Live Updates: ਕੱਲ੍ਹ ਤਿੰਨ ਵਜੇ ਵੱਡਾ ਐਲਾਨ ਕਰਨਗੇ ਕਿਸਾਨ, ਸਰਕਾਰ ਨੂੰ ਕੀਤੀ ਅਪੀਲ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਕਾਰਤੀ ਚਿਦੰਬਰਮ ਦੀ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ਨੇ CBI ਨੂੰ ਜਾਰੀ ਕੀਤਾ ਨੋਟਿਸ
ਕਾਂਗਰਸ ਨੇਤਾ ਕਾਰਤੀ ਚਿਦੰਬਰਮ ਦੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 16 ਜਨਵਰੀ ਨੂੰ ਹੋਵੇਗੀ। ਪਟੀਸ਼ਨ ਵਿੱਚ ਜ਼ਮਾਨਤ ਦੀਆਂ ਸ਼ਰਤਾਂ ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ ਹੈ। ਅਗਾਊਂ ਇਜਾਜ਼ਤ ਦੀ ਬਜਾਏ ਹੇਠਲੀ ਅਦਾਲਤ ਨੂੰ ਜਾਣਕਾਰੀ ਦੇ ਕੇ ਵਿਦੇਸ਼ ਜਾਣ ਲਈ ਜ਼ਮਾਨਤ ਦੀਆਂ ਸ਼ਰਤਾਂ ਨੂੰ ਸੋਧਣ ਦੀ ਮੰਗ ਕੀਤੀ ਗਈ ਹੈ।
-
ਛੱਤੀਸਗੜ੍ਹ ਦੇ ਬੀਜਾਪੁਰ ‘ਚ ਮੁਕਾਬਲੇ ਦੌਰਾਨ ਇੱਕ ਨਕਸਲੀ ਹਲਾਕ, ਦੋ ਸੁਰੱਖਿਆ ਮੁਲਾਜ਼ਮ ਜ਼ਖ਼ਮੀ
ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਇੱਕ ਮੁਕਾਬਲੇ ਵਿੱਚ ਇੱਕ ਨਕਸਲੀ ਮਾਰਿਆ ਗਿਆ ਹੈ। ਇਸ ਦੌਰਾਨ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ ਹੈ।
-
ਭਲਕੇ ਦਿੱਲੀ ਵਿੱਚ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਭਲਕੇ ਦਿੱਲੀ ਵਿੱਚ ਹੋਵੇਗੀ। ਇਸ ਮੀਟਿੰਗ ਤੋਂ ਬਾਅਦ ਸਰਕਾਰ ਕੋਈ ਐਲਾਨ ਕਰ ਸਕਦੀ ਹੈ।
-
ਪੰਜਾਬ ਦੇ ਕਈ ਸ਼ਹਿਰਾਂ ਵਿੱਚ NIA ਕੀਤੀ ਜਾ ਰਹੀ ਛਾਪੇਮਾਰੀ
NIA ਨੇ ਪੰਜਾਬ ਦੇ ਕਈ ਸ਼ਹਿਰਾਂ ‘ਚ ਤੜਕੇ ਛਾਪੇਮਾਰੀ ਕੀਤੀ ਹੈ। ਅੱਜ ਸਵੇਰ ਤੋਂ ਹੀ ਐਨਆਈਏ ਦੀਆਂ ਟੀਮਾਂ ਬਠਿੰਡਾ, ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕਰ ਰਹੀਆਂ ਹਨ। NIA ਨਸ਼ਾ ਤਸਕਰਾਂ ਨੂੰ ਫੜਨ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਐਨ.ਆਈ.ਏ ਨੇ ਸ੍ਰੀ ਮੁਕਤਸਰ ਸਾਹਿਬ ‘ਚ ਅਮਨਦੀਨ ਨਾਮ ਦੇ ਵਿਅਕਤੀ ਦੇ ਘਰ ਛਾਪਾ ਮਾਰਿਆ ਹੈ, ਜੋ ਇਸ ਸਮੇਂ ਨਾਭਾ ਜੇਲ ‘ਚ ਬੰਦ ਹੈ।
