Live Update: ਅਨਮੋਲ ਬਿਸ਼ਨੋਈ ਨੂੰ ਕੈਲੀਫੋਰਨੀਆ ਪੁਲਿਸ ਨੇ ਹਿਰਾਸਤ ‘ਚ ਲਿਆ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਦਿੱਲੀ-NCR ਵਿੱਚ 12ਵੀਂ ਤੱਕ ਦੀਆਂ ਸਾਰੀਆਂ ਜਮਾਤਾਂ ਦੀ ਪੜ੍ਹਾਈ ਆਨਲਾਈਨ ਮੋਡ ‘ਚ ਹੋਵੇਗੀ
ਦਿੱਲੀ-ਐਨਸੀਆਰ ਵਿੱਚ ਵਧਦੇ ਹਵਾ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਨੇ ਸਾਰੇ ਐਨਸੀਆਰ ਸੂਬਿਆਂ ਨੂੰ 12ਵੀਂ ਤੱਕ ਦੇ ਸਾਰੇ ਸਕੂਲ ਬੰਦ ਕਰਨ ਲਈ ਕਿਹਾ ਹੈ, ਯਾਨੀ 12ਵੀਂ ਤੱਕ ਦੀਆਂ ਸਾਰੀਆਂ ਜਮਾਤਾਂ ਹੁਣ ਸਿਰਫ਼ ਔਨਲਾਈਨ ਮੋਡ ਵਿੱਚ ਹੀ ਪੜ੍ਹਾਈਆਂ ਜਾਣਗੀਆਂ।
-
ਪ੍ਰਧਾਨ ਮੰਤਰੀ ਮੋਦੀ ਨੂੰ ਸਿੱਧਾ ਦਖਲ ਦੇਣਾ ਚਾਹੀਦਾ ਹੈ, ਰਾਜਨੀਤੀ ਨਹੀਂ ਚਾਹੁੰਦੇ… ਮਨੀਪੁਰ ਕਾਂਗਰਸ ਦੀ ਮੰਗ
ਮਨੀਪੁਰ ਕਾਂਗਰਸ ਦੇ ਪ੍ਰਧਾਨ ਕੀਸ਼ਮ ਮੇਘਚੰਦਰ ਨੇ ਕਿਹਾ, ਕੇਂਦਰ ਨੇ ਮਨੀਪੁਰ ਦੇ ਮੁੱਦਿਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਹੈ। ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਇੱਥੋਂ ਤੱਕ ਕਿ ਮਨੀਪੁਰ ਦੇ ਮੁੱਖ ਮੰਤਰੀ ਨੇ ਵੀ ਮਨੀਪੁਰ ਦੇ ਮੁੱਦਿਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਹੈ। ਐਨਪੀਪੀ ਨੇ ਜੋ ਕੀਤਾ ਹੈ, ਉਹ ਐਨਡੀਏ ਗਠਜੋੜ ਦਾ ਮਾਮਲਾ ਹੈ। ਅਸੀਂ ਕਿਸੇ ਤਰ੍ਹਾਂ ਦੀ ਰਾਜਨੀਤੀ ਨਹੀਂ ਕਰਨਾ ਚਾਹੁੰਦੇ, ਅਸੀਂ ਮਨੀਪੁਰ ‘ਚ ਹਿੰਸਾ ਦੀ ਸਥਿਤੀ ਨੂੰ ਖਤਮ ਕਰਨਾ ਚਾਹੁੰਦੇ ਹਾਂ। ਸਾਡੀ ਮੰਗ ਹੈ ਕਿ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਸਿੱਧਾ ਦਖਲ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਉਡੀਕ ਨਹੀਂ ਕਰਨੀ ਚਾਹੀਦੀ। ਉਨ੍ਹਾਂ ਨੂੰ ਮਨੀਪੁਰ ਦੀਆਂ ਸਾਰੀਆਂ ਪਾਰਟੀਆਂ ਦੇ ਵਫ਼ਦਾਂ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ। ਮਨੀਪੁਰ ਦੇ ਮੁੱਖ ਮੰਤਰੀ ਨੂੰ ਮਿਲਣਾ ਚਾਹੀਦਾ ਹੈ।
-
ਸ਼ੰਭੂ ਬਾਰਡਰ ਤੇ ਬੈਠੇ ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, 6 ਦਿਸੰਬਰ ਨੂੰ ਹੋਣਗੇ ਰਵਾਨਾ
ਸ਼ੰਭੂ ਬਾਰਡਰ ਤੇ ਬੈਠੇ ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, 6 ਦਿਸੰਬਰ ਨੂੰ ਟ੍ਰੈਕਟਰ-ਟਰਾਲੀਆਂ ਤੋਂ ਬਿਨਾਂ ਹੋਣਗੇ ਰਵਾਨਾ
ਪਿਛਲੇ ਕਰੀਬ 9 ਮਹੀਨਿਆਂ ਤੋਂ ਸ਼ੰਭੂ ਬਾਰਡਰ ਦੇ ਬੈਠੇ ਕਿਸਾਨਾਂ ਨੇ ਮੀਟਿੰਗ ਚ ਇੱਕ ਵਾਰ ਫਿਰ ਦਿੱਲੀ ਕੂਚ ਦਾ ਫੈਸਲਾ ਲਿਆ ਹੈ। ਮੀਟਿੰਗ ਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 6 ਦਿਸੰਬਰ ਨੂੰ ਕਿਸਾਨ ਦਿੱਲੀ ਲਈ ਕੂਚ ਕਰਨਗੇ। ਉਹ ਸ਼ੰਭੂ ਬਾਰਡਰ ਤੋਂ ਹੀ ਦਿੱਲੀ ਵੱਲ ਨੂੰ ਕੂਚ ਕਰਨਗੇ। ਇਸ ਦੌਰਾਨ ਉਹ ਟ੍ਰੈਕਟਰ-ਟਰਾਲੀਆਂ ਨਾਲ ਨਹੀਂ ਲੈ ਕੇ ਜਾਣਗੇ। ਉਨ੍ਹਾਂ ਨੇ ਸਰਕਾਰ ਤੋਂ ਜੰਤਰ-ਮੰਤਰ ਜਾਂ ਰਾਮ ਲੀਲਾ ਗਰਾਊਂਡ ‘ਚ ਪ੍ਰਦਰਸ਼ਨ ਲਈ ਜਗ੍ਹਾ ਮੰਗੀ ਹੈ।
