ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਅੱਤਵਾਦੀ ਹਮਲਾ, ਨਮਾਜ਼ ਦੌਰਾਨ ਸੇਵਾਮੁਕਤ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Updated On: 

24 Dec 2023 15:52 PM

ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ ਜਾਰੀ ਹਨ। ਅੱਜ ਬਾਰਾਮੂਲਾ ਵਿੱਚ ਅੱਤਵਾਦੀਆਂ ਨੇ ਇੱਕ ਸੇਵਾਮੁਕਤ ਐਸਐਸਪੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਅੱਤਵਾਦੀਆਂ ਨੇ ਇਹ ਹਮਲਾ ਉਸ ਸਮੇਂ ਕੀਤਾ ਜਦੋਂ ਸੇਵਾਮੁਕਤ ਐੱਸਐੱਸਪੀ ਮਸਜਿਦ 'ਚ ਨਮਾਜ਼ ਅਦਾ ਕਰ ਰਹੇ ਸਨ। ਘਟਨਾ ਤੋਂ ਬਾਅਦ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

ਜੰਮੂ-ਕਸ਼ਮੀਰ ਦੇ ਬਾਰਾਮੂਲਾ ਚ ਅੱਤਵਾਦੀ ਹਮਲਾ, ਨਮਾਜ਼ ਦੌਰਾਨ ਸੇਵਾਮੁਕਤ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਫਾਈਲ ਫੋਟੋ

Follow Us On

ਜੰਮੂ-ਕਸ਼ਮੀਰ ਦੇ ਬਾਰਾਮੂਲਾ (Baramulla) ‘ਚ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਇੱਥੇ ਗੈਂਟਮੁੱਲਾ ਇਲਾਕੇ ਵਿੱਚ ਅੱਤਵਾਦੀਆਂ ਨੇ ਇੱਕ ਸੇਵਾਮੁਕਤ ਐਸਐਸਪੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੇਵਾਮੁਕਤ ਐਸਐਸਪੀ ਦਾ ਨਾਂਅ ਮੁਹੰਮਦ ਸ਼ਫੀ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਮੁਹੰਮਦ ਸ਼ਫੀ ਮਸਜਿਦ ‘ਚ ਨਮਾਜ਼ ਅਦਾ ਕਰ ਰਹੇ ਸਨ ਤਾਂ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।

ਜੰਮੂ-ਕਸ਼ਮੀਰ ਪੁਲਿਸ ਨੇ ਟਵੀਟ ਕੀਤਾ ਹੈ ਕਿ ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਫਿਲਹਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਕੱਲ੍ਹ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੀਤੀ ਸੀ ਕੋਸ਼ਿਸ਼

ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਅੱਤਵਾਦੀ ਜੰਮੂ-ਕਸ਼ਮੀਰ ‘ਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਹਨ। ਪੁੰਛ ਹਮਲੇ ਤੋਂ ਬਾਅਦ 23 ਦਸੰਬਰ ਨੂੰ ਜੰਮੂ ਦੇ ਅਖਨੂਰ ਦੇ ਖੌਰ ਸੈਕਟਰ ‘ਚ ਸਰਹੱਦ ਨੇੜੇ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਸੀ। ਇੱਥੇ ਚਾਰ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਦੇ ਇੱਕ ਸਮੂਹ ਨੇ ਭਾਰਤੀ ਸਰਹੱਦ ਵਿੱਚ ਘੁਸਪੈਠ ਦੀ ਕੋਸ਼ਿਸ਼ ਕੀਤੀ, ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ। ਸੁਰੱਖਿਆ ਬਲਾਂ ਨੇ ਦੱਸਿਆ ਕਿ ਬਾਕੀ ਤਿੰਨ ਅੱਤਵਾਦੀ ਆਪਣੇ ਸਾਥੀ ਦੀ ਲਾਸ਼ ਨੂੰ ਘਸੀਟ ਕੇ ਲੈ ਗਏ।

ਅੱਤਵਾਦੀਆਂ ਦੀ ਤਲਾਸ਼ ਜਾਰੀ

ਦੱਸ ਦੇਈਏ ਕਿ ਪੁੰਛ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜ ਜਵਾਨ ਸ਼ਹੀਦ ਹੋ ਗਏ ਸਨ। ਇੱਥੇ ਤਿੰਨ ਲੋਕਾਂ ਦੀਆਂ ਲਾਸ਼ਾਂ ਵੀ ਬਰਾਮਦ ਹੋਈਆਂ ਹਨ। ਤਣਾਅ ਦੇ ਮੱਦੇਨਜ਼ਰ ਇਲਾਕੇ ਵਿੱਚ ਮੋਬਾਈਲ ਸੇਵਾ ਕੱਲ੍ਹ ਤੋਂ ਬੰਦ ਕਰ ਦਿੱਤੀ ਗਈ ਹੈ। ਸਰਕਾਰ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਮ੍ਰਿਤਕ ਪਾਏ ਗਏ ਲੋਕਾਂ ਦੀ ਉਮਰ 27 ਤੋਂ 42 ਸਾਲ ਦੇ ਵਿਚਕਾਰ ਸੀ। ਫੌਜ ਦੀ ਜਨਸੰਪਰਕ ਸ਼ਾਖਾ ਨੇ ਸ਼ਨੀਵਾਰ ਨੂੰ ਟਵੀਟ ਕੀਤਾ ਕਿ ਉਹ ਨਾਗਰਿਕਾਂ ਦੀ ਮੌਤ ਦੀ ਜਾਂਚ ਵਿੱਚ ਪੂਰਾ ਸਹਿਯੋਗ ਦੇਵੇਗੀ।