Live Updates: USA ਮੈਗਜ਼ੀਨ ਨੇ ਨੀਰਜ ਚੋਪੜਾ ਨੂੰ ਚੁਣਿਆ 2024 ਦਾ ਸਰਵੋਤਮ ਜੈਵਲਿਨ ਥ੍ਰੋਅਰ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
USA ਮੈਗਜ਼ੀਨ ਨੇ ਨੀਰਜ ਚੋਪੜਾ ਨੂੰ ਚੁਣਿਆ 2024 ਦਾ ਸਰਵੋਤਮ ਜੈਵਲਿਨ ਥ੍ਰੋਅਰ
ਪੈਰਿਸ ਓਲੰਪਿਕ ਦੇ ਚਾਂਦੀ ਦਾ ਤਗਮਾ ਜੇਤੂ ਭਾਰਤੀ ਐਥਲੀਟ ਨੀਰਜ ਚੋਪੜਾ ਨੂੰ ਵਿਸ਼ਵ ਪੱਧਰ ‘ਤੇ ਮਸ਼ਹੂਰ ਅਮਰੀਕੀ ਮੈਗਜ਼ੀਨ ਟ੍ਰੈਕ ਐਂਡ ਫੀਲਡ ਨਿਊਜ਼ ਨੇ 2024 ਵਿੱਚ ਜੈਵਲਿਨ ਥ੍ਰੋਅ ਵਿੱਚ ਦੁਨੀਆ ਦਾ ਸਭ ਤੋਂ ਵਧੀਆ ਪੁਰਸ਼ ਐਥਲੀਟ ਚੁਣਿਆ ਹੈ।
-
ਅਕਾਲੀ ਦਲ ਦਫ਼ਤਰ ਪਹੁੰਚੇ ਸੁਖਬੀਰ ਬਾਦਲ
ਕਾਰਜਕਾਰਨੀ ਦੀ ਬੈਠਕ ਜਾਰੀ ਹੈ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਪਾਰਟੀ ਦਫ਼ਤਰ ਪਹੁੰਚੇ ਹਨ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਨੂੰ ਅੱਜ ਕੋਈ ਨਵਾਂ ਪ੍ਰਧਾਨ ਮਿਲ ਸਕਦਾ ਹੈ।
-
ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ ਤੋਂ ਨਾਮਜ਼ਦਗੀਆਂ ਸ਼ੁਰੂ
ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਅੱਜ ਸਵੇਰੇ 11 ਵਜੇ ਤੋਂ ਉਮੀਦਵਾਰਾਂ ਦੀ ਨਾਮਜ਼ਦਗੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀਆਂ 17 ਜਨਵਰੀ ਤੱਕ ਦਿੱਲੀ ਵਿੱਚ ਹੋਣਗੀਆਂ।
-
ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 26 ਟ੍ਰੇਨਾਂ ਲੇਟ
ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 26 ਟ੍ਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਭਾਰਤੀ ਰੇਲਵੇ ਨੇ ਦਿੱਲੀ ਆਉਣ ਵਾਲੀਆਂ ਉਨ੍ਹਾਂ ਟ੍ਰੇਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ ਜੋ ਲੇਟ ਹੋ ਰਹੀਆਂ ਹਨ।
26 trains to Delhi are running late due to fog conditions in the national capital and parts of north India, as per Indian Railways pic.twitter.com/gQniCQhFu8
— ANI (@ANI) January 10, 2025
-
ਦਿੱਲੀ ਚੋਣਾਂ ਨੂੰ ਲੈ ਕੇ ਅੱਜ BJP ਕੋਰ ਗਰੁੱਪ ਦੀ ਬੈਠਕ
ਦਿੱਲੀ ਚੋਣਾਂ ਨੂੰ ਲੈ ਕੇ ਅੱਜ ਸਵੇਰੇ 10.30 ਵਜੇ ਜੇਪੀ ਨੱਡਾ ਦੇ ਘਰ BJP ਕੋਰ ਗਰੁੱਪ ਦੀ ਮੀਟਿੰਗ ਹੋਵੇਗੀ। ਇਸ ਬੈਠਕ ‘ਚ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ।
-
ਹਸ਼ ਮਨੀ ਮਾਮਲੇ ‘ਚ ਟਰੰਪ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ
ਸਟਾਰ ਸਟੋਰਮੀ ਡੇਨੀਅਲਸ ਨੂੰ ਚੁੱਪ ਕਰਾਉਣ ਲਈ ਪੈਸੇ ਦੇਣ ਦੇ ਮਾਮਲੇ ਵਿੱਚ ਡੋਨਾਲਡ ਟਰੰਪ ਨੂੰ ਅੱਜ ਸਜ਼ਾ ਸੁਣਾਈ ਜਾਵੇਗੀ। ਟਰੰਪ ਨੂੰ ਪਿਛਲੇ ਸਾਲ ਇਸ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਸੀ। ਨਿਊਯਾਰਕ ਦੀ ਸੁਪਰੀਮ ਕੋਰਟ ਨੇ ਟਰੰਪ ਦੀ ਸਜ਼ਾ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਟਰੰਪ ਦੀ ਕਾਨੂੰਨੀ ਟੀਮ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਅਦਾਲਤ ਨੇ ਕਿਹਾ ਕਿ ਉਹ ਸਜ਼ਾ ਨੂੰ ਨਹੀਂ ਰੋਕ ਸਕਦੇ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।