ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀ ਹਮਲਾ, ਸੈਲਾਨੀਆਂ ਨੂੰ ਬਣਾਇਆ ਗਿਆ ਨਿਸ਼ਾਨਾ; ਇੱਕ ਦੀ ਮੌਤ, 7 ਜ਼ਖਮੀ
Terror Attack in Jammu-Kashmir: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਨੇ ਸੈਲਾਨੀਆਂ 'ਤੇ ਗੋਲੀਬਾਰੀ ਕੀਤੀ ਹੈ। ਇਸ ਘਟਨਾ ਵਿੱਚ ਇੱਕ ਦੀ ਮੌਤ ਹੋ ਗਈ ਹੈ, ਜਦਕਿ ਸੱਤ ਸੈਲਾਨੀ ਜਖਮੀ ਦੱਸੇ ਜਾ ਰਹੇ ਹਨ। ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਜਵਾਨਾਂ ਨੇ ਇਲਾਕੇ ਵਿੱਚ ਮੌਜੂਦ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜੰਮੂ-ਕਸ਼ਮੀਰ ਦੇ ਪਹਿਲਗਾਮ ਦੇ ਬੈਸਰਨ ਵਿੱਚ ਸੈਲਾਨੀਆਂ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਸੂਤਰਾਂ ਅਨੁਸਾਰ ਕੁਝ ਸੈਲਾਨੀਆਂ ਗੋਲੀ ਲੱਗੀ ਹੈ, ਜਿਨ੍ਹਾਂ ਚੋਂ ਇੱਕ ਦੀ ਮੌਤ ਦੀ ਖਬਰ ਹੈ, ਜਦਕਿ ਕਈ ਸੈਲਾਨੀ ਜ਼ਖਮੀ ਦੱਸੇ ਜਾ ਰਹੇ ਹਨ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਦੀ ਇੱਕ ਟੀਮ ਮੌਕੇ ‘ਤੇ ਪਹੁੰਚ ਗਈ। ਹਾਲਾਂਕਿ, ਹਮਲੇ ਦੀ ਅਜੇ ਤੱਕ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਘਟਨਾ ਨੂੰ ਲੈ ਕੇ ਅਧਿਕਾਰੀਆਂ ਦੇ ਬਿਆਨ ਦੀ ਉਡੀਕ ਹੈ।
ਸੂਤਰਾਂ ਅਨੁਸਾਰ ਇਲਾਕੇ ਵਿੱਚ ਗੋਲੀਬਾਰੀ ਦੀ ਆਵਾਜ਼ਾਂ ਵੀ ਸੁਣੀ ਗਈ। ਸੁਰੱਖਿਆ ਬਲਾਂ ਦੀ ਟੀਮ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਵਿੱਚ ਦੋ ਸੈਲਾਨੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਵੱਧ ਸਕਦੀ ਹੈ ਜ਼ਖ਼ਮੀਆਂ ਦੀ ਗਿਣਤੀ
ਦਾਅਵਾ ਕੀਤਾ ਜਾ ਰਿਹਾ ਹੈ ਕਿ ਅੱਤਵਾਦੀ ਹਮਲੇ ਵਿੱਚ ਘੱਟੋ-ਘੱਟ 10 ਸੈਲਾਨੀ ਜ਼ਖਮੀ ਹੋਏ ਹੋ ਸਕਦੇ ਹਨ। 6 ਸੈਲਾਨੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ। ਜ਼ਖਮੀਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਇਸ ਹਮਲੇ ਵਿੱਚ ਸੈਲਾਨੀਆਂ ਦੇ ਨਾਲ-ਨਾਲ ਕੁਝ ਸਥਾਨਕ ਲੋਕ ਵੀ ਜ਼ਖਮੀ ਹੋਏ ਹਨ।
#WATCH जम्मू-कश्मीर के पहलगाम में गोलीबारी की घटना की सूचना मिली है; पुलिस और सुरक्षा बल मौके पर मौजूद हैं।
विवरण की प्रतीक्षा है। pic.twitter.com/RaCVlGicId
ਇਹ ਵੀ ਪੜ੍ਹੋ
— ANI_HindiNews (@AHindinews) April 22, 2025
ਸੈਲਾਨੀਆਂ ਦੀ ਪਸੰਦੀਦਾ ਥਾਂ ਹੈ ਪਹਿਲਗਾਮ
