Live Updates: ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ED ਦੀ ਪਟੀਸ਼ਨ ਰੱਦ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ED ਦੀ ਪਟੀਸ਼ਨ ਰੱਦ
ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲ ਗਈ ਹੈ। ਕੋਰਟ ਨੇ ਈਡੀ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਖਹਿਰਾ ਨੂੰ ਮਿਲੀ ਜ਼ਮਾਨਤ ਨੂੰ ਖ਼ਤਮ ਕਰ ਦਿੱਤਾ ਜਾਵੇ।
-
ਹੁਣ ਭੁੱਖ ਹੜਤਾਲ ਤੇ 1 ਨਹੀਂ, 112 ਹੋਣਗੇ
ਖਨੌਰੀ ਮੋਰਚੇ ਨੇ 111 ਕਿਸਾਨਾਂ ਨੂੰ ਭੁੱਖ ਹੜਤਾਲ ਤੇ ਬੈਠਾਉਣ ਦਾ ਫੈਸਲਾ ਲਿਆ ਹੈ। ਅੱਜ ਦੁਪਹਿਰ ਤੋਂ ਬਾਅਦ ਡੱਲੇਵਾਲ ਦੇ ਨਾਲ 111 ਕਿਸਾਨ ਹੋਰ ਭੁੱਖ ਹੜਤਾਲ ਤੇ ਬੈਠਣਗੇ।
-
ਕੇਜਰੀਵਾਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਖੁਦ ਜਾਣਕਾਰੀ ਦਿੱਤੀ ਹੈ ਕਿ ਉਹ ਬੁੱਧਵਾਰ ਨੂੰ ਨਵੀਂ ਦਿੱਲੀ ਸੀਟ ਤੋਂ ਆਪਣੀ ਨਾਮਜ਼ਦਗੀ ਦਾਖਲ ਕਰਨਗੇ।