Live Update: ਦਿੱਲੀ ‘ਚ ਭਲਕੇ ਹੋਵੇਗੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ, ਹੰਗਾਮੇ ਦੀ ਸੰਭਾਵਨਾ – Punjabi News

Live Update: ਦਿੱਲੀ ‘ਚ ਭਲਕੇ ਹੋਵੇਗੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ, ਹੰਗਾਮੇ ਦੀ ਸੰਭਾਵਨਾ

Updated On: 

14 Nov 2024 07:44 AM

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Live Update: ਦਿੱਲੀ ਚ ਭਲਕੇ ਹੋਵੇਗੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ, ਹੰਗਾਮੇ ਦੀ ਸੰਭਾਵਨਾ

ਅੱਜ ਦੀਆਂ ਤਾਜ਼ਾ ਖ਼ਬਰਾਂ

Follow Us On

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 13 Nov 2024 06:05 PM (IST)

    ਦਿੱਲੀ ‘ਚ ਭਲਕੇ ਹੋਵੇਗੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ, ਹੰਗਾਮੇ ਦੀ ਸੰਭਾਵਨਾ

    ਦਿੱਲੀ ਵਿੱਚ 14 ਨਵੰਬਰ ਨੂੰ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਮੇਅਰ ਦੇ ਅਹੁਦੇ ਲਈ ਹੋਈ ਚੋਣ ਲਈ ਭਾਜਪਾ ਕੌਂਸਲਰ ਸੱਤਿਆ ਸ਼ਰਮਾ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਬਣਾਇਆ ਗਿਆ ਹੈ। ਆਮ ਤੌਰ ‘ਤੇ ਮੌਜੂਦਾ ਮੇਅਰ ਪ੍ਰੀਜ਼ਾਈਡਿੰਗ ਅਫ਼ਸਰ ਦੀ ਭੂਮਿਕਾ ਨਿਭਾਉਂਦੇ ਹਨ। ਅਜਿਹੇ ‘ਚ ਵੀਰਵਾਰ ਨੂੰ ਐਮਸੀਡੀ ‘ਚ ਆਮ ਆਦਮੀ ਪਾਰਟੀ ਤੋਂ ਇਤਰਾਜ਼ ਅਤੇ ਹੰਗਾਮਾ ਦੇਖਣ ਨੂੰ ਮਿਲ ਸਕਦਾ ਹੈ।

  • 13 Nov 2024 02:10 PM (IST)

    ਸੁਖਬੀਰ ਬਾਦਲ ਦੀ ਜੱਥੇਦਾਰ ਨੂੰ ਅਪੀਲ, ਸਜ਼ਾ ਤੇ ਲਓ ਜਲਦੀ ਫੈਸਲਾ

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਵੱਲੋਂ ਇੱਕ ਬੇਨਤੀ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਨਾਮ ਸੌਂਪਿਆ ਗਿਆ। ਜਿਸ ਵਿੱਚ ਉਹਨਾਂ ਨੇ ਅਪੀਲ ਕੀਤੀ ਕਿ ਉਹਨਾਂ ਨੂੰ ਦਿੱਤੀ ਜਾਣ ਵਾਲੀ ਧਾਰਮਿਕ ਸਜ਼ਾ ਤੇ ਫੈਸਲਾ ਜਲਦ ਲਿਆ ਜਾਵੇ। ਉਹਨਾਂ ਕਿਹਾ ਕਿ ਕਰੀਬ ਢਾਈ ਮਹੀਨਿਆਂ ਦਾ ਸਮਾਂ ਬੀਤ ਗਿਆ ਹੈ, ਜਿਸ ਕਾਰਨ ਹੁਣ ਸਿੰਘ ਸਾਹਿਬ ਜਲਦੀ ਹੀ ਕੋਈ ਫੈਸਲਾ ਲੈਣ।
  • 13 Nov 2024 01:31 PM (IST)

    ‘ਤਨਖਾਹੀਆ’ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਪਹੁੰਚੇ ਦਰਬਾਰ ਸਾਹਿਬ

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ। ਦੱਸ ਦਈਏ ਕਿ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਸੁਖਬੀਰ ਬਾਦਲ ਦੀ ਸਜ਼ਾ ਨੂੰ ਲੈ ਕੇ ਅਜੇ ਫੈਸਲਾ ਸੁਣਾਇਆ ਜਾਣਾ ਹੈ।

  • 13 Nov 2024 01:12 PM (IST)

    ਚੰਡੀਗੜ੍ਹ ‘ਚ ਜਲਦ ਹੀ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਇਮਾਰਤ, ਕੇਂਦਰੀ ਵਾਤਾਵਰਣ ਮੰਤਰਾਲੇ ਨੇ ਦਿੱਤੀ ਮਨਜ਼ੂਰੀ

    ਚੰਡੀਗੜ੍ਹ ‘ਚ ਜਲਦ ਹੀ ਹਰਿਆਣਾ ਵਿਧਾਨ ਸਭਾ ਦੀ ਇਮਾਰਤ ਬਣੇਗੀ। ਇਸ ਲਈ ਚੰਡੀਗੜ੍ ‘ਚ ਹਰਿਆਣਾ ਨੂੰ 10 ਏਕੜ ਜ਼ਮੀਨ ਦਿੱਤੀ ਜਾਵੇਗੀ, ਜਦਿਕ ਚੰਡੀਗੜ੍ਹ ਨੂੰ ਪੰਚਕੁਲਾ ‘ਚ 12 ਏਕੜ ਦਿੱਤੀ ਜਾਵੇਗੀ। ਪੰਜਾਬ ਦੀ ਆਮ ਆਦਮੀ ਪਾਰਟੀ ਨੇ ਇਸ ਨੂੰ ਲੈ ਕੇ ਇਤਰਾਜ਼ ਜਤਾਇਆ ਹੈ।

  • 13 Nov 2024 01:04 PM (IST)

    ਪਰਾਲੀ ਦੇ ਧੂੰਏਂ ‘ਤੇ ਬਲੇਮ ਗੇਮ ਨਹੀਂ ਹੁੋਣ ਚਾਹੀਦੀ: ਮੁੱਖ ਮੰਤਰੀ ਮਾਨ

    ਪੰਜਾਬ ਯੂਨੀਵਰਸਿਟੀ ‘ਚ ਹੋ ਰਹੇ ਪੰਜਾਬ ਵਿਜ਼ਨ 2047 ‘ਚ ਪਹੁੰਚੇ ਸੀਐੱਮ ਭਗਵੰਤ ਮਾਨ ਨੇ ਪਰਾਲੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਇੱਕ ਵਾਰ ਫਿਰ ਜ਼ੁਬਾਨੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਹਾਂ। ਇਸ ਮੁੱਦੇ ‘ਤੇ ਕੋਈ ਦੋਸ਼ ਖੇਡ ਨਹੀਂ ਹੋਣੀ ਚਾਹੀਦੀ।

  • 13 Nov 2024 11:40 AM (IST)

    ਦਰਬਾਰ ਸਾਹਿਬ ਨਤਮਸਤਕ ਹੋਣਗੇ ਸੁਖਬੀਰ ਬਾਦਲ, ਕਰੀਬ 12 ਵਜੇ ਪਹੁੰਚਣਗੇ ਅੰਮ੍ਰਿਤਸਰ

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਦਰਬਾਰ ਸਾਹਿਬ ਨਤਮਸਤਕ ਹੋਣਗੇ। ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਅਜੇ ਤੱਕ ਸਿੰਘ ਸਾਹਿਬਾਨਾਂ ਨੇ ਉਨ੍ਹਾਂ ਨੂੰ ਇਸ ਮਾਮਲੇ ‘ਚ ਕੋਈ ਸਜ਼ਾ ਨਹੀਂ ਸੁਣਾਈ ਹੈ।

  • 13 Nov 2024 10:56 AM (IST)

    ਦਿੱਲੀ ‘ਚ ਧੁੰਦ ਕਾਰਨ ਉਡਾਣਾਂ ਪ੍ਰਭਾਵਿਤ, 7 ਉਡਾਣਾਂ ਦਾ ਰੁਖ ਕੀਤਾ ਗਿਆ ਡਾਇਵਰਟ

    ਦਿੱਲੀ ਵਿੱਚ ਬੁੱਧਵਾਰ ਸਵੇਰੇ ਧੁੰਦ ਕਾਰਨ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ। ਬਦਲਦੇ ਮੌਸਮ ਕਾਰਨ ਸਵੇਰੇ 7 ਵਜੇ ਤੋਂ 7 ਫਲਾਈਟਾਂ ਨੂੰ ਡਾਇਵਰਟ ਕੀਤਾ ਗਿਆ। ਇਨ੍ਹਾਂ ਵਿੱਚੋਂ 6 ਉਡਾਣਾਂ ਨੂੰ ਜੈਪੁਰ ਅਤੇ 1 ਨੂੰ ਲਖਨਊ ਵੱਲ ਮੋੜ ਦਿੱਤਾ ਗਿਆ।

  • 13 Nov 2024 10:16 AM (IST)

    ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ Z+ ਸਕਿਓਰਟੀ ਲਈ ਗਈ ਵਾਪਸ

    ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ Z+ ਸਕਿਓਰਟੀ ਵਾਪਸ ਲੈ ਲਈ ਗਈ ਹੈ। ਗਿਆਨੀ ਹਰਪ੍ਰੀਤ ਨੇ ਖੁਦ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਸੁਰੱਖਿਆ ਵਾਪਸ ਲੈਣ ਦੀ ਅਪੀਲ ਕੀਤੀ ਸੀ।

  • 13 Nov 2024 10:08 AM (IST)

    ਲੋਕ ਮੈਨੂੰ ਮੌਕਾ ਦੇਣਗੇ… ਪ੍ਰਿਅੰਕਾ ਗਾਂਧੀ ਵਾਇਨਾਡ ਦੇ ਪੋਲਿੰਗ ਬੂਥ ‘ਤੇ ਪਹੁੰਚੀ।

    ਕੇਰਲ ਦੇ ਵਾਇਨਾਡ ਲੋਕ ਸਭਾ ਉਪ ਚੋਣ ਲਈ ਕਾਂਗਰਸ ਉਮੀਦਵਾਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਪੋਲਿੰਗ ਬੂਥ ਦਾ ਦੌਰਾ ਕੀਤਾ। ਕੇਰਲ ਦੇ ਵਾਇਨਾਡ ਲੋਕ ਸਭਾ ਹਲਕੇ ‘ਚ ਵੋਟਿੰਗ ਜਾਰੀ ਹੈ। ਇਸ ਸੀਟ ਤੋਂ ਲੈਫਟ ਡੈਮੋਕ੍ਰੇਟਿਕ ਫਰੰਟ (ਐਲਡੀਐਫ) ਨੇ ਸੱਤਿਆਨ ਮੋਕੇਰੀ ਨੂੰ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਨੇ ਨਵਿਆ ਹਰੀਦਾਸ ਨੂੰ ਉਮੀਦਵਾਰ ਬਣਾਇਆ ਹੈ। ਪ੍ਰਿਯੰਕਾ ਨੇ ਕਿਹਾ, ‘ਮੇਰੀ ਉਮੀਦ ਹੈ ਕਿ ਵਾਇਨਾਡ ਦੇ ਲੋਕ ਮੈਨੂੰ ਆਪਣੇ ਪਿਆਰ ਅਤੇ ਸਨੇਹ ਦਾ ਭੁਗਤਾਨ ਕਰਨ ਅਤੇ ਉਨ੍ਹਾਂ ਲਈ ਕੰਮ ਕਰਨ ਅਤੇ ਉਨ੍ਹਾਂ ਦੇ ਪ੍ਰਤੀਨਿਧੀ ਬਣਨ ਦਾ ਮੌਕਾ ਦੇਣਗੇ। ਮੈਨੂੰ ਉਮੀਦ ਹੈ ਕਿ ਹਰ ਕੋਈ ਆਪਣੇ ਜਮਹੂਰੀ ਹੱਕ ਅਤੇ ਵੋਟ ਦੀ ਵਰਤੋਂ ਕਰੇਗਾ।

  • 13 Nov 2024 09:33 AM (IST)

    ਕੈਨੇਡਾ ‘ਚ ਅੱਤਵਾਦੀ ਡੱਲਾ ਸਮੇਤ ਗੈਂਗਸਟਰ ਗੁਰਜੰਟ ਵੀ ਗ੍ਰਿਫ਼ਤਾਰ,

    ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਡੱਲਾ ਨੂੰ ਕੈਨੇਡਾ ਚ ਹਿਰਾਸਤ ‘ਚ ਲਏ ਜਾਣ ਦੀ ਪੁਸ਼ਟੀ ਹੋ ਗਈ। ਅਰਸ਼ ਡੱਲਾ ਦੇ ਨਾਲ ਉਸ ਦਾ ਇੱਕ ਸਾਥੀ ਗੁਰਜੰਟ ਸਿੰਘ ਉਰਫ ਜੰਟਾ ਵੀ ਪੁਲਿਸ ਦੀ ਹਿਰਾਸਤ ਵਿੱਚ ਹੈ। ਅੱਜ ਦੋਵਾਂ ਨੂੰ ਕੈਨੇਡੀਅਨ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਕਤ ਮਾਮਲੇ ਦੀ ਸੁਣਵਾਈ ਕੈਨੇਡਾ ਦੇ ਪੀਲ ਏਰੀਆ ‘ਚ ਹੋਵੇਗੀ। ਅਦਾਲਤ ਵਿੱਚ ਹੋਣ ਵਾਲੀ ਸੁਣਵਾਈ ਦੀ ਸੂਚੀ ਵਿੱਚ ਅਰਸ਼ ਡੱਲਾ ਅਤੇ ਜੰਟਾ ਦੇ ਨਾਂ ਸ਼ਾਮਲ ਹਨ।

