Live Updates: ਮਾਨ ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਕਿਸਾਨਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ
ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਹੈ। ਇਹ ਮੀਟਿੰਗ ਕੱਲ੍ਹ ਸ਼ਾਮ 4 ਵਜੇ ਹੋਵੇਗੀ ।
-
ਪੰਜਾਬ ਤੋਂ ਬਾਅਦ ਹਰਿਆਣਾ ‘ਚ ਕਿਸਾਨ ਸਰਗਰਮ
ਆਲ ਇੰਡੀਆ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ, ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਕਰਨਾਲ ਨਿਵਾਸ ਵੱਲ ਮਾਰਚ ਕੀਤਾ।
-
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਭਰਿਸ਼ਟਾਚਾਰ ਖਿਲਾਫ ਉਹਨਾਂ ਵੱਲੋਂ ਮੁਹਿੰਮ ਜਾਰੀ ਰਹੇਗੀ
-
ਹਿਮਾਂਸ਼ੂ ਜੈਨ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਆਈਏਐਸ ਹਿਮਾਂਸ਼ੂ ਜੈਨ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਹੈ। ਉਨ੍ਹਾਂ ਕਿਹਾ ਭ੍ਰਿਸ਼ਟਾਚਾਰ ਖਿਲਾਫ਼ ਮੁਹਿੰਮਾਂ ਚਲਾਈ ਜਾਵੇਗੀ।
-
CM ਰਿਹਾਇਸ਼ ‘ਤੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ
ਅੱਜ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਵੇਗੀ। ਇਸ ਬੈਠਕ ਵਿੱਚ ਪੰਜਾਬ ਵਿਧਾਨ ਸਭਾ ਦੇ ਇਜ਼ਲਾਸ ਨੂੰ ਲੈ ਕੇ ਚਰਚਾ ਹੋ ਸਕਦੀ ਹੈ।
-
ਫਿਰੋਜ਼ਪੁਰ ਸਰਹੱਦ ‘ਤੇ BSF ਨੇ ਫੜੀ ਖੇਪ, ਭਾਰਤੀ ਕਰੰਸੀ ਵੀ ਬਰਾਮਦ
ਫਿਰੋਜ਼ਪੁਰ ਵਿੱਚ ਪਾਕਿਸਤਾਨ ਤੋਂ ਆ ਰਹੀ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਬੀਐਸਐਫ ਨੇ ਫੜੀ ਹੈ। ਬੀਐਸਐਫ ਦੇ ਸਰਚ ਆਪ੍ਰੇਸ਼ਨ ਦੌਰਾਨ ਹੈਰੋਇਨ ਬਰਾਮਦ ਕੀਤੀ ਗਈ ਹੈ। ਬੀਐਸਐਫ ਨੇ ਬੀਓਪੀ 9 ਬਹਿਰਾਮ ਨੇੜੇ ਹੈਰੋਇਨ ਦੇ ਦੋ ਪੈਕੇਟ ਜ਼ਬਤ ਕੀਤੇ ਹਨ। ਇਸ ਤੋਂ ਇਲਾਵਾ ਮੌਕੇ ਤੋਂ 27960 ਰੁਪਏ ਵੀ ਬਰਾਮਦ ਕੀਤੇ ਗਏ।
-
ਸ਼ੰਭੂ ਅਤੇ ਖਾਨੌਰੀ ਬਾਰਡਰ ‘ਤੇ ਸੁਰੱਖਿਆ ਸਖ਼ਤ, ਪੁਲਿਸ ਫੋਰਸ ਤਾਇਨਾਤ
ਪੰਜਾਬ ਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਕੱਲ੍ਹ ਦੇਰ ਸ਼ਾਮ, ਪੰਜਾਬ ਪੁਲਿਸ ਨੇ ਕਿਸਾਨਾਂ ਨੂੰ ਵਿਰੋਧ ਸਥਾਨ ਤੋਂ ਹਟਾ ਦਿੱਤਾ। ਉਨ੍ਹਾਂ ਦੁਆਰਾ ਬਣਾਏ ਗਏ ਅਸਥਾਈ ਢਾਂਚੇ ਨੂੰ ਵੀ ਹਟਾ ਦਿੱਤਾ ਗਿਆ ਹੈ।