Live Updates: ਕਿਸਾਨ ਅੰਦੋਲਨ ਤੇ PM ਮੋਦੀ ਨੇ ਕੀਤੀ ਮੀਟਿੰਗ- ਸੂਤਰ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਭਾਰਤ ਦਾ ਲੋਕਤੰਤਰ ਦੁਨੀਆ ਲਈ ਪ੍ਰੇਰਨਾ ਸਰੋਤ ਹੈ: ਪ੍ਰਧਾਨ ਮੰਤਰੀ ਮੋਦੀ ਦਾ ਲੋਕ ਸਭਾ ਵਿੱਚ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ‘ਚ ਸੰਵਿਧਾਨ ‘ਤੇ ਹੋਈ ਚਰਚਾ ਦਾ ਜਵਾਬ ਦੇ ਰਹੇ ਹਨ। ਸੰਵਿਧਾਨ ਦੇ 75 ਸਾਲ ਪੂਰੇ ਹੋਣ ‘ਤੇ ਲੋਕ ਸਭਾ ‘ਚ ਸੰਵਿਧਾਨ ‘ਤੇ ਦੋ ਦਿਨਾਂ ਬਹਿਸ ਹੋ ਰਹੀ ਹੈ। ਪੀਐਮ ਮੋਦੀ ਨੇ ਕਿਹਾ ਕਿ ਭਾਰਤ ਦਾ ਲੋਕਤੰਤਰ ਵਿਸ਼ਵ ਲਈ ਪ੍ਰੇਰਨਾਦਾਇਕ ਹੈ। ਭਾਰਤ ਨੂੰ ਲੋਕਤੰਤਰ ਦੀ ਮਾਂ ਕਿਹਾ ਜਾਂਦਾ ਹੈ।
-
ਹਰਿਆਣਾ ਪੁਲਿਸ ਨੇ ਕਿਸਾਨਾਂ ਤੇ ਮੁੜ ਕੀਤਾ ਵਾਟਰ ਕੈਨਨ ਦਾ ਇਸਤੇਮਾਲ, ਖਦੇੜਨ ਦੀ ਕੋਸ਼ਿਸ਼
ਸ਼ੰਭੂ ਬਾਰਡਰ ਤੇ ਸ਼ਾਮ ਸਾਢੇ 6 ਵਜੇ ਪੁਲਿਸ ਵੱਲੋਂ ਕਿਸਾਨ ਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ। ਕਿਸਾਨਾਂ ਨੂੰ ਖਦੇੜਨ ਲਈ ਹੰਝੂ ਗੈਸ ਦੇ ਗੋਲੇ ਵੀ ਸੁਟੇ ਗਏ।
-
ਸਾਡੇ ਸੰਵਿਧਾਨ ਨੇ ਸ਼ੁਰੂ ਤੋਂ ਹੀ ਔਰਤਾਂ ਨੂੰ ਵੋਟ ਦਾ ਅਧਿਕਾਰ ਦਿੱਤਾ ਹੈ: ਪ੍ਰਧਾਨ ਮੰਤਰੀ
ਪੀਐਮ ਮੋਦੀ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਦੁਨੀਆ ਦੇ ਕਈ ਦੇਸ਼ ਆਜ਼ਾਦ ਹੋਏ, ਸੰਵਿਧਾਨ ਬਣੇ ਅਤੇ ਲੋਕਤੰਤਰ ਵੀ ਹੋਂਦ ਵਿੱਚ ਆਇਆ, ਪਰ ਔਰਤਾਂ ਨੂੰ ਅਧਿਕਾਰ ਦੇਣ ਵਿੱਚ ਦਹਾਕੇ ਲੱਗ ਗਏ ਪਰ ਸਾਡੇ ਸੰਵਿਧਾਨ ਨੇ ਔਰਤਾਂ ਨੂੰ ਵੋਟ ਦਾ ਅਧਿਕਾਰ ਦਿੱਤਾ ਹੈ।
-
ਚੰਡੀਗੜ੍ਹ ‘ਚ ਕਾਂਗਰਸੀ ਵਰਕਰਾਂ ਵੱਲੋਂ ਪ੍ਰਦਰਸ਼ਨ, ਕਈ ਹਿਰਾਸਤ ‘ਚ ਲਏ
ਚੰਡੀਗੜ੍ਹ ‘ਚ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ‘ਤੇ ਬਿਜਲੀ ਵਿਭਾਗ ਦੇ ਨਿੱਜੀਕਰਨ ਦਾ ਇਲਜ਼ਾਮ ਲਾਉਂਦੇ ਹੋਏ ਪ੍ਰਦਰਸ਼ਨ ਕੀਤਾ। ਬਾਅਦ ਵਿੱਚ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।
-
ਲੋਕ ਸਭਾ ਵਿੱਚ ਰਾਹੁਲ ਗਾਂਧੀ ਦਾ ਭਾਸ਼ਣ
ਲੋਕ ਸਭਾ ‘ਚ ਸੰਵਿਧਾਨ ‘ਤੇ ਚਰਚਾ ਹੋ ਰਹੀ ਹੈ। ਇਸ ਦੌਰਾਨ ਕਾਂਗਰਸ ਸੰਸਦ ਰਾਹੁਲ ਗਾਂਧੀ ਸਦਨ ਵਿੱਚ ਭਾਸ਼ਣ ਦੇ ਰਹੇ ਹਨ।