  • 13 Nov 2024 09:18 AM (IST)

    ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਭ ਤੋਂ ਵੱਡੀ ਤਰਜੀਹ… PM ਮੋਦੀ ਅੱਜ ਦਰਭੰਗਾ ‘ਚ AIIMS ਦਾ ਰੱਖਣਗੇ ਨੀਂਹ ਪੱਥਰ

    ਪੀਐਮ ਮੋਦੀ ਨੇ ਟਵੀਟ ਕੀਤਾ, ‘ਦੇਸ਼ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਇਸ ਦਿਸ਼ਾ ਵਿੱਚ ਅੱਜ ਸਵੇਰੇ ਕਰੀਬ 10:45 ਵਜੇ ਬਿਹਾਰ ਵਿੱਚ ਦਰਭੰਗਾ ਏਮਜ਼ ਦੇ ਨੀਂਹ ਪੱਥਰ ਸਮਾਗਮ ਦੇ ਨਾਲ-ਨਾਲ ਹੋਰ ਵੀ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਦਾ ਸੁਭਾਗ ਪ੍ਰਾਪਤ ਹੋਵੇਗਾ।

  • 13 Nov 2024 08:38 AM (IST)

    ਕਿਮ ਜੋਂਗ ਉਨ ਦੀ ਫੌਜ ਰੂਸ ਨਾਲ ਮਿਲ ਕੇ ਲੜ ਰਹੀ ਜੰਗ, ਅਮਰੀਕਾ ਦਾ ਦਾਅਵਾ

    ਅਮਰੀਕਾ ਨੇ ਵੱਡਾ ਦਾਅਵਾ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਉੱਤਰੀ ਕੋਰੀਆਈ ਯਾਨੀ ਕਿਮ ਜੋਂਗ ਉਨ ਦੀ ਫੌਜ ਰੂਸੀ ਫੌਜ ਦੇ ਨਾਲ ਮਿਲ ਕੇ ‘ਲੜਾਈ ਕਾਰਵਾਈਆਂ ‘ਚ ਸ਼ਾਮਲ’ ਹੈ।

  • 13 Nov 2024 08:18 AM (IST)

    ਵਾਇਨਾਡ ਲੋਕ ਸਭਾ ਸੀਟ ਸਮੇਤ 10 ਰਾਜਾਂ ਦੀਆਂ 32 ਵਿਧਾਨ ਸਭਾ ਸੀਟਾਂ ‘ਤੇ ਅੱਜ ਜ਼ਿਮਨੀ ਚੋਣਾਂ

    ਝਾਰਖੰਡ ‘ਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ 43 ਸੀਟਾਂ ‘ਤੇ ਵੋਟਿੰਗ ਦੇ ਨਾਲ-ਨਾਲ 10 ਸੂਬਿਆਂ ਦੀਆਂ 32 ਵਿਧਾਨ ਸਭਾ ਸੀਟਾਂ ਅਤੇ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ‘ਤੇ ਅੱਜ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਸਾਰੀਆਂ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ।

  • 13 Nov 2024 07:54 AM (IST)

    ਕਿਰਪਾਨ ਤੇ ਪਾਬੰਦੀ ਹਟਾਉਣ ਲਈ ਕੇਂਦਰੀ ਮੰਤਰੀ ਨਾਲ ਬੈਠਕ ਕਰੇਗੀ SGPC

    ਏਅਰਪੋਰਟ ਤੇ ਡਿਊਟੀ ਕਰਨ ਵਾਲੇ ਸਿੱਖਾਂ ਮੁਲਾਜ਼ਮਾਂ ਦੇ ਕਿਰਪਾਨ ਪਹਿਣਨ ਦੇ ਅਧਿਕਾਰ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ 5 ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ ਜਲਦੀ ਹੀ ਸਿਵਿਲ ਐਵੀਏਸ਼ਨ ਮੰਤਰੀ ਦੇ ਸਾਹਮਣੇ ਇਹ ਮੁੱਦਾ ਰੱਖੇਗੀ। ਇਹ ਫੈਸਲਾ ਮੰਗਲਵਾਰ ਨੂੰ ਨੁੰ ਗੋਈ ਕਾਰਜਕਾਰੀ ਬੈਠਕ ਚ ਲਿਆ ਗਿਆ।

Exit mobile version