Live Update: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੇਨਈ ਪਹੁੰਚੇ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੇਨਈ ਪਹੁੰਚੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੇਨਈ ਪਹੁੰਚੇ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਕੱਲ੍ਹ 22 ਮਾਰਚ ਨੂੰ ਹੱਦਬੰਦੀ ਸਬੰਧੀ ਮੀਟਿੰਗ ਬੁਲਾਈ ਹੈ। ਮੰਨਿਆ ਜਾ ਰਿਹਾ ਹੈ ਕਿ ਸੀਐਮ ਮਾਨ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।
-
ਪੱਛਮੀ ਬੰਗਾਲ ਦੇ ਧੂਲਗੜ੍ਹ ਨੇੜੇ ਇੱਕ ਫੈਕਟਰੀ ਵਿੱਚ ਲੱਗੀ ਅੱਗ
ਪੱਛਮੀ ਬੰਗਾਲ ਦੇ ਹਾਵੜਾ ਵਿੱਚ ਧੂਲਗੜ੍ਹ ਨੇੜੇ ਸਥਿਤ ਇੱਕ ਫੈਕਟਰੀ ਵਿੱਚ ਅੱਗ ਲੱਗ ਗਈ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ, 15 ਫਾਇਰ ਇੰਜਣ ਮੌਕੇ ‘ਤੇ ਮੌਜੂਦ ਹਨ। ਹਾਵੜਾ ਦੇ ਡੀਐਫਓ ਰੰਜਨ ਕੁਮਾਰ ਘੋਸ਼ ਨੇ ਕਿਹਾ ਕਿ ਹੁਣ ਤੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅੱਗ ਬੁਝਾਊ ਵਿਭਾਗ ਦੀਆਂ 15 ਗੱਡੀਆਂ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ।
#WATCH | हावड़ा, पश्चिम बंगाल: हावड़ा के धूलगढ़ के पास स्थित एक फैक्ट्री में आग लग गई। 15 दमकल गाड़ियां मौके पर मौजूद हैं।
अधिक जानकारी की प्रतीक्षा है। pic.twitter.com/sJ4w6UXrZw
— ANI_HindiNews (@AHindinews) March 21, 2025
-
ਕਿਸਾਨਾਂ ਦੇ ਸ਼ੈੱਡ ਹਟਾਉਣ ਤੋਂ ਬਾਅਦ ਖਨੌਰੀ ਬਾਰਡਰ ਨੂੰ ਆਵਾਜਾਈ ਲਈ ਖੋਲ੍ਹਿਆ
ਕਿਸਾਨਾਂ ਦੇ ਸ਼ੈੱਡ ਤੇ ਟਰੈਕਟਰ ਟਰਾਲੀਆਂ ਹਟਾਉਣ ਤੋਂ ਬਾਅਦ ਖਨੌਰੀ ਸਰਹੱਦ ਨੂੰ ਵੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਨਾਲ ਦਿੱਲੀ-ਪਟਿਆਲਾ ਹਾਈਵੇਅ ‘ਤੇ ਲਗਭਗ 13 ਮਹੀਨਿਆਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਦਿੱਲੀ ਤੋਂ ਹਰਿਆਣਾ ਦੇ ਜੀਂਦ ਤੇ ਪੰਜਾਬ ਦੇ ਪਾਤੜਾਂ ਤੱਕ ਪਟਿਆਲਾ ਤੱਕ ਹਾਈਵੇਅ ਨੂੰ ਵੀ ਬਹਾਲ ਕਰ ਦਿੱਤਾ ਗਿਆ ਹੈ।
