Weather Update: ਇਨ੍ਹਾਂ ਸੂਬਿਆਂ ਵਿੱਚ ਹੋ ਸਕਦਾ ਹੈ ਹੜ੍ਹਾ ਦਾ ਖਤਰਾ!, ਆਸਮਾਨੀ ਆਫਤ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ
Weather News Aaj ka mausam: ਦੇਸ਼ ਭਰ ਵਿੱਚ ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਪਹਾੜੀ ਰਾਜਾਂ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਇਸ ਦੇ ਨਾਲ ਹੀ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ।
Weather forecast 19 July: ਦਿੱਲੀ ‘ਚ ਹੜ੍ਹ ਦਾ ਖ਼ਤਰਾ ਫਿਲਹਾਲ ਟਲ ਜਾਣ ਤੋਂ ਬਾਅਦ ਮੀਂਹ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਦਰਅਸਲ ਐਤਵਾਰ ਤੱਕ ਦਿੱਲੀ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ (Department of Meteorology) (IMD) ਨੇ ਦੇਸ਼ ਦੇ ਹੋਰ ਰਾਜਾਂ ਲਈ ਵੀ ਵੱਡੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਤਾਜ਼ਾ ਬੁਲੇਟਿਨ ਮੁਤਾਬਕ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ‘ਚ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਕੁਝ ਰਾਹਤ ਮਿਲ ਸਕਦੀ ਹੈ। ਅਗਲੇ 48 ਘੰਟਿਆਂ ਯਾਨੀ ਦੋ ਦਿਨਾਂ ਦੀ ਗੱਲ ਕਰੀਏ ਤਾਂ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਹਲਕੀ ਬਾਰਿਸ਼ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ।
ਇਸੇ ਤਰ੍ਹਾਂ ਤਾਪਮਾਨ ਦੀ ਗੱਲ ਕਰੀਏ ਤਾਂ ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 27 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਹੋ ਸਕਦਾ ਹੈ। ਦੂਜੇ ਪਾਸੇ ਸ਼ਨੀਵਾਰ ਨੂੰ ਨਵੀਂ ਦਿੱਲੀ ‘ਚ ਗਰਜ ਦੇ ਨਾਲ ਦਰਮਿਆਨੀ ਬਾਰਿਸ਼ ਦੇਖੀ ਜਾ ਸਕਦੀ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਇੱਥੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਐਤਵਾਰ ਨੂੰ ਗਰਜ ਦੇ ਨਾਲ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਯੂਪੀ ਦੇ ਗਾਜ਼ੀਆਬਾਦ ਅਤੇ ਨੋਇਡਾ ਵਿੱਚ ਪੂਰੇ ਹਫ਼ਤੇ ਤੱਕ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।