-
ਸੀਰੀਆ ਤੋਂ 75 ਭਾਰਤੀ ਸੁਰੱਖਿਅਤ ਕੱਢੇ, ਲੇਬਨਾਨ ਤੋਂ ਜਲਦ ਹੀ ਆਪਣੇ ਦੇਸ਼ ਪਹੁੰਚਣਗੇ
ਅੱਜ 75 ਭਾਰਤੀ ਨਾਗਰਿਕਾਂ ਨੂੰ ਸੀਰੀਆ ਤੋਂ ਬਾਹਰ ਕੱਢਿਆ ਗਿਆ। ਸਾਰੇ ਭਾਰਤੀ ਨਾਗਰਿਕ ਸੁਰੱਖਿਅਤ ਲੈਬਨਾਨ ਪਹੁੰਚ ਗਏ ਹਨ। ਉੱਥੇ ਉਪਲਬਧ ਉਡਾਣਾਂ ਦੀ ਮਦਦ ਨਾਲ ਹੁਣ ਉਹ ਸੁਰੱਖਿਅਤ ਭਾਰਤ ਪਰਤ ਸਕਣਗੇ। ਦਮਿਸ਼ਕ ਅਤੇ ਬੇਰੂਤ ਸਥਿਤ ਭਾਰਤੀ ਦੂਤਾਵਾਸ ਦੋਵਾਂ ਦੇ ਸਾਂਝੇ ਯਤਨਾਂ ਸਦਕਾ ਭਾਰਤੀਆਂ ਨੂੰ ਬਾਹਰ ਕੱਢਿਆ ਗਿਆ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਦਿੱਤੀ। ਸੀਰੀਆ ਦੀ ਸਥਿਤੀ ਨੂੰ ਦੇਖਦੇ ਹੋਏ ਭਾਰਤੀ ਨਾਗਰਿਕਾਂ ਦੀ ਤਰਫੋਂ ਸਰਕਾਰ ਨੂੰ ਉਨ੍ਹਾਂ ਨੂੰ ਉਥੋਂ ਵਾਪਸ ਲਿਆਉਣ ਦੀ ਬੇਨਤੀ ਕੀਤੀ ਗਈ ਸੀ।
-
ਕੈਨੇਡਾ ‘ਚ ਹਿੰਦੂ ਭਾਈਚਾਰੇ ਨੇ ਬੰਗਲਾਦੇਸ਼ ਕੌਂਸਲੇਟ ਦੇ ਬਾਹਰ ਕੀਤਾ ਪ੍ਰਦਰਸ਼ਨ
ਬੰਗਲਾਦੇਸ਼ ਵਿੱਚ ਹਿੰਦੂਆਂ ‘ਤੇ ਹੋਏ ਹਮਲੇ ਦੇ ਵਿਰੋਧ ਵਿੱਚ ਕੈਨੇਡਾ ਵਿੱਚ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਟੋਰਾਂਟੋ ਵਿੱਚ ਬੰਗਲਾਦੇਸ਼ ਕੌਂਸਲੇਟ ਦੇ ਬਾਹਰ ਪ੍ਰਦਰਸ਼ਨ ਕੀਤਾ।
#WATCH | People from the Hindu community in Canada hold a protest outside the Bangladesh Consulate in Toronto over the recent attack on Hindus in Bangladesh pic.twitter.com/cOhNJV9SYh
— ANI (@ANI) December 11, 2024
-
ਢੱਡਰੀਆਂਵਾਲਾ ਮਾਮਲੇ ਦੀ ਹਾਈਕੋਰਟ ‘ਚ ਅੱਜ ਫਿਰ ਹੋਵੇਗੀ ਸੁਣਵਾਈ
ਰਣਜੀਤ ਸਿੰਘ ਢੱਡਰੀਆਂਵਾਲਾ ਮਾਮਲੇ ਦੀ ਅੱਜ ਫਿਰ ਪੰਜਾਬ- ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। 2012 ਵਿੱਚ ਲੜਕੀ ਦੀ ਸ਼ਕੀ ਮੋਤ ਹੋਈ ਸੀ। 12 ਸਾਲਾਂ ਬਾਅਦ ਬਲਾਤਕਾਰ ਤੇ ਕਤਲ ਦਾ ਮਾਮਲਾ ਦਰਜ ਹੋਇਆ ਹੈ। ਰਣਜੀਤ ਸਿੰਘ ਢੱਡਰੀਆਂਵਾਲਾ ਨੇ ਕਿਹਾ ਕਿ ਮੈਂ 200 ਫੀਸਦੀ ਬੇਕਸੂਰ ਹਾਂ ਅਤੇ ਹਰ ਤਰ੍ਹਾਂ ਦੀ ਜਾਂਚ ਦੇ ਲਈ ਤਿਆਰ ਹਾਂ।