Live Update: ਦਿੱਲੀ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਤਾ ਅਸਤੀਫਾ

Updated On: 

17 Nov 2024 12:37 PM

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Live Update: ਦਿੱਲੀ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਤਾ ਅਸਤੀਫਾ

ਅੱਜ ਦੀਆਂ ਤਾਜ਼ਾ ਖ਼ਬਰਾਂ

Follow Us On

LIVE NEWS & UPDATES

  • 17 Nov 2024 10:44 AM (IST)

    ਭਾਜਪਾ ਜਾਣਬੁੱਝ ਕੇ ਮਨੀਪੁਰ ਨੂੰ ਸਾੜਨਾ ਚਾਹੁੰਦੀ ਹੈ – ਖੜਗੇ

    ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਣੀਪੁਰ ‘ਚ ਹੋਈ ਤਾਜ਼ਾ ਹਿੰਸਾ ਨੂੰ ਲੈ ਕੇ ਪੀਐੱਮ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਤੁਹਾਡੀ ਡਬਲ ਇੰਜਣ ਵਾਲੀ ਸਰਕਾਰ ‘ਚ ਨਾ ਤਾਂ ਮਣੀਪੁਰ ਇਕਜੁੱਟ ਹੈ ਅਤੇ ਨਾ ਹੀ ਮਨੀਪੁਰ ਸੁਰੱਖਿਅਤ ਹੈ। ਮਈ 2023 ਤੋਂ ਵੱਧ ਰਹੀ ਹਿੰਸਾ ਨੇ ਮਣੀਪੁਰ ਦੇ ਲੋਕਾਂ ਦਾ ਭਵਿੱਖ ਖਰਾਬ ਕਰ ਦਿੱਤਾ ਹੈ। ਖੜਗੇ ਨੇ ਕਿਹਾ ਕਿ ਅਸੀਂ ਪੂਰੀ ਜ਼ਿੰਮੇਵਾਰੀ ਨਾਲ ਇਹ ਕਹਿ ਰਹੇ ਹਾਂ ਕਿ ਅਜਿਹਾ ਲੱਗਦਾ ਹੈ ਕਿ ਭਾਜਪਾ ਜਾਣਬੁੱਝ ਕੇ ਮਨੀਪੁਰ ਨੂੰ ਸਾੜਨਾ ਚਾਹੁੰਦੀ ਹੈ ਕਿਉਂਕਿ ਉਹ ਆਪਣੀ ਘਿਣਾਉਣੀ ਵੰਡ ਦੀ ਰਾਜਨੀਤੀ ਕਰਦੀ ਹੈ।

  • 17 Nov 2024 09:20 AM (IST)

    ਭਾਰਤ ਨੇ ਹਾਈਪਰਸੋਨਿਕ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

    ਭਾਰਤ ਨੇ ਹਾਈਪਰਸੋਨਿਕ ਮਿਜ਼ਾਈਲ ਦਾ ਸਫਲ ਪ੍ਰੀਖਣ ਕੀਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੀਆਰਡੀਓ ਨੂੰ ਵਧਾਈ ਦਿੱਤੀ ਹੈ। ਸਿੰਘ ਨੇ ਕਿਹਾ ਕਿ ਭਾਰਤ ਵਿੱਚ ਇੱਕ ਹੋਰ ਵੱਡੀ ਪ੍ਰਾਪਤੀ ਹੋਈ ਹੈ। ਇਸ ਮਿਜ਼ਾਈਲ ਦਾ ਡਾਕਟਰ ਏਪੀਜੇ ਅਬਦੁਲ ਕਲਾਮ ਟਾਪੂ ਤੋਂ ਸਫਲ ਪ੍ਰੀਖਣ ਕੀਤਾ ਗਿਆ। ਇਸ ਹਾਈਪਰਸੋਨਿਕ ਮਿਜ਼ਾਈਲ ਨੂੰ ਭਾਰਤੀ ਹਥਿਆਰਬੰਦ ਬਲਾਂ ਦੀਆਂ ਸਾਰੀਆਂ ਸੇਵਾਵਾਂ ਲਈ 1500 ਕਿਲੋਮੀਟਰ ਤੋਂ ਵੱਧ ਦੀ ਰੇਂਜ ਤੱਕ ਵੱਖ-ਵੱਖ ਪੇਲੋਡ ਲਿਜਾਣ ਲਈ ਤਿਆਰ ਕੀਤਾ ਗਿਆ ਹੈ।

  • 17 Nov 2024 08:58 AM (IST)

    ਰਿਜ਼ਰਵ ਬੈਂਕ ਨੂੰ ਧਮਕੀ ਭਰੀ ਕਾਲ, ਦੋਸ਼ੀ ਨੇ ਖੁਦ ਨੂੰ ਲਸ਼ਕਰ ਦਾ ਸੀ.ਈ.ਓ

    ਰਿਜ਼ਰਵ ਬੈਂਕ ਨੂੰ ਧਮਕੀ ਭਰਿਆ ਕਾਲ ਆਇਆ ਹੈ। ਇਹ ਕਾਲ RBI ਦੇ ਕਸਟਮਰ ਕੇਅਰ ਨੰਬਰ ‘ਤੇ ਆਈ ਸੀ। ਕਾਲ ਕਰਨ ‘ਤੇ ਦੋਸ਼ੀ ਨੇ ਆਪਣੀ ਪਛਾਣ ਲਸ਼ਕਰ-ਏ-ਤੋਇਬਾ ਦੇ ਸੀ.ਈ.ਓ. ਵਜੋਂ ਦੱਸੀ ਹੈ। ਮਾਤਾ ਰਮਾਬਾਈ ਮਾਰਗ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Exit mobile version