Live Updates: ਧੀਰੇਂਦਰ ਸ਼ਾਸਤਰੀ ਦੀ ਕਥਾ ‘ਚ ਭਗਦੜ, ਔਰਤਾਂ ਤੇ ਬੱਚਿਆਂ ਸਮੇਤ 6 ਜ਼ਖ਼ਮੀ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਲੁਧਿਆਣਾ ਚ ਮੂਰਤੀਆਂ ਖੰਡਿਤ ਕਰਨ ਵਾਲਾ ਵਿਅਕਤੀ ਕਾਬੂ, ਪੁਲਿਸ ਕਰ ਰਹੀ ਪੁੱਛਗਿੱਛ
ਲੁਧਿਆਣਾ ਦੇ ਸੀਤਾ ਨਗਰ ‘ਚ ਬਣੇ ਮੰਦਰ ਵਿੱਚੋਂ ਪੁਜਾਰੀ ਤੇ ਲੋਕਾਂ ਨੇ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਹੱਲੇ ਵਾਲਿਆਂ ਨੂੰ ਸ਼ੱਕ ਹੈ ਕਿ ਉਹ ਮੂਰਤੀਆਂ ਖੰਡਿਤ ਕਰਦਾ ਸੀ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
-
ਨਵੇਂ ਚੁਣੇ ਸਰਪੰਚਾਂ ਸਹੁੰ ਚੁਕਵਾਉਣਗੇ CM
ਲੁਧਿਆਣਾ ‘ਚ 10 ਹਜ਼ਾਰ ਨਵੇਂ ਚੁਣੇ ਸਰਪੰਚਾਂ ਮੁੱਖ ਮੰਤਰੀ ਭਗਵੰਤ ਮਾਨ ਸਹੁੰ ਚੁਕਵਾਉਣਗੇ। ਅਰਵਿੰਦ ਕੇਜਰੀਵਾਲ ਇਸ ਦੇ ਮੁੱਖ ਮਹਿਮਾਨ ਹੋਣਗੇ।
-
ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ
ਸੂਤਰਾਂ ਮੁਤਾਬਕ ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਫੈਜ਼ਾਨ ਨੂੰ ਰਾਏਪੁਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ, ਫੈਜ਼ਾਨ ਨਾਂ ਦੇ ਵਿਅਕਤੀ ਨੇ ਸ਼ਾਹਰੁਖ ਖਾਨ ਨੂੰ ਧਮਕੀ ਦਿੱਤੀ ਸੀ। ਧਮਕੀ ਦੇਣ ਵਾਲੇ ਵਿਅਕਤੀ ਦਾ ਟਿਕਾਣਾ ਛੱਤੀਸਗੜ੍ਹ ਦਾ ਰਾਏਪੁਰ ਸੀ। ਬਾਂਦਰਾ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।
-
JK ਵਿਧਾਨ ਸਭਾ ‘ਚ ਧਾਰਾ 370 ਵਾਪਸ ਲੈਣ ਦੇ ਪ੍ਰਸਤਾਵ ਨੂੰ ਲੈ ਕੇ ਹੰਗਾਮਾ
ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਧਾਰਾ 370 ਨੂੰ ਬਹਾਲ ਕਰਨ ਦੇ ਪ੍ਰਸਤਾਵ ‘ਤੇ ਭਾਰੀ ਹੰਗਾਮਾ ਹੋਇਆ। ਭਾਜਪਾ ਵਿਧਾਇਕਾਂ ਨੇ ਇਸ ਪ੍ਰਸਤਾਵ ਦਾ ਵਿਰੋਧ ਕੀਤਾ ਹੈ। ਕੱਲ੍ਹ ਧਾਰਾ 370 ਨੂੰ ਬਹਾਲ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ।
#WATCH | Srinagar: Ruckus and heated exchange of words continue at J&K Assembly between MLAs after Engineer Rashid’s brother & Awami Ittehad Party MLA Khurshid Ahmad Sheikh displayed a banner on Article 370. LoP Sunil Sharma objected to the banner display. pic.twitter.com/BcRem6GudS
— ANI (@ANI) November 7, 2024
-
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਡੋਨਾਲਡ ਟਰੰਪ ਨੂੰ ਜਿੱਤ ‘ਤੇ ਵਧਾਈ ਦਿੱਤੀ
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਰਾਸ਼ਟਰਪਤੀ ਚੋਣਾਂ ‘ਚ ਜਿੱਤ ‘ਤੇ ਡੋਨਾਲਡ ਟਰੰਪ ਨੂੰ ਵਧਾਈ ਦਿੱਤੀ ਹੈ।
-
ਕਮਲ ਹੈਰਿਸ ਨੇ ਟਰੰਪ ਨੂੰ ਜਿੱਤ ‘ਤੇ ਵਧਾਈ ਦਿੱਤੀ
ਡੈਮੋਕ੍ਰੇਟਿਕ ਉਮੀਦਵਾਰ ਕਮਲਾ ਹੈਰਿਸ ਨੇ ਰਾਸ਼ਟਰਪਤੀ ਚੋਣਾਂ ‘ਚ ਜਿੱਤ ‘ਤੇ ਡੋਨਾਲਡ ਟਰੰਪ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਚੋਣ ਨਤੀਜੇ ਸਵੀਕਾਰ ਕਰਨੇ ਪੈਣਗੇ।
-
ਧਾਰਮਿਕ ਸਥਾਨਾਂ ‘ਤੇ ਪ੍ਰਦਰਸ਼ਨਾਂ ‘ਤੇ ਪਾਬੰਦੀ ਲਗਾਉਣ ਲਈ ਨਵਾਂ ਕਾਨੂੰਨ ਲਿਆਏਗਾ ਕੈਨੇਡਾ
ਕੈਨੇਡਾ ‘ਚ ਹਿੰਦੂ ਮੰਦਰ ‘ਤੇ ਹੋਏ ਹਮਲੇ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਧਾਰਮਿਕ ਜਥੇਬੰਦੀਆਂ ਤੇ ਨੁਮਾਇੰਦਿਆਂ ਨੇ ਇਸ ਨੂੰ ਕੌਮਾਂਤਰੀ ਸਾਜ਼ਿਸ਼ ਦਾ ਹਿੱਸਾ ਕਰਾਰ ਦਿੰਦਿਆਂ ਹਿੰਦੂਆਂ ਅਤੇ ਸਿੱਖਾਂ ਦੋਵਾਂ ਨੂੰ ਇਸ ਤੋਂ ਸੁਚੇਤ ਰਹਿਣ ਦੀ ਚਿਤਾਵਨੀ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮੰਦਰ ‘ਤੇ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ।