.4, ਊਨਾ ‘ਚ 3.7, ਸੁੰਦਰਨਗਰ ‘ਚ 3.8 ਅਤੇ ਦਹਰਸ਼ਾਲਾ ‘ਚ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਾਂਗੜਾ ਵਿੱਚ 5.7 ਰਿਕਾਰਡ ਕੀਤਾ ਗਿਆ ਹੈ।

ਮੌਸਮ ਵਿਭਾਗ ਦੀ ਭਵਿੱਖਵਾਣੀ

ਮੌਸਮ ਵਿਭਾਗ ਨੇ ਭਵਿੱਖਬਾਣੀ ਵਿੱਚ ਕਿਹਾ ਹੈ ਕਿ 17 ਜਨਵਰੀ ਨੂੰ ਮੌਸਮ ਸਾਫ਼ ਰਹੇਗਾ ਪਰ 18 ਅਤੇ 19 ਜਨਵਰੀ ਨੂੰ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। 20 ਜਨਵਰੀ ਨੂੰ ਮੁੜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਿਕ, ਅਗਲੇ ਦੋ ਦਿਨਾਂ ਤੱਕ ਸੂਬੇ ਤ ਸ਼ੀਤ ਲਹਿਰ ਜਾਰੀ ਰਹੇਗੀ, ਜਿਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਲੀਹਾਂ ਤੋਂ ਲੱਥੀ ਜਿੰਦਗੀ

ਰਾਜ ਦੇ ਪਹਾੜੀ ਖੇਤਰਾਂ ਵਿੱਚ 13 ਅਤੇ 14 ਜਨਵਰੀ ਨੂੰ ਬਰਫਬਾਰੀ ਹੋਈ ਸੀ। ਕੁੱਲੂ, ਸ਼ਿਮਲਾ, ਚੰਬਾ, ਲਾਹੌਲ-ਸਪੀਤੀ ਅਤੇ ਕਿਨੌਰ ਜ਼ਿਲ੍ਹੇ ਬਰਫ਼ ਦੀ ਚਿੱਟੀ ਚਾਦਰ ਨਾਲ ਢਕੇ ਹੋਏ ਹਨ। ਇਨ੍ਹਾਂ ਇਲਾਕਿਆਂ ਵਿਚ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਕਿਉਂਕਿ ਬਰਫਬਾਰੀ ਕਾਰਨ ਸੈਂਕੜੇ ਸੜਕਾਂ ਅਤੇ ਟਰਾਂਸਫਾਰਮਰ ਬੰਦ ਹੋ ਗਏ ਹਨ, ਟਰਾਂਸਪੋਰਟ ਸਿਸਟਮ ਠੱਪ ਹੋ ਗਿਆ ਹੈ ਅਤੇ ਬਿਜਲੀ ਬੰਦ ਹੋ ਗਈ ਹੈ। ਪ੍ਰਸ਼ਾਸਨ ਸੜਕਾਂ ਦੀ ਮੁਰੰਮਤ ਅਤੇ ਟਰਾਂਸਫਾਰਮਰਾਂ ਦੀ ਮੁਰੰਮਤ ਵਿੱਚ ਲੱਗਾ ਹੋਇਆ ਹੈ। ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਮੁਤਾਬਕ ਸੋਮਵਾਰ ਸਵੇਰ ਤੱਕ ਸੂਬੇ ‘ਚ 178 ਸੜਕਾਂ ਅਤੇ 05 ਟਰਾਂਸਫਾਰਮਰ ਬੰਦ ਹਨ। ਇਕੱਲੇ ਲਾਹੌਲ-ਸਪਿਤੀ ਜ਼ਿਲ੍ਹੇ ਵਿੱਚ ਹੀ 132 ਸੜਕਾਂ ਬੰਦ ਹਨ। ਲੋਕ ਨਿਰਮਾਣ ਵਿਭਾਗ ਨੇ ਅੱਜ ਸ਼ਾਮ ਤੱਕ ਜ਼ਿਆਦਾਤਰ ਸੜਕਾਂ ਨੂੰ ਬਹਾਲ ਕਰਨ ਦਾ ਦਾਅਵਾ ਕੀਤਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...