-
ਜੇਪੀ ਨੱਡਾ ਨੇ ਹਸਪਤਾਲ ‘ਚ ਦਾਖ਼ਲ ਲਾਲ ਕ੍ਰਿਸ਼ਨ ਅਡਵਾਨੀ ਦਾ ਹਾਲ-ਚਾਲ ਜਾਣਿਆ
ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਅਪੋਲੋ ਹਸਪਤਾਲ ਵਿੱਚ ਦਾਖ਼ਲ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਅਡਵਾਨੀ ਜੀ ਦੇ ਪਰਿਵਾਰ ਨਾਲ ਫ਼ੋਨ ‘ਤੇ ਗੱਲਬਾਤ ਕੀਤੀ।
-
ਅੱਜ ਚੰਡੀਗੜ੍ਹ ਵਿੱਚ ਦਿਲਜੀਤ ਦਾ Live Concert
ਪੰਜਾਬੀ ਸਿੰਗਰ ਦਿਲਜੀਤ ਦਾ ਅੱਜ ਚੰਡੀਗੜ੍ਹ ਵਿੱਚ Live Concert ਹੈ। ਚੰਡੀਗੜ੍ਹ ਦੇ ਸੈਕਟਰ 34 ਸਥਿਤ ਐਗਜ਼ੀਬਿਸ਼ਨ ਗਰਾਊਂਡ ‘ਚ ਸ਼ਨੀਵਾਰ ਨੂੰ ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਹਾਈ ਕੋਰਟ ਤੋਂ ਹਰੀ ਝੰਡੀ ਮਿਲ ਗਈ ਹੈ। ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਹੁਕਮ ਦਿੱਤਾ ਕਿ Live Concert ਰਾਤ 10 ਵਜੇ ਤੋਂ ਪਹਿਲਾਂ ਖਤਮ ਹੋਣਾ ਚਾਹੀਦਾ ਹੈ ਅਤੇ ਆਵਾਜ਼ 75 ਡੈਸੀਬਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਹਾਈ ਕੋਰਟ ਨੇ ਯੂਟੀ ਪ੍ਰਸ਼ਾਸਨ ਨੂੰ ਟਰੈਫਿਕ ਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਚੰਡੀਗੜ੍ਹ ਪ੍ਰਸ਼ਾਸਨ ਨੂੰ 18 ਦਸੰਬਰ ਨੂੰ ਦੱਸਣਾ ਹੋਵੇਗਾ ਕਿ ਸਮਾਰੋਹ ਨਿਯਮਾਂ ਮੁਤਾਬਕ ਹੋਇਆ ਜਾਂ ਨਹੀਂ।
-
ਸਾਊਥ ਦੇ ਸੁਪਰਸਟਾਰ ਅੱਲੂ ਅਰਜੁਨ ਜੇਲ੍ਹ ਤੋਂ ਰਿਹਾਅ
ਸਾਊਥ ਦੇ ਸੁਪਰਸਟਾਰ ਅੱਲੂ ਅਰਜੁਨ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਉਹ ਅੱਜ ਸਵੇਰੇ 6.44 ਵਜੇ ਚੰਚਲਗੁੜਾ ਜੇਲ੍ਹ ਤੋਂ ਬਾਹਰ ਆਏ। ਉਨ੍ਹਾਂ ਨੂੰ ਕੱਲ੍ਹ ਸੰਧਿਆ ਥੀਏਟਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ ਸੀ। ਇਸ ਤੋਂ ਬਾਅਦ ਤੇਲੰਗਾਨਾ ਹਾਈ ਕੋਰਟ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ ਤੇਲੰਗਾਨਾ ਹਾਈ ਕੋਰਟ ਤੋਂ 4 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਮਿਲ ਗਈ ਹੈ।