-
ਪਾਕਿਸਤਾਨ ‘ਚ ਜੁਮੇ ਦੀ ਨਮਾਜ਼ ਦੌਰਾਨ ਮਸਜਿਦ ਵਿੱਚ ਧਮਾਕਾ, ਕਈ ਲੋਕਾਂ ਦੀ ਮੌਤ
ਪਾਕਿਸਤਾਨ ਦੇ ਪੇਸ਼ਾਵਰ ਵਿੱਚ ਜੁਮੇ ਦੀ ਨਮਾਜ਼ ਦੌਰਾਨ ਇੱਕ ਵੱਡਾ ਧਮਾਕਾ ਹੋਇਆ ਹੈ। ਇਹ ਧਮਾਕਾ ਕਿੱਸਾਖਾਨ ਬਾਜ਼ਾਰ ਦੀ ਜਾਮਾ ਮਸਜਿਦ ਵਿੱਚ ਹੋਇਆ, ਜਿਸ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਧਮਾਕੇ ਸਮੇਂ ਮਸਜਿਦ ਵਿੱਚ ਵੱਡੀ ਗਿਣਤੀ ਵਿੱਚ ਲੋਕ ਨਮਾਜ਼ ਅਦਾ ਕਰ ਰਹੇ ਸਨ।
-
ਸਾਡੇ ਸੰਵਿਧਾਨ ਵਿੱਚ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਸੂਬਿਆਂ ਦੀ ਹੈ: ਅਮਿਤ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ਵਿੱਚ ਕਿਹਾ ਕਿ ਸਾਡੇ ਸੰਵਿਧਾਨ ਵਿੱਚ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਸੂਬਿਆਂ ਦੀ ਹੈ। ਸਰਹੱਦੀ ਸੁਰੱਖਿਆ ਅਤੇ ਅੰਦਰੂਨੀ ਸੁਰੱਖਿਆ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦੀ ਹੈ। ਇਹ ਇੱਕ ਸਹੀ ਫੈਸਲਾ ਹੈ। ਇਸ ਵਿੱਚ ਕੋਈ ਬਦਲਾਅ ਕਰਨ ਦੀ ਲੋੜ ਨਹੀਂ ਹੈ, ਪਰ ਜਦੋਂ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਸੂਬਿਆਂ ਦੀ ਹੁੰਦੀ ਹੈ ਤਾਂ 76 ਸਾਲਾਂ ਬਾਅਦ, ਹੁਣ ਸਥਿਤੀ ਅਜਿਹੀ ਹੈ ਕਿ ਕਈ ਤਰ੍ਹਾਂ ਦੇ ਅਪਰਾਧ ਹੁਣ ਸੂਬਿਆਂ ਦੀਆਂ ਸੀਮਾਵਾਂ ਤੱਕ ਸੀਮਤ ਨਹੀਂ ਰਹੇ।
-
ਜਰਨੈਲ ਸਿੰਘ ਦੀ ਥਾਂ ਪੰਜਾਬ AAP ਦੇ ਇੰਚਾਰਜ ਬਣਾਏ ਗਏ ਮਨੀਸ਼ ਸਿਸੋਦੀਆ
ਸਾਲ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੱਡਾ ਬਦਲਾਅ ਕੀਤਾ ਹੈ। ਪਾਰਟੀ ਨੇ ਜਰਨੈਲ ਸਿੰਘ ਦੀ ਥਾਂ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਹੈ ਜਦੋਂ ਕਿ ਸੌਰਵ ਭਰਦਵਾਜ ਨੂੰ ਦਿੱਲੀ ਦਾ ਪ੍ਰਧਾਨ ਬਣਾਇਆ ਗਿਆ ਹੈ।
-
ਬਜਟ ਇਜਲਾਸ ਜਾਰੀ, ਰਾਜਪਾਲ ਕਰ ਰਹੇ ਹਨ ਸੰਬੋਧਨ
ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਹੋ ਗਈ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਸਦਨ ਨੂੰ ਸੰਬੋਧਨ ਕਰ ਰਹੇ ਹਨ।
-
