Live Update: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਜਲਦ ਹੀ ਭਾਰਤ ਦਾ ਦੌਰਾ ਕਰਨਗੇ

Updated On: 

20 Nov 2024 00:31 AM

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Live Update: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਜਲਦ ਹੀ ਭਾਰਤ ਦਾ ਦੌਰਾ ਕਰਨਗੇ
Follow Us On

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਜਲਦ ਹੀ ਭਾਰਤ ਦਾ ਦੌਰਾ ਕਰਨਗੇ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਜਲਦੀ ਹੀ ਭਾਰਤ ਦਾ ਦੌਰਾ ਕਰਨਗੇ। ਕ੍ਰੇਮਲਿਨ ਦੇ ਪ੍ਰੈੱਸ ਸਕੱਤਰ ਦਮਿਤਰੀ ਪੇਸਕੋਵ ਨੇ ਕਿਹਾ ਕਿ ਅਸੀਂ ਤਰੀਕ ‘ਤੇ ਕੰਮ ਕਰ ਰਹੇ ਹਾਂ।

LIVE NEWS & UPDATES

The liveblog has ended.
  • 19 Nov 2024 06:10 PM (IST)

    ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਜਲਦ ਹੀ ਭਾਰਤ ਦਾ ਦੌਰਾ ਕਰਨਗੇ

    ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਜਲਦੀ ਹੀ ਭਾਰਤ ਦਾ ਦੌਰਾ ਕਰਨਗੇ। ਕ੍ਰੇਮਲਿਨ ਦੇ ਪ੍ਰੈੱਸ ਸਕੱਤਰ ਦਮਿਤਰੀ ਪੇਸਕੋਵ ਨੇ ਕਿਹਾ ਕਿ ਅਸੀਂ ਤਰੀਕ ‘ਤੇ ਕੰਮ ਕਰ ਰਹੇ ਹਾਂ।

  • 19 Nov 2024 02:32 PM (IST)

    ਬਲਵੰਤ ਰਾਜੋਆਣਾ ਨੂੰ ਮਿਲੀ 3 ਘੰਟੇ ਦੀ ਪੈਰੋਲ, ਭਰਾ ਦੇ ਭੋਗ ‘ਚ ਹੋਵੇਗਾ ਸ਼ਾਮਲ

    ਬਲਵੰਤ ਸਿੰਘ ਰਾਜੋਆਣਾ ਨੂੰ ਹਾਈ ਕੋਰਟ ਨੇ 3 ਘੰਟੇ ਦੀ ਪੈਰੋਲ ਦਿੱਤੀ ਹੈ। ਉਹ ਭਲਕੇ ਆਪਣੇ ਭਰਾ ਦੇ ਭੋਗ ‘ਚ ਸ਼ਾਮਲ ਹੋਵੇਗਾ। ਉਸ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਦਿੱਤੀ ਗਈ ਹੈ।

  • 19 Nov 2024 01:33 PM (IST)

