Gyanvapi Mosque Case: ਨਹੀਂ ਹੋਵੇਗੀ ਕਥਿਤ ਸ਼ਿਵਲਿੰਗ ਦੀ ਕਾਰਬਨ ਡੇਟਿੰਗ, ਸੁਪਰੀਮ ਕੋਰਟ ਨੇ ਲਗਾਈ ਰੋਕ
Gyanvapi Mosque Case:ਸੁਪਰੀਮ ਕੋਰਟ ਨੇ ਪਿਛਲੇ ਸਾਲ ਵੀਡੀਓਗ੍ਰਾਫਿਕ ਸਰਵੇ ਦੌਰਾਨ ਵਾਰਾਣਸੀ ਦੇ ਗਿਆਨਵਾਪੀ ਮਸਜਿਦ ਕੰਪਲੈਕਸ ਵਿੱਚ ਮਿਲੇ ਕਥਿਤ ਸ਼ਿਵਲਿੰਗ ਦੀ ਕਾਰਬਨ ਡੇਟਿੰਗ ਅਤੇ ਵਿਗਿਆਨਕ ਸਰਵੇ ਨੂੰ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਹੈ।

Gyanvapi Mosque Case: ਸੁਪਰੀਮ ਕੋਰਟ ਵਿੱਚ ਗਿਆਨਵਾਪੀ ਮਸਜਿਦ (Gianwapi Masjid) ਮਾਮਲੇ ਦੀ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਥਿਤ ‘ਸ਼ਿਵਲਿੰਗ’ ਦੀ ਕਾਰਬਨ ਡੇਟਿੰਗ ਦੀ ਇਜਾਜ਼ਤ ਦੇਣ ਵਾਲੇ ਇਲਾਹਾਬਾਦ ਹਾਈ ਕੋਰਟ ਦੇ ਹੁਕਮ ‘ਤੇ ਰੋਕ ਲਗਾ ਦਿੱਤੀ ਹੈ। ਮੁਸਲਿਮ ਪੱਖ ਦੇ ਹੁਜ਼ੈਫਾ ਅਹਿਮਦੀ ਨੇ ਕਾਰਬਨ ਡੇਟਿੰਗ ‘ਤੇ ਹਾਈ ਕੋਰਟ ਦੇ ਆਦੇਸ਼ ਦੇ ਖਿਲਾਫ ਸੁਪਰੀਮ ਕੋਰਟ ਦਾ ਰੁਖ ਕੀਤਾ।
ਹੁਣ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਕੇਂਦਰ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।