Live Updates: ਲੁਧਿਆਣਾ ਨਗਰ ਨਿਗਮ ਦੇ ਉਮੀਦਵਾਰਾਂ ਦੀ ਲਿਸਟ ਜਾਰੀ, 12 ਤੱਕ ਨਾਮਜ਼ਦਗੀਆਂ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES
-
ਲੁਧਿਆਣਾ ਨਗਰ ਨਿਗਮ ਦੇ ਉਮੀਦਵਾਰਾਂ ਦੀ ਲਿਸਟ ਜਾਰੀ, 12 ਤੱਕ ਨਾਮਜ਼ਦਗੀਆਂ
ਭਾਜਪਾ ਨੇ ਨਗਰ ਨਿਗਮ ਲੁਧਿਆਣਾ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਹੁਣ ਤੱਕ ਭਾਜਪਾ ਨੇ ਚੋਣ ਮੈਦਾਨ ‘ਚ 75 ਉਮੀਦਵਾਰ ਉਤਾਰੇ ਹਨ। ਨਾਮਜਦਗੀਆਂ ਦਾ ਸਮਾਂ ਦੋ ਦਿਨ ਦਾ ਹੀ ਬਚਿਆ ਹੈ। -
ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ FIR ਦਰਜ
ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ FIR ਦਰਜ ਕੀਤੀ ਗਈ ਹੈ। 12 ਸਾਲ ਪਹਿਲਾਂ ਹੋਏ ਰੇਪ ਅਤੇ ਕਤਲ ਮਾਮਲੇ ‘ਚ ਅੱਜ ਹਾਈਕੋਰਟ ਚ ਸੁਣਵਾਈ ਹੋਈ ਹੈ। ਇਸ ਤੋਂ ਬਾਅਦ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
-
ਪਟਿਆਲਾ ਨਗਰ ਨਿਗਮ ਲਈ BJP ਦੀ ਲਿਸਟ
ਪਟਿਆਲਾ ਨਗਰ ਨਿਗਮ ਲਈ BJP ਨੇ ਆਪਣੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ‘ਚ 60 ਉਮੀਦਵਾਰਾਂ ਦੇ ਨਾਮ ਹਨ।
-
ਦਿੱਲੀ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੀ ਪਹਿਲੀ ਗਾਰੰਟੀ, ਆਟੋ ਚਾਲਕਾਂ ਨੂੰ ਦੇਣਗੇ ਬੀਮਾ
ਦਿੱਲੀ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਪਹਿਲੀ ਵੱਡੀ ਗਾਰੰਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਟੋ ਮਾਲਕਾਂ ਲਈ ਪਹਿਲੀ ਗਾਰੰਟੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਟੋ ਚਾਲਕਾਂ ਦਾ ਬੀਮਾ ਹੋਵੇਗਾ। ਉਨ੍ਹਾਂ ਦਾ 10 ਲੱਖ ਰੁਪਏ ਤੱਕ ਦਾ ਬੀਮਾ ਕੀਤਾ ਜਾਵੇਗਾ।

ਹਿਮਾਚਲ ਦੇ ਕੁੱਲੂ ਜ਼ਿਲੇ ‘ਚ ਭਿਆਨਕ ਸੜਕ ਹਾਦਸਾ, ਖੱਡ ‘ਚ ਡਿੱਗੀ ਬੱਸ
ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਨਿੱਜੀ ਬੱਸ ਖਾਈ ਵਿੱਚ ਡਿੱਗ ਗਈ ਅਤੇ ਬੱਸ ਦੇ ਪਰਖੱਚੇ ਉੱਡ ਗਏ। ਇਹ ਹਾਦਸਾ ਕੁੱਲੂ ਦੇ ਐਨੀ ‘ਚ ਵਾਪਰਿਆ। ਹਾਦਸੇ ‘ਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।
-