    ਭਾਜਪਾ ਕਿਸਾਨਾਂ ਲਈ ਬਣ ਗਈ ਸੰਕਟ… ਪ੍ਰਿਯੰਕਾ ਗਾਂਧੀ ਨੇ ਖਾਦ ਦਾ ਮੁੱਦਾ ਚੁੱਕਿਆ

    ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਟਵੀਟ ਕੀਤਾ, ‘ਇਹ ਦੀਆਂ ਫਸਲਾਂ ਦੀ ਬਿਜਾਈ ਦਾ ਪੀਕ ਸੀਜ਼ਨ ਹੈ ਅਤੇ ਹਮੇਸ਼ਾ ਦੀ ਤਰ੍ਹਾਂ ਪੂਰੇ ਦੇਸ਼ ‘ਚ ਖਾਦ ਦਾ ਸੰਕਟ ਹੈ। ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਖਾਦ ਲਈ ਲੰਬੀਆਂ ਲਾਈਨਾਂ ਲੱਗ ਰਹੀਆਂ ਹਨ। ਕਿਸਾਨ ਆਪਣੇ ਖੇਤਾਂ ਵਿੱਚ ਕੰਮ ਛੱਡ ਕੇ ਇਧਰ-ਉਧਰ ਭਟਕ ਰਹੇ ਹਨ ਅਤੇ ਥਾਂ-ਥਾਂ ਰੋਸ ਮੁਜ਼ਾਹਰੇ ਕਰ ਰਹੇ ਹਨ। ਭਾਜਪਾ ਦੇ ਰਾਜ ਵਿੱਚ ਹਰ ਸੀਜ਼ਨ ਵਿੱਚ ਖਾਦ ਦੀ ਘਾਟ ਕਾਰਨ ਕਿਸਾਨਾਂ ਦੀ ਇਹ ਸਮੱਸਿਆ ਹੁਣ ਆਮ ਹੋ ਗਈ ਹੈ। ਕੀ ਭਾਜਪਾ ਸਰਕਾਰ ਦਸ ਸਾਲਾਂ ਵਿੱਚ ਇਹ ਅੰਦਾਜ਼ਾ ਨਹੀਂ ਲਗਾ ਸਕੀ ਕਿ ਦੇਸ਼ ਵਿੱਚ ਕਿੰਨੀ ਖਾਦ ਦੀ ਲੋੜ ਹੈ? ਫ਼ਸਲਾਂ ਦੀ ਕੀਮਤ ਹੋਵੇ ਜਾਂ ਖਾਦਾਂ ਤੇ ਬੀਜਾਂ ਦੀ ਉਪਲਬਧਤਾ, ਵੱਡੇ ਵੱਡੇ ਦਾਅਵੇ ਕਰਨ ਵਾਲੀ ਭਾਜਪਾ ਖ਼ੁਦ ਕਿਸਾਨਾਂ ਲਈ ਸੰਕਟ ਬਣ ਗਈ ਹੈ।

  • 19 Nov 2024 12:06 PM (IST)

    ਮਹਿਲਾ ਕਮਿਸ਼ਨ ਦੇ ਨੋਟਿਸ ਤੇ MP ਚੰਨੀ ਨਹੀਂ ਹੋਏ ਪੇਸ਼

    ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਗਿੱਦੜਬਾਹਾ ‘ਚ ਦਿੱਤੇ ਗਏ ਵਿਵਾਦਤ ਬਿਆਨ ਨੂੰ ਲੈ ਕੇ ਪੰਜਾਬ ਮਹਿਲਾ ਚੋਣ ਕਮਿਸ਼ਨ ਨੇ ਨੋਟਿਸ ਭੇਜਿਆ ਸੀ ਤੇ ਅੱਜ 11 ਵਜੇ ਉਨ੍ਹਾਂ ਨੂੁੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਚੰਨੀ ਇਸ ਦੌਰਾਨ ਪੇਸ਼ ਨਹੀਂ ਹੇਏ।

  • 19 Nov 2024 11:52 AM (IST)

    ਦਿੱਲੀ ਪ੍ਰਦੂਸ਼ਣ ‘ਤੇ CJI ਬੈਂਚ ਨੇ ਸੀਨੀਅਰ ਵਕੀਲ ਨਾਲ ਕੀਤੀ ਚਰਚਾ

    ਦਿੱਲੀ ਹਵਾ ਪ੍ਰਦੂਸ਼ਣ ਮਾਮਲੇ ‘ਚ ਸੀਜੇਆਈ ਸੰਜੀਵ ਖੰਨਾ ਦੀ ਅਗਵਾਈ ਵਾਲੀ ਬੈਂਚ ਨੇ ਸੀਨੀਅਰ ਵਕੀਲ ਨਾਲ ਚਰਚਾ ਕੀਤੀ। ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਪ੍ਰਦੂਸ਼ਣ ਕੰਟਰੋਲ ਤੋਂ ਬਾਹਰ ਹੁੰਦਾ ਜਾ ਰਿਹਾ ਹੈ। ਸੀਜੇਆਈ ਨੇ ਕਿਹਾ ਕਿ ਅਸੀਂ ਇੱਥੇ ਸਾਰੇ ਜੱਜਾਂ ਨੂੰ ਕਿਹਾ ਹੈ ਕਿ ਜਿੱਥੇ ਵੀ ਸੰਭਵ ਹੋਵੇ ਵਰਚੁਅਲ ਦੀ ਇਜਾਜ਼ਤ ਦਿੱਤੀ ਜਾਵੇ। ਸਿੱਬਲ ਨੇ ਕਿਹਾ ਕਿ ਇਸ ਸੰਦੇਸ਼ ਨੂੰ ਹੋਰ ਅਦਾਲਤਾਂ ਤੱਕ ਪਹੁੰਚਾਉਣ ਦੀ ਲੋੜ ਹੈ।

  • 19 Nov 2024 11:07 AM (IST)

    ਮਾਨਸਾ ‘ਚ ਸਕੂਲ ਬੱਸ ਹਾਦਸੇ ਦਾ ਸ਼ਿਕਾਰ, ਕਰੀਬ 12 ਬੱਚੇ ਜ਼ਖਮੀ

    ਮਾਨਸਾ ‘ਚ ਸਕੂਲ ਬੱਸ ਤੇ ਗੱਡੀ ਵਿਚਾਲੇ ਟੱਕਰ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਹਾਦਸੇ ‘ਚ ਕਰੀਬ 12 ਬੱਚਿਆਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲ ਰਹੀ ਹੈ।

  • 19 Nov 2024 10:16 AM (IST)

    ਅੱਜ ਪੰਚਾਂ ਦਾ ਸਹੁੰ ਚੁੱਕ ਸਮਾਗਮ, ਸੀਐਮ ਮਾਨ ਸਮੇਤ 16 ਮੰਤਰੀ ਲੈਣਗੇ ਹਿੱਸਾ

    ਪੰਜਾਬ ‘ਚ ਅੱਜ 83 ਹਜ਼ਾਰ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ 19 ਜ਼ਿਲ੍ਹਿਆਂ ‘ਚ ਜ਼ਿਲ੍ਹਾਂ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਦਿਕ ਜ਼ਿਮਨੀ ਚੋਣਾਂ ਕਾਰਨ 4 ਜ਼ਿਲ੍ਹਿਆਂ ਦੇ ਪੰਚਾਂ ਨੂੰ ਬਾਅਦ ‘ਚ ਸਹੁੰ ਚੁਕਾਈ ਜਾਵੇਗੀ। ਇਸ ਸਮਾਗਮ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ, ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਸਮੇਤ 16 ਮੰਤਰੀ ਹਿੱਸਾ ਲੈਣਗੇ

  • 19 Nov 2024 09:34 AM (IST)

    ਸਾਂਸਦ ਚਰਨਜੀਤ ਸਿੰਘ ਚੰਨੀ ਅੱਜ ਮਹਿਲਾ ਕਮਿਸ਼ਨ ਅੱਗੇ ਹੋ ਸਕਦੇ ਹਨ ਪੇਸ਼

    ਗਿੱਦੜਬਾਹਾ ‘ਚ ਦਿੱਤੇ ਗਏ ਬਿਆਨ ਨੂੰ ਲੈ ਕੇ ਜਲੰਧਰ ਲੋਕ ਸਭਾ ਸਾਂਸਦ ਚਰਨਜੀਤ ਸਿੰਘ ਚੰਨੀ ਨੂੰ ਮਹਿਲਾ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੂੰ ਨੋਟਿਸ ਦਾ ਜਵਾਬ ਦੇਣ ਲਈ 11 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਹ ਅੱਜ ਪੰਜਾਬ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋ ਸਕਦੇ ਹਨ।

  • 19 Nov 2024 09:23 AM (IST)

    ਜ਼ਿਮਨੀ ਚੋਣਾਂ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ

    ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਤੇ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਵੱਲੋਂ ਪੂਰੀਆਂ ਤਿਆਰੀਆਂ ਹੋ ਚੁੱਕੀਆਂ ਹਨ। ਕੇਂਦਰੀ ਸੁਰੱਖਿਆ ਬਲਾਂ ਦੀਆਂ 17 ਕੰਪਨੀਆਂ ਤੇ 6,481 ਪੰਜਾਬ ਪੁਲਿਸ ਦੇ ਜਵਾਨਾਂ ਦੀ ਡਿਊਟੀ ਲਗਾਈ ਗਈ ਹੈ। ਜਦਕਿ 3,868 ਮੁਲਾਜ਼ਮ ਚੋਣ ਡਿਊਟੀ ਦੇਣਗੇ। ਸਾਰੇ ਵੋਟਿੰਗ ਕੇਂਦਰਾਂ ਚ ਸੀਸੀਟੀਵੀ ਕੈਮਰੇ ਦੇ ਜ਼ਰੀਏ ਨਿਗਰਾਨੀ ਰੱਖੀ ਜਾਵੇਗੀ ਤੇ ਇਸ ਦੀ ਲਾਈਵ ਵੈੱਬ ਕਾਸਟਿੰਗ ਕੀਤੀ ਜਾਵੇਗੀ।

Exit mobile version