ਕਿਸਾਨਾਂ ਖਿਲਾਫ ਹੋਏ ਐਕਸ਼ਨ ਤੇ ਕਾਂਗਰਸ ਦਾ ਪ੍ਰਦਰਸ਼ਨ
ਬੀਤੇ ਦਿਨ ਸੰਭੂ ਅਤੇ ਖਨੌਰੀ ਬਾਰਡਰ ਤੇ ਕਿਸਾਨਾਂ ਖਿਲਾਫ਼ ਹੋਏ ਐਕਸ਼ਨ ਨੂੰ ਲੈਕੇ ਵਿਧਾਨ ਸਭਾ ਦੇ ਬਾਹਰ ਕਾਂਗਰਸੀ ਵਿਧਾਇਕਾਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ।
-
ਥੋੜੀ ਦੇਰ ਵਿੱਚ ਸ਼ੁਰੂ ਹੋਵੇਗਾ ਵਿਧਾਨ ਸਭਾ ਦਾ ਬਜਟ ਇਜਲਾਸ, ਵਿਧਾਇਕ ਪਹੁੰਚਣੇ ਜਾਰੀ
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੁਣ ਤੋਂ ਥੋੜ੍ਹੀ ਦੇਰ ਬਾਅਦ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਵਿਧਾਇਕ ਪਹੁੰਚਣੇ ਸ਼ੁਰੂ ਹੋ ਗਏ ਹਨ।
-
ਪੁਣੇ ਵਿੱਚ ਦਰਦਨਾਕ ਹਾਦਸਾ, ਨਿੱਜੀ ਕੰਪਨੀ ਦੀ ਬੱਸ ਨੂੰ ਅੱਗ ਲੱਗ ਗਈ, 4 ਕਰਮਚਾਰੀਆਂ ਦੀ ਮੌਤ
ਪੁਣੇ ਵਿੱਚ ਇੱਕ ਦਰਦਨਾਕ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਮਿੰਨੀ ਬੱਸ ਨੂੰ ਅੱਗ ਲੱਗਣ ਕਾਰਨ ਇੱਕ ਨਿੱਜੀ ਕੰਪਨੀ ਦੇ ਚਾਰ ਕਰਮਚਾਰੀਆਂ ਦੀ ਮੌਤ ਹੋ ਗਈ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਅੱਗ ਅਚਾਨਕ ਨਹੀਂ ਲੱਗੀ ਸੀ ਸਗੋਂ ਬੱਸ ਡਰਾਈਵਰ ਨੇ ਜਾਣਬੁੱਝ ਕੇ ਲਗਾਈ ਸੀ।
-
ਅਫਗਾਨਿਸਤਾਨ ਵਿੱਚ 4.9 ਤੀਬਰਤਾ ਦਾ ਭੂਚਾਲ ਆਇਆ
ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਸ਼ੁੱਕਰਵਾਰ ਨੂੰ ਅਫਗਾਨਿਸਤਾਨ ਵਿੱਚ 4.9 ਤੀਬਰਤਾ ਦਾ ਭੂਚਾਲ ਆਇਆ। ਐਨਸੀਐਸ ਦੇ ਅੰਕੜਿਆਂ ਅਨੁਸਾਰ, ਭੂਚਾਲ 160 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ।
-
ਹੁਣ ਸੰਘੀ ਸਿੱਖਿਆ ਵਿਭਾਗ ਬੰਦ ਹੋ ਜਾਵੇਗਾ- ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਾਰਜਕਾਰੀ ਆਦੇਸ਼ ‘ਤੇ ਦਸਤਖ਼ਤ ਕਰ ਦਿੱਤੇ ਹਨ। ਟਰੰਪ ਦੇ ਇਸ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕਰਨ ਤੋਂ ਬਾਅਦ, ਅਮਰੀਕਾ ਦੇ ਸੰਘੀ ਸਿੱਖਿਆ ਵਿਭਾਗ ਨੂੰ ਤਾਲਾ ਲਗਾ ਦਿੱਤਾ ਜਾਵੇਗਾ। ਇਸ ਹੁਕਮ ‘ਤੇ ਦਸਤਖ਼ਤ ਕਰਨ ਤੋਂ ਪਹਿਲਾਂ, ਟਰੰਪ ਨੇ ਬੱਚਿਆਂ ਤੋਂ ਇਸ ‘ਤੇ ਦਸਤਖ਼ਤ ਕਰਨ ਬਾਰੇ ਵੀ ਪੁੱਛਿਆ।