News Live: ਚੰਡੀਗੜ੍ਹ ਮੇਅਰ ਚੋਣ ਦੀ ਤਰੀਕ ‘ਤੇ ਸੁਣਵਾਈ ਮੁਲਤਵੀ, 20 ਨੂੰ ਅਗਲੀ ਸੁਣਵਾਈ

Updated On: 

17 Jan 2025 17:12 PM

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live: ਚੰਡੀਗੜ੍ਹ ਮੇਅਰ ਚੋਣ ਦੀ ਤਰੀਕ ਤੇ ਸੁਣਵਾਈ ਮੁਲਤਵੀ, 20 ਨੂੰ ਅਗਲੀ ਸੁਣਵਾਈ

Live Update

Follow Us On

LIVE NEWS & UPDATES

  • 17 Jan 2025 05:12 PM (IST)

    ਚੰਡੀਗੜ੍ਹ ਮੇਅਰ ਚੋਣ ਦੀ ਤਰੀਕ ‘ਤੇ ਸੁਣਵਾਈ ਮੁਲਤਵੀ

    ਚੰਡੀਗੜ੍ਹ ਵਿੱਚ 24 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਸਬੰਧੀ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇੱਕ ਮਹੱਤਵਪੂਰਨ ਸੁਣਵਾਈ ਹੋਈ। ਮੌਜੂਦਾ ਮੇਅਰ ਕੁਲਦੀਪ ਕੁਮਾਰ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਆਉਣ ਵਾਲੀਆਂ ਚੋਣਾਂ ਵਿੱਚ ਸਮੇਂ ਤੋਂ ਪਹਿਲਾਂ ਆਪਣਾ ਕਾਰਜਕਾਲ ਖਤਮ ਕਰਨ ਅਤੇ ਹੱਥ ਖੜ੍ਹੇ ਕਰਕੇ ਵੋਟ ਪਾਉਣ ਦੀ ਵਿਵਸਥਾ ‘ਤੇ ਸਵਾਲ ਉਠਾਏ ਹਨ।

  • 17 Jan 2025 12:43 PM (IST)

    ਇਮਰਾਨ ਖਾਨ ਨੂੰ 14 ਸਾਲ ਦੀ ਕੈਦ, ਪਤਨੀ ਬੁਸ਼ਰਾ ਨੂੰ 7 ਸਾਲ ਦੀ ਹੋਈ ਸਜ਼ਾ

    ਪਾਕਿਸਤਾਨੀ ਸਿਆਸਤ ਵਿੱਚ ਵੱਡਾ ਉਲਟਫੇਰ ਹੋਇਆ ਹੈ। ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਅਮਰਾਨ ਖਾਨ ਨੂੰ 14 ਸਾਲ ਦੀ ਸਜ਼ਾ ਹੋ ਗਈ ਹੈ ਅਤੇ ਉਹਨਾਂ ਦੀ ਪਤਨੀ ਨੂੰ 7 ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਲ ਕਾਦਿਰ ਟਰੱਸਟ ਮਾਮਲੇ ਵਿੱਚ ਸਜ਼ਾ ਹੋਈ ਹੈ।

  • 17 Jan 2025 12:28 PM (IST)

    ਸੈਫ ਅਲੀ ਖਾਨ ਦੀ ਸਿਹਤ ‘ਚ ਸੁਧਾਰ, ICU ਚੋ ਲਿਆਂਦਾ ਗਿਆ ਬਾਹਰ

    ਅਦਾਕਾਰਾ ਸੈਫ ਅਲੀ ਖਾਨ ਉੱਪਰ ਹੋਏ ਹਮਲੇ ਤੋਂ ਬਾਅਦ ਡਾਕਟਰਾਂ ਨੇ ਉਹਨਾਂ ਦਾ ਮੈਡੀਕਲ ਬੁਲੇਟਿਨ ਜਾਰੀ ਕੀਤਾ ਹੈ। ਹੁਣ ਉਹਨਾਂ ਦੀ ਸਿਹਤ ਵਿੱਚ ਸੁਧਾਰ ਹੈ ਅਤੇ ਉਹਨਾਂ ਨੂੰ ICU ਚੋ ਬਾਹਰ ਲਿਆਂਦਾ ਗਿਆ ਹੈ।

  • 17 Jan 2025 11:00 AM (IST)

    ਛੱਤੀਸਗੜ੍ਹ ਦੇ ਨਾਰਾਇਣਪੁਰ ਵਿੱਚ ਆਈਈਡੀ ਧਮਾਕਾ, ਦੋ ਬੀਐਸਐਫ ਜਵਾਨ ਜ਼ਖਮੀ

    ਛੱਤੀਸਗੜ੍ਹ ਦੇ ਨਾਰਾਇਣਪੁਰ ਵਿੱਚ ਇੱਕ ਆਈਈਡੀ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ ਬੀਐਸਐਫ ਦੇ ਦੋ ਜਵਾਨ ਜ਼ਖਮੀ ਹੋ ਗਏ ਹਨ।

  • 17 Jan 2025 09:37 AM (IST)

    ਸੰਘਣੀ ਧੁੰਦ ਕਾਰਨ ਦਿੱਲੀ ਪਹੁੰਚਣ ਵਾਲੀਆਂ 27 ਟ੍ਰੇਨਾਂ ਲੇਟ

    ਦਿੱਲੀ ਵਿੱਚ ਸੰਘਣੀ ਧੁੰਦ ਕਾਰਨ ਰੇਲ ਗੱਡੀਆਂ ਅਤੇ ਵਾਹਨਾਂ ਦੀ ਗਤੀ ਘੱਟ ਗਈ ਹੈ। ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 27 ਟ੍ਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।