-
ਕੈਲਾਸ਼ ਗਹਿਲੋਤ ਭਾਜਪਾ ਵਿੱਚ ਹੋਏ ਸ਼ਾਮਲ
ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਦਿੱਲੀ ਸਰਕਾਰ ਵਿੱਚ ਮੰਤਰੀ ਕੈਲਾਸ਼ ਗਹਿਲੋਤ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਕੱਲ੍ਹ ਯਾਨੀ ਐਤਵਾਰ ਨੂੰ ਉਨ੍ਹਾਂ ਨੇ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਪਹਿਲਾਂ ਉਨ੍ਹਾਂ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ। ਗਹਿਲੋਤ ਅਤੇ ਆਤਿਸ਼ੀ ਦੋਵੇਂ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਸਨ।
-
ਸਾਬਕਾ ਮੁੱਖ ਮੰਤਰੀ ਦੇ ਕਾਤਲ ਰਾਜੋਆਣਾ ਨੂੰ SC ਤੋਂ ਕੋਈ ਰਾਹਤ ਨਹੀਂ, ਰਾਸ਼ਟਰਪਤੀ ਨੂੰ ਭੇਜੀ ਫਾਈਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਇਹ ਮੁੱਦਾ ਰਾਸ਼ਟਰਪਤੀ ਅੱਗੇ ਰੱਖਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਭਾਰਤ ਦੇ ਰਾਸ਼ਟਰਪਤੀ ਦੇ ਸਕੱਤਰ ਨੂੰ ਫਾਂਸੀ ਦੀ ਸਜ਼ਾ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਮਾਮਲਾ ਰਾਸ਼ਟਰਪਤੀ ਸਾਹਮਣੇ ਰੱਖਣ ਦੇ ਹੁਕਮ ਦਿੱਤੇ ਹਨ। ਇਸ ‘ਤੇ ਦੋ ਹਫ਼ਤਿਆਂ ਦੇ ਅੰਦਰ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ ਗਈ ਹੈ। ਹੁਣ ਇਸ ਮਾਮਲੇ ਦਾ ਫੈਸਲਾ 5 ਦਸੰਬਰ ਨੂੰ ਆ ਸਕਦਾ ਹੈ।
-
ਦਿੱਲੀ ਪ੍ਰਦੂਸ਼ਣ: ਦਿੱਲੀ ਵਿੱਚ ਮੈਡੀਕਲ ਐਮਰਜੈਂਸੀ ਬਣ ਗਈ, ਕੇਂਦਰ ਵਿਹਲਾ ਬੈਠਾ ਹੈ – ਸੀਐਮ ਆਤਿਸ਼ੀ
ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ, ‘ਅੱਜ ਦਿੱਲੀ ਦੇ ਲੋਕ ਬਹੁਤ ਚਿੰਤਤ ਹਨ, ਦਿੱਲੀ ਦੇ ਲੋਕ ਸਾਹ ਨਹੀਂ ਲੈ ਪਾ ਰਹੇ ਹਨ। ਬੀਤੀ ਰਾਤ ਮੈਨੂੰ ਕਾਲਾਂ ਆਉਂਦੀਆਂ ਰਹੀਆਂ। ਦੇਸ਼ ਭਰ ਵਿੱਚ ਪਰਾਲੀ ਸਾੜੀ ਜਾ ਰਹੀ ਹੈ। ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੰਜਾਬ ਅਤੇ ਰਾਜਸਥਾਨ ਵਿੱਚ ਪਰਾਲੀ ਸਾੜੀ ਜਾ ਰਹੀ ਹੈ ਅਤੇ ਕੇਂਦਰ ਸਰਕਾਰ ਵਿਹਲੀ ਬੈਠੀ ਹੈ। ਇਹ ਇੱਕ ਮੈਡੀਕਲ ਐਮਰਜੈਂਸੀ ਬਣ ਗਿਆ ਹੈ।
-
ਕੈਲਾਸ਼ ਗਹਿਲੋਤ ਅੱਜ ਭਾਜਪਾ ‘ਚ ਸ਼ਾਮਲ ਹੋ ਸਕਦੇ
ਕੈਲਾਸ਼ ਗਹਿਲੋਤ ਅੱਜ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਉਹ ਦੁਪਹਿਰ 12.30 ਵਜੇ ਭਾਜਪਾ ਦੇ ਕੇਂਦਰੀ ਦਫਤਰ ਦੀਨ ਦਿਆਲ ਉਪਾਧਿਆਏ ਮਾਰਗ ‘ਤੇ ਸ਼ਾਮਲ ਹੋ ਸਕਦੇ ਹਨ। ਕੱਲ੍ਹ ਹੀ ਕੈਲਾਸ਼ ਗਹਿਲੋਤ ਨੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।