Live Updates:ਜੰਮੂ-ਕਸ਼ਮੀਰ ਦੇ ਪੁੰਛ ‘ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਜੰਮੂ-ਕਸ਼ਮੀਰ ਦੇ ਪੁੰਛ ‘ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ
ਜੰਮੂ-ਕਸ਼ਮੀਰ ਦੇ ਪੁੰਛ ‘ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ ਹੋ ਗਈ ਹੈ। ਫ਼ੌਜ ਦੇ ਜਵਾਨਾਂ ਨੇ ਘੁਸਪੈਠੀਏ ਨੂੰ ਐਲਓਸੀ ਨੇੜੇ ਫੜ ਲਿਆ।
-
ਰਾਹੁਲ ਗਾਂਧੀ ਹਾਥਰਸ ਲਈ ਰਵਾਨਾ, ਬਲਾਤਕਾਰ ਪੀੜਤਾ ਦੇ ਪਰਿਵਾਰ ਨੂੰ ਮਿਲਣਗੇ
ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਹਾਥਰਸ ਲਈ ਰਵਾਨਾ ਹੋ ਗਏ ਹਨ। ਰਾਹੁਲ ਇੱਥੇ 2020 ਬਲਾਤਕਾਰ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣਗੇ।
-
ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੂੰ ਚਾਈਲਡ ਰਾਈਟ ਕਮਿਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ
ਮਸ਼ਹੂਰ ਪੰਜਾਬ ਗਾਇਕ ਦਿਲਜੀਤ ਦੋਸਾਂਝ ਨੂੰ ਉਹਨਾਂ ਦੇ ਚੰਡੀਗੜ੍ਹ ਵਿਖੇ ਹੋਣ ਵਾਲੇ ਸ਼ੋਅ ਤੋਂ ਪਹਿਲਾਂ ਚੰਡੀਗੜ੍ਹ ਚਾਈਲਡ ਰਾਈਟ ਕਮਿਸ਼ਨ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਉਹਨਾਂ ਨੇ ਦਿਲਜੀਤ ਨੂੰ ਸ਼ਰਾਬ ਨਾਲ ਸਬੰਧਿਤ ਗਾਣੇ ਨਾ ਗਾਉਣ, 25 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਸ਼ਰਾਬ ਨਾ ਪਰੋਸਣ ਅਤੇ ਛੋਟੇ ਬੱਚਿਆਂ ਨੂੰ ਤੇਜ਼ ਸਾਉਂਡ ਤੋਂ ਦੂਰ ਰੱਖਣ ਲਈ ਕਿਹਾ ਗਿਆ ਹੈ।
-
ਦਿੱਲੀ ਵਿੱਚ ਅੱਜ ਹੋਵੇਗੀ ਕਾਂਗਰਸ ਸੀਈਸੀ ਦੀ ਮੀਟਿੰਗ
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਹੋਵੇਗੀ। ਇਹ ਮੀਟਿੰਗ ਸ਼ਾਮ 6 ਵਜੇ ਕਾਂਗਰਸ ਦੇ ਮੁੱਖ ਦਫਤਰ ਵਿਖੇ ਹੋਵੇਗੀ। ਇਸ ਬੈਠਕ ‘ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ ਸਮੇਤ ਕਈ ਨੇਤਾ ਮੌਜੂਦ ਰਹਿਣਗੇ। ਪਹਿਲੀ ਬੈਠਕ ‘ਚ 20 ਤੋਂ ਵੱਧ ਸੀਟਾਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।