Live Updates: ਸੁਪਰੀਮ ਕੋਰਟ ਨੇ ਡੱਲੇਵਾਲ ਦੇ ਬਲੱਡ ਟੈਸਟ ਦੀ ਰਿਪੋਰਟ ਮੰਗੀ

Updated On: 

19 Dec 2024 15:01 PM

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Live Updates: ਸੁਪਰੀਮ ਕੋਰਟ ਨੇ ਡੱਲੇਵਾਲ ਦੇ ਬਲੱਡ ਟੈਸਟ ਦੀ ਰਿਪੋਰਟ ਮੰਗੀ

ਅੱਜ ਦੀਆਂ ਤਾਜ਼ਾ ਖ਼ਬਰਾਂ

Follow Us On

LIVE NEWS & UPDATES

  • 19 Dec 2024 01:33 PM (IST)

    ਲੁਧਿਆਣਾ ਵਿੱਚ ਸੀਐਮ ਮਾਨ ਦਾ ਰੋਡ ਸ਼ੋਅ, ਲੋਕਾਂ ਨੂੰ ਵੋਟਾਂ ਪਾਉਣ ਲਈ ਅਪੀਲ

    ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਤੇ ਨਿਸ਼ਾਨਾ ਸਾਧਿਆ ਹੈ। ਸੀਐਮ ਮਾਨ ਵੱਲੋਂ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

  • 19 Dec 2024 11:14 AM (IST)

    ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

    ਬਾਬਾ ਸਾਹੇਬ ਤੇ ਅਮਿਤ ਸ਼ਾਹ ਵੱਲੋਂ ਕੀਤੀ ਟਿੱਪਣੀ ਨੂੰ ਲੈਕੇ ਵਿਰੋਧੀਧਿਰ ਦੇ ਸਾਂਸਦ ਨੇ ਸਦਨ ਵਿੱਚ ਹੰਗਾਮਾ ਕੀਤਾ ਜਿਸ ਮਗਰੋਂ ਦੋਵੇਂ ਸਦਨਾਂ ਦੀ ਕਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

  • 19 Dec 2024 10:49 AM (IST)

    ਰਾਹੁਲ ਅਤੇ ਪ੍ਰਿਅੰਕਾ ਨੇ ਨੀਲੇ ਰੰਗ ਦੇ ਕੱਪੜੇ ਪਾਕੇ ਸੰਸਦ ਪਹੁੰਚੇ

    ਕਾਂਗਰਸੀ ਆਗੂ ਅੱਜ ਨੀਲੇ ਰੰਗ ਦਾ ਵਿਰੋਧ ਕਰ ਰਹੇ ਹਨ। ਪ੍ਰਿਅੰਕਾ ਗਾਂਧੀ ਨੀਲੀ ਸਾੜੀ ਪਾ ਕੇ ਸੰਸਦ ਪਹੁੰਚੀ। ਕਾਂਗਰਸ ਨੇਤਾ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਨੀਲੇ ਰੰਗ ਦੀ ਟੀ-ਸ਼ਰਟ ਪਾ ਕੇ ਸੰਸਦ ਪਹੁੰਚੇ।

  • 19 Dec 2024 10:14 AM (IST)

    ਅਮਿਤ ਸ਼ਾਹ ਦੀ ਵੀਡੀਓ ਕਲਿੱਪ ਲਈ ਕਾਂਗਰਸ ਨੇਤਾਵਾਂ ਨੂੰ X ਤੋਂ ਨੋਟਿਸ

    ਕਾਂਗਰਸ ਨੇਤਾਵਾਂ ਨੂੰ ਅਮਿਤ ਸ਼ਾਹ ਦੀ ਵੀਡੀਓ ਕਲਿੱਪ ਲਈ ਸੋਸ਼ਲ ਮੀਡੀਆ ਪਲੇਟਫਾਰਮ X ਤੋਂ ਨੋਟਿਸ ਦਿੱਤਾ ਗਿਆ ਹੈ। ਕਾਂਗਰਸ ਬੁਲਾਰੇ ਸੁਪ੍ਰੀਆ ਸ਼੍ਰੀਨੇਤ ਨੇ ਕਿਹਾ ਕਿ ਐਕਸ ਨੇ ਅਮਿਤ ਸ਼ਾਹ ਦਾ ਵੀਡੀਓ ਹਟਾਉਣ ਲਈ ਕਿਹਾ ਹੈ। ਕਾਂਗਰਸ ਨੇ ਕਿਹਾ ਕਿ ਭਾਜਪਾ ਵੱਲੋਂ ਐਕਸ ‘ਤੇ ਦਬਾਅ ਪਾਇਆ ਜਾ ਰਿਹਾ ਹੈ। ਜਦੋਂ ਕਿ, ਐਕਸ ਨੇ ਇਸ ਲਈ ਐਮਐਚਏ ਦੀ ਰਿਪੋਰਟ ਦਾ ਹਵਾਲਾ ਦਿੱਤਾ।

  • 19 Dec 2024 09:44 AM (IST)

    ਰਣਦੀਪ ਸਿੰਘ ਸੁਰਜੇਵਾਲਾ ਨੇ ਰਾਜ ਸਭਾ ਵਿੱਚ ਦਿੱਤਾ ਨੋਟਿਸ

    ਰਣਦੀਪ ਸਿੰਘ ਸੁਰਜੇਵਾਲਾ ਨੇ ਰਾਜ ਸਭਾ ਵਿੱਚ ਨੋਟਿਸ ਦਿੱਤਾ ਹੈ। ਅੰਬੇਡਕਰ ਦੇ ਮੁੱਦੇ ‘ਤੇ ਚਰਚਾ ਕਰਨ ਦੀ ਮੰਗ ਕੀਤੀ ਗਈ ਹੈ। ਰਾਜ ਸਭਾ ਵਿੱਚ ਨਿਯਮ 267 ਤਹਿਤ ਨੋਟਿਸ ਦਿੱਤਾ ਗਿਆ ਹੈ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Exit mobile version