ਕਿਸਾਨਾਂ ਦੇ ਪ੍ਰਦਰਸ਼ਨ ‘ਤੇ ਰਾਜਸਭਾ ‘ਚ ਚਰਚਾ ਚਾਹੁੰਦੀ ਹੈ AAP, ਦਿੱਤਾ ਨੋਟਿਸ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਸਾਨਾਂ ਦੇ ਪ੍ਰਦਰਸ਼ਨ, ਉਨ੍ਹਾਂ ਦੀਆਂ ਮੰਗਾਂ ਅਤੇ ਦਿੱਲੀ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਦਨ ਵਿੱਚ ਚਰਚਾ ਲਈ ਨੋਟਿਸ ਦਿੱਤਾ ਹੈ।
-
RBI ਹੈੱਡਕੁਆਰਟਰ ਤੋਂ ਵਿਦਾਈ ਲੈਣਗੇ ਸ਼ਕਤੀਕਾਂਤ ਦਾਸ, ਨਵੇਂ ਗਵਰਨਰ ਕੀਤੇ ਗਏ ਨਿਯੁਕਤ
ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ 6 ਸਾਲਾਂ ਤੱਕ ਕਮਾਂਡ ਕਰਨ ਵਾਲੇ ਸ਼ਕਤੀਕਾਂਤ ਦਾਸ ਕੇਂਦਰੀ ਬੈਂਕ ਦੇ 25ਵੇਂ ਗਵਰਨਰ ਵਜੋਂ ਆਪਣਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਅੱਜ ਇਸ ਜ਼ਿੰਮੇਵਾਰੀ ਤੋਂ ਮੁਕਤ ਹੋ ਜਾਣਗੇ। ਸਰਕਾਰ ਨੇ ਮਾਲ ਸਕੱਤਰ ਸੰਜੇ ਮਲਹੋਤਰਾ ਨੂੰ ਆਰਬੀਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਹੈ। ਮਲਹੋਤਰਾ ਆਰਬੀਆਈ ਦੇ 26ਵੇਂ ਗਵਰਨਰ ਹੋਣਗੇ।
-
ਗਿਆਨਵਾਪੀ ਵਜੂਖਾਨਾ ਦੇ ASI ਸਰਵੇਖਣ ‘ਤੇ ਇਲਾਹਾਬਾਦ ਹਾਈ ਕੋਰਟ ਵਿੱਚ ਅੱਜ ਹੋਵੇਗੀ ਸੁਣਵਾਈ
ਇਲਾਹਾਬਾਦ ਹਾਈ ਕੋਰਟ ਵਾਰਾਨਸੀ ਦੇ ਗਿਆਨਵਾਪੀ ਕੰਪਲੈਕਸ ਸਥਿਤ ਵਜੂਖਾਨਾ ਦੇ ਏਐਸਆਈ ਦੇ ਸਰਵੇਖਣ ਦੀ ਮੰਗ ਵਾਲੀ ਪਟੀਸ਼ਨ ‘ਤੇ ਮੰਗਲਵਾਰ ਨੂੰ ਸੁਣਵਾਈ ਕਰੇਗਾ। ਹਾਈਕੋਰਟ ‘ਚ ਦੁਪਹਿਰ 2 ਵਜੇ ASI ਦੇ ਸਰਵੇ ‘ਤੇ ਸੁਣਵਾਈ ਹੋਵੇਗੀ। ਸਰਵੇਖਣ ਦੀ ਮੰਗ ਵਾਲੀ ਪਟੀਸ਼ਨ ਹਿੰਦੂ ਪੱਖ ਵੱਲੋਂ ਦਾਇਰ ਕੀਤੀ ਗਈ ਹੈ।
-
ਦਿਲਜੀਤ ਦੁਸਾਂਝ ਨੇ ਉਜੈਨ ਦੇ ਮਹਾਕਾਲੇਸ਼ਵਰ ਮੰਦਰ ‘ਚ ਪੂਜਾ ਅਰਚਨਾ ਕੀਤੀ
ਦਿਲਜੀਤ ਦੋਸਾਂਝ ਨੇ ਮੱਧ ਪ੍ਰਦੇਸ਼ ਦੇ ਉਜੈਨ ਦੇ ਮਹਾਕਾਲੇਸ਼ਵਰ ਮੰਦਰ ‘ਚ ਪੂਜਾ ਕੀਤੀ।
#WATCH | Madhya Pradesh: Actor-singer Diljit Dosanjh offers prayers at Mahakaleshwar Temple in Ujjain. pic.twitter.com/hrp8t4chEl
— ANI (@ANI) December 10, 2024
-
ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਬੈਠਕ
21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਅੱਜ ਆਮ ਆਦਮੀ ਪਾਰਟੀ ਵੱਲੋਂ ਬੈਠਕ ਕੀਤੀ ਜਾਵੇਗੀ। ਇਹ ਬੈਠਕ ਅਹਿਮ ਸੀਐਮ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਵਿੱਚ ਪਾਰਟੀ ਦੇ ਕੌਮੀ ਸਕੱਤਰ ਸੰਦੀਪ ਪਾਠਕ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਦੀਆਂ ਸਕਰੀਨਿੰਗ ਕਮੇਟੀਆਂ ਦੇ ਮੈਂਬਰਾਂ ਨੂੰ ਵੀ ਮੌਜੂਦ ਰਹਿਣਗੇ।