AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭਾਰਤੀ ਫ਼ੌਜ ਅੰਦਰ ਸਿੱਖ ਫ਼ੌਜੀਆਂ ਲਈ ਨਵੀਂ ਲੋਹਟੋਪ ਯੋਜਨਾ ਵਾਪਸ ਲਈ ਜਾਵੇ- ਐਡਵੋਕੇਟ ਧਾਮੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਕਿਹਾ ਕਿ ਉਹ ਸਿੱਖ ਫ਼ੌਜੀਆਂ ਲਈ ਲਿਆਂਦੀ ਜਾ ਰਹੀ ਨਵੀਂ ਲੋਹਟੋਪ ਨੀਤੀ ਨੂੰ ਤੁਰੰਤ ਵਾਪਸ ਲੈਣ, ਤਾਂ ਜੋ ਰੱਖਿਆ ਸੇਵਾਵਾਂ ਵਿਚ ਸਿੱਖਾਂ ਦੀ ਵੱਖਰੀ ਪਛਾਣ ਬਰਕਰਾਰ ਰਹੇ।

ਭਾਰਤੀ ਫ਼ੌਜ ਅੰਦਰ ਸਿੱਖ ਫ਼ੌਜੀਆਂ ਲਈ ਨਵੀਂ ਲੋਹਟੋਪ ਯੋਜਨਾ ਵਾਪਸ ਲਈ ਜਾਵੇ- ਐਡਵੋਕੇਟ ਧਾਮੀ
ਹਰਜਿੰਦਰ ਸਿੰਘ ਧਾਮੀ, ਐਸਜੀਪੀਸੀ ਪ੍ਰਧਾਨ
tv9-punjabi
| Updated On: 12 Jan 2023 19:53 PM IST
Share
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਵੱਲੋਂ ਫ਼ੌਜ ਅੰਦਰ ਸੇਵਾ ਨਿਭਾ ਰਹੇ ਸਿੱਖ ਫ਼ੌਜੀਆਂ ਲਈ ਨਵੀਂ ਲੋਹਟੋਪ ਨੀਤੀ ਲਿਆਉਣ ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਭਾਰਤ ਦੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਪੱਤਰ ਲਿਖ ਕੇ ਫੈਸਲਾ ਵਾਪਸ ਲੈਣ ਲਈ ਆਖਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਰਤੀ ਫ਼ੌਜ ਵਿਚ ਕਾਰਜਸ਼ੀਲ ਸਿੱਖਾਂ ਲਈ ਵਿਸ਼ੇਸ਼ ਲੋਹਟੋਪ ਲਾਗੂ ਕਰਨ ਦੇ ਫੈਸਲੇ ਨਾਲ ਸਿੱਖਾਂ ਦੀ ਵਿਲੱਖਣ ਪਛਾਣ ਅਤੇ ਸਿੱਖ ਮਰਯਾਦਾ ਨੂੰ ਢਾਹ ਲੱਗੇਗੀ। ਉਨ੍ਹਾਂ ਆਖਿਆ ਕਿ ਸਿੱਖ ਮਰਯਾਦਾ ਅਨੁਸਾਰ ਦਸਤਾਰ ਸਿੱਖ ਲਈ ਕੇਵਲ ਕੱਪੜਾ ਹੀ ਨਹੀਂ ਹੈ, ਸਗੋਂ ਇਹ ਸਿੱਖ ਵਿਰਾਸਤ ਦੀ ਲਖਾਇਕ ਹੋਣ ਦੇ ਨਾਲ-ਨਾਲ ਅਧਿਆਤਮਿਕਤਾ ਅਤੇ ਸਿਧਾਂਤਕ ਮਹੱਤਵ ਵਾਲੀ ਵੀ ਹੈ। ਦਸਤਾਰ ਪ੍ਰਤੀ ਸਿੱਖਾਂ ਦੀ ਵਚਨਬੱਧਤਾ ਸਿੱਖੀ ਗੌਰਵ ਅਤੇ ਗੁਰੂ ਸਾਹਿਬ ਦੇ ਹੁਕਮ ਦੀ ਪਾਲਣਾ ਕਰਨ ਨੂੰ ਵੀ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿੱਖ ਸਿਪਾਹੀ ਨੂੰ ਲੋਹਟੋਪ ਪਾਉਣ ਦਾ ਹੁਕਮ ਸਿੱਖ ਰਹਿਣੀ ਨੂੰ ਚੁਣੌਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਾਉਣ ਵਾਲਾ ਫੈਸਲਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਵੱਡੀ ਸੱਟ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਮੁਗਲਾਂ ਨਾਲ ਹੋਏ ਯੁੱਧਾਂ ਦੇ ਨਾਲ-ਨਾਲ ਵਿਸ਼ਵ ਜੰਗਾਂ, ਸਾਰਾਗੜ੍ਹੀ ਦੀ ਲੜਾਈ ਅਤੇ ਭਾਰਤੀ ਫ਼ੌਜ ਵੱਲੋਂ ਬੀਤੇ ਚ ਲੜੀਆਂ ਗਈਆਂ ਜੰਗਾਂ ਦੌਰਾਨ ਸਿੱਖਾਂ ਵੱਲੋਂ ਦਸਤਾਰਧਾਰੀ ਹੋ ਕੇ ਲੜਨਾ ਅਹਿਮ ਮਿਸਾਲਾਂ ਹਨ। ਇਸ ਦੇ ਨਾਲ ਹੀ ਭਾਰਤੀ ਫ਼ੌਜ ਵਿਚ ਸਿੱਖ ਰੈਂਜੀਮੈਂਟ, ਸਿੱਖ ਲਾਈਟ ਇੰਨਫੈਂਟਰੀ ਅਤੇ ਪੰਜਾਬ ਰੈਂਜੀਮੈਂਟ ਸਿੱਖ ਪਛਾਣ ਦਾ ਉਹ ਅੰਗ ਰਹੇ ਹਨ, ਜਿਨ੍ਹਾਂ ਨੇ ਸਿੱਖੀ ਗੌਰਵ ਨੂੰ ਕਾਇਮ ਰੱਖਦਿਆਂ ਦੇਸ਼ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਇਹ ਭਾਰਤ ਦੇਸ਼ ਦੀ ਵਿਲੱਖਣਤਾ ਹੈ ਕਿ ਇਥੇ ਵੱਸਣ ਵਾਲੇ ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਧਰਮ, ਸੱਭਿਆਚਾਰ ਅਤੇ ਮਰਯਾਦਾ ਦਾ ਪਾਲਣ ਕਰਦਿਆਂ ਦੇਸ਼ ਲਈ ਯੋਗਦਾਨ ਦਿੰਦੇ ਹਨ। ਭਾਰਤੀ ਫ਼ੌਜ ਵਿਚ ਵੀ ਸਿੱਖ ਫ਼ੌਜੀਆਂ ਨੇ ਦਸਤਾਰ ਦੇ ਮਾਣ ਨੂੰ ਸਦਾ ਕਾਇਮ ਰੱਖਿਆ ਹੈ ਅਤੇ ਜੇਕਰ ਸਿੱਖ ਫ਼ੌਜੀਆਂ ਲਈ ਨਵੀਂ ਲੋਹਟੋਪ ਯੋਜਨਾ ਲਾਗੂ ਹੁੰਦੀ ਹੈ ਤਾਂ ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੇਗੀ ਤੇ ਸਿੱਖ ਮਰਯਾਦਾ ਦਾ ਉਲੰਘਣ ਹੋਵੇਗਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਕਿਹਾ ਕਿ ਉਹ ਸਿੱਖ ਫ਼ੌਜੀਆਂ ਲਈ ਲਿਆਂਦੀ ਜਾ ਰਹੀ ਨਵੀਂ ਲੋਹਟੋਪ ਨੀਤੀ ਨੂੰ ਤੁਰੰਤ ਵਾਪਸ ਲੈਣ, ਤਾਂ ਜੋ ਰੱਖਿਆ ਸੇਵਾਵਾਂ ਵਿਚ ਸਿੱਖਾਂ ਦੀ ਵੱਖਰੀ ਪਛਾਣ ਬਰਕਰਾਰ ਰਹੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...