Live Updates: ਨੋਇਡਾ ਵਿੱਚ LL.b ਦੀ ਪੜ੍ਹਾਈ ਕਰ ਰਹੇ ਇੱਕ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਨੋਇਡਾ ਵਿੱਚ LL.b ਦੀ ਪੜ੍ਹਾਈ ਕਰ ਰਹੇ ਇੱਕ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ
ਨੋਇਡਾ ਦੀ ਐਮਿਟੀ ਯੂਨੀਵਰਸਿਟੀ ਤੋਂ ਐਲਐਲਬੀ ਕਰ ਰਹੇ ਇੱਕ ਵਿਦਿਆਰਥੀ ਦੇ ਐਮਿਟੀ ਨੇੜੇ ਸੁਪਰੀਮ ਸੋਸਾਇਟੀ ਦੀ 7ਵੀਂ ਮੰਜ਼ਿਲ ਤੋਂ ਸ਼ੱਕੀ ਹਾਲਾਤਾਂ ਵਿੱਚ ਡਿੱਗਣ ਅਤੇ ਉਸਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੇ ਕਤਲ ਦਾ ਇਲਜ਼ਾਮ ਲਗਾਇਆ ਹੈ।
-
ਕੇਂਦਰੀ ਮੰਤਰੀ ਰਿਜੀਜੂ 5 ਦਿਨਾਂ ਦੌਰੇ ਲਈ ਸਾਊਦੀ ਅਰਬ ਲਈ ਰਵਾਨਾ
ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਸ਼ਨੀਵਾਰ ਨੂੰ 2025 ਦੀ ਹੱਜ ਯਾਤਰਾ ‘ਤੇ ਇੱਕ ਦੁਵੱਲੇ ਸਮਝੌਤੇ ‘ਤੇ ਦਸਤਖਤ ਕਰਨ ਲਈ ਸਾਊਦੀ ਅਰਬ ਦੇ ਪੰਜ ਦਿਨਾਂ ਦੌਰੇ ਲਈ ਰਵਾਨਾ ਹੋਏ। ਇਸ ਯਾਤਰਾ ਦੇ ਤਹਿਤ, ਭਾਰਤ ਹੱਜ 2025 ਲਈ 10,000 ਵਾਧੂ ਕੋਟੇ ਦੀ ਮੰਗ ਕਰ ਰਿਹਾ ਹੈ।
-
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਦਾ ਦੇਹਾਂਤ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਗੁਰਮੀਤ ਕੌਰ ਔਜਲਾ ਦਾ ਅੱਜ ਦੇਹਾਂਤ ਹੋ ਗਿਆ। ਉਹਨਾਂ ਦਾ ਦਿੱਲੀ ਵਿੱਚ ਇਲਾਜ ਚੱਲ ਰਿਹਾ ਸੀ।
-
ਵੋਟਰ ਸੂਚੀ ਵਿੱਚ ਗੜਬੜੀ ਨੂੰ ਲੈ ਕੇ ਕੇਜਰੀਵਾਲ ਨੇ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ
ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਵਿੱਚ ਵੋਟਰ ਸੂਚੀ ਵਿੱਚ ਬੇਨਿਯਮੀਆਂ ਸਬੰਧੀ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਕੇਜਰੀਵਾਲ ਨੇ ਇਲਜ਼ਾਮ ਲਗਾਇਆ ਹੈ ਕਿ ਭਾਜਪਾ ਨੇ ਜਾਅਲੀ ਵੋਟਾਂ ਬਣਾਉਣ ਦਾ ਇੱਕ ਨਵਾਂ ਤਰੀਕਾ ਲੱਭ ਲਿਆ ਹੈ। ਭਾਜਪਾ ਦੇ ਕੇਂਦਰੀ ਮੰਤਰੀਆਂ ਅਤੇ ਆਗੂਆਂ ਨੂੰ ਆਪਣੇ ਘਰਾਂ ਦੇ ਪਤਿਆਂ ‘ਤੇ ਜਾਅਲੀ ਵੋਟਾਂ ਮਿਲ ਰਹੀਆਂ ਹਨ। ਉਨ੍ਹਾਂ ਨੇ ਐਫਆਈਆਰ ਦਰਜ ਕਰਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
-
AAP ਵਿਧਾਇਕ ਗੋਗੀ ਦਾ ਅੰਤਿਮ ਸਸਕਾਰ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਸ਼ਰਧਾਂਜਲੀ
ਲੁਧਿਆਣਾ ਵਿੱਚ ਸਰਕਾਰੀ ਸਨਮਾਨਾਂ ਨਾਲ ਵਿਧਾਇਕ ਗੁਰਪ੍ਰੀਤ ਗੋਗੀ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਕੈਬਨਿਟ ਮੰਤਰੀ ਮੌਜੂਦ ਰਹੇ।