ਦਰਅਸਲ, ਪਿਛਲੇ ਕੁਝ ਮਹੀਨਿਆਂ ਤੋਂ ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨੂੰ ਖਤਮ ਕਰਨ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਦੀ ਕਾਰਵਾਈ ਨਾਲ ਅੱਤਵਾਦੀ ਬੌਖਲਾ ਗਏ ਹਨ। ਇਸੇ ਲਈ ਉਹ ਆਮ ਜਨਤਾ ਨੂੰ ਨਿਸ਼ਾਨਾ ਬਣਾ ਰਹੇ ਹਨ। ਗਰਮੀਆਂ ਦੀਆਂ ਛੁੱਟੀਆਂ ਵੀ ਸ਼ੁਰੂ ਹੋਣ ਵਾਲੀਆਂ ਹਨ, ਇਸ ਲਈ ਵੱਡੀ ਗਿਣਤੀ ਵਿੱਚ ਸੈਲਾਨੀ ਆਪਣੇ ਪਰਿਵਾਰਾਂ ਨਾਲ ਘੁੰਮਣ ਲਈ ਬਾਹਰ ਜਾਂਦੇ ਹਨ। ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪਹਿਲਗਾਮ ਵਿੱਚ ਸੈਲਾਨੀਆਂ ਦੀ ਕਾਫ਼ੀ ਮੌਜੂਦਗੀ ਹੁੰਦੀ ਹੈ।
ਹੋਰ ਸੈਲਾਨੀਆਂ ਨੂੰ ਪਹਿਲਗਾਮ ਜਾਣ ਤੋਂ ਰੋਕਿਆ ਗਿਆ
ਸੂਤਰਾਂ ਅਨੁਸਾਰ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਸਥਾਨਕ ਪੁਲਿਸ ਨੇ ਹੋਰ ਸੈਲਾਨੀਆਂ ਦੇ ਪਹਿਲਗਾਮ ਜਾਣ ‘ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਪੂਰੇ ਇਲਾਕੇ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਹਰ ਕੋਨੇ ‘ਤੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾ ਰਹੇ ਹਨ ਤਾਂ ਜੋ ਉੱਥੇ ਲੁਕੇ ਅੱਤਵਾਦੀਆਂ ਦਾ ਸਫਾਇਆ ਕੀਤਾ ਜਾ ਸਕੇ।
ਰਵਿੰਦਰ ਰੈਨਾ ਬੋਲੇ- ਅੱਤਵਾਦੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਜੰਮੂ-ਕਸ਼ਮੀਰ ਵਿੱਚ ਭਾਜਪਾ ਨੇਤਾ ਰਵਿੰਦਰ ਰੈਣਾ ਨੇ ਕਿਹਾ ਹੈ ਕਿ ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਸ਼ਾਮਲ ਅੱਤਵਾਦੀਆਂ ਦਾ ਜਲਦੀ ਹੀ ਖਤਮ ਕਰ ਦਿੱਤਾ ਜਾਵੇਗਾ। ਅੱਤਵਾਦੀਆਂ ਦੀ ਮਦਦ ਕਰਨ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਸ ਹਮਲੇ ਨੂੰ ਕਾਇਰਤਾਪੂਰਨ ਦੱਸਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਬੁਜਦਿਲ ਪਾਕਿਸਤਾਨੀ ਅੱਤਵਾਦੀਆਂ ਨੇ ਕਸ਼ਮੀਰ ਘੁੰਮਣ ਆਏ ਨਿਹੱਥੇ ਅਤੇ ਮਾਸੂਮ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਹੈ। ਕੁਝ ਸੈਲਾਨੀਆਂ ਨੂੰ ਜ਼ਖਮੀ ਹਾਲਤ ਵਿੱਚ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫੌਜ ਅਤੇ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਅੱਤਵਾਦੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਸਜ਼ਾ ਜਰੂਰ ਮਿਲੇਗੀ।



