Live Update: ਮੁੰਬਈ ਦੇ ਧਾਰਾਵੀ ‘ਚ ਸਥਿਤ ਨੇਚਰ ਪਾਰਕ ਵਿੱਚ ਲੱਗੀ ਅੱਗ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਮੁੰਬਈ ਦੇ ਧਾਰਾਵੀ ‘ਚ ਸਥਿਤ ਨੇਚਰ ਪਾਰਕ ਵਿੱਚ ਲੱਗੀ ਅੱਗ
ਮੁੰਬਈ ਦੇ ਧਾਰਾਵੀ ਵਿੱਚ ਪੀਐਨਜੀਪੀ ਕਲੋਨੀ ਵਿੱਚ ਸਥਿਤ ਨੇਚਰ ਪਾਰਕ ਵਿੱਚ ਅੱਗ ਲੱਗ ਗਈ ਹੈ। ਮੁੰਬਈ ਫਾਇਰ ਬ੍ਰਿਗੇਡ ਮੌਕੇ ‘ਤੇ ਮੌਜੂਦ ਹੈ। ਬੀਐਮਸੀ ਨੇ ਕਿਹਾ ਕਿ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
-
ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫੌਜੀ ‘ਤੇ ਲੱਗੇ ਐਨਐਸਏ ਦੀ ਮਿਆਦ ਪੂਰੀ
ਅੰਮ੍ਰਿਤਪਾਲ ਸਿੰਘ ਦੇ ਵਰਿੰਦਰ ਸਿੰਘ ਫੌਜੀ ‘ਤੇ ਲੱਗੇ ਐਨਐਸਏ ਦੀ ਮਿਆਦ ਪੂਰੀ ਹੋਈ। ਪੰਜਾਬ ਲਿਆਉਣ ਦੇ ਲਈ ਅਜਨਾਲਾ ਪੁਲਿਸ ਦੀ ਇੱਕ ਟੀਮ ਡਿਬਰੂਗੜ੍ਹ ਪਹੁੰਚ ਗਈ ਹੈ।
-
ਪੰਜਾਬ ‘ਚ ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਬਾਰੇ ਵੱਡਾ ਅਪਡੇਟ
ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਸਾਨਾਂ ਦੀ ਰਿਹਾਈ ਸਬੰਧੀ ਕਿਹਾ ਕਿ ਅੱਜ ਲਗਭਗ 450 ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇਗਾ।
-
ਇੰਚਾਰਜ ਬਣਨ ਤੋਂ ਬਾਅਦ ਮਨੀਸ਼ ਸੋਸੀਦੀਆ ਪਹਿਲੀ ਵਾਰ ਪੰਜਾਬ ਪਹੁੰਚੇ
ਪੰਜਾਬ ਆਪ ਦੇ ਇੰਚਾਰਜ ਬਣਨ ਤੋਂ ਬਾਅਦ ਮਨੀਸ਼ ਸੋਸੀਦੀਆ ਪਹਿਲੀ ਵਾਰ ਪੰਜਾਬ ਪਹੁੰਚੇ ਹਨ। ਉਹ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚ ਚੁੱਕੇ ਹਨ।
-
ਸੰਸਦ ਮੈਂਬਰਾਂ ਦੀ ਤਨਖਾਹ ਅਤੇ ਰੋਜ਼ਾਨਾ ਭੱਤੇ ਵਿੱਚ ਵਾਧਾ
ਸੰਸਦ ਮੈਂਬਰਾਂ ਦੀ ਤਨਖਾਹ, ਰੋਜ਼ਾਨਾ ਭੱਤੇ ਅਤੇ ਪੈਨਸ਼ਨ ਵਿੱਚ ਵਾਧੇ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਵਾਧਾ 1 ਅਪ੍ਰੈਲ, 2023 ਤੋਂ ਲਾਗੂ ਹੋਵੇਗਾ। ਨਵੇਂ ਨੋਟੀਫਿਕੇਸ਼ਨ ਦੇ ਤਹਿਤ, ਹਰੇਕ ਸੰਸਦ ਮੈਂਬਰ ਦੀ ਮਾਸਿਕ ਤਨਖਾਹ 1 ਲੱਖ ਰੁਪਏ ਤੋਂ ਵਧਾ ਕੇ 1,24,000 ਰੁਪਏ ਕਰ ਦਿੱਤੀ ਗਈ ਹੈ। ਜਦੋਂ ਕਿ ਰੋਜ਼ਾਨਾ ਭੱਤਾ 2000 ਰੁਪਏ ਤੋਂ ਵਧਾ ਕੇ 2500 ਰੁਪਏ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸਾਬਕਾ ਸੰਸਦ ਮੈਂਬਰਾਂ ਦੀ ਪੈਨਸ਼ਨ 25,000 ਰੁਪਏ ਤੋਂ ਵਧਾ ਕੇ 31,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ। ਜਦੋਂ ਕਿ 5 ਸਾਲਾਂ ਤੋਂ ਵੱਧ ਸਮੇਂ ਲਈ ਸੇਵਾ ਕਰਨ ਵਾਲੇ ਸਾਬਕਾ ਸੰਸਦ ਮੈਂਬਰਾਂ ਦੀ ਮਾਸਿਕ ਪੈਨਸ਼ਨ 2000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 2500 ਰੁਪਏ ਕਰ ਦਿੱਤੀ ਗਈ ਹੈ।
-
ਸ਼ਿਮਲਾ ਹਵਾਈ ਅੱਡੇ ਤੇ ਟਲਿਆ ਵੱਡਾ ਹਾਦਸਾ
ਸ਼ਿਮਲਾ ਹਵਾਈ ਅੱਡੇ ਤੇ ਵੱਡਾ ਹਾਦਸਾ ਟਲ ਗਿਆ, ਦਰਅਸਲ ਜਹਾਜ਼ ਅੱਥੇ ਰਨਵੇ ਤੇ ਲੈਂਡ ਕਰ ਗਿਆ। ਇਸ ਜਹਾਜ਼ ਵਿੱਚ ਹਿਮਾਚਲ ਦੇ ਉੱਪ ਮੁੱਖ ਮੰਤਰੀ ਅਤੇ ਡੀਜੀਪੀ ਮੌਜੂਦ ਸਨ। ਹਾਲਾਂਕਿ ਅਥਾਰਟੀ ਨੇ ਇਸ ਨੂੰ ਤਕਨੀਕੀ ਖਰਾਬੀ ਦੱਸਿਆ ਹੈ।
-
ਕਿਸਾਨਾਂ ਤੇ ਹੋਏ ਐਕਸ਼ਨ ਖਿਲਾਫ਼ SC ਵਿੱਚ ਪਹੁੰਚੀ ਪਟੀਸ਼ਨ
ਸ਼ੰਭੂ ਅਤੇ ਖਨੌਰੀ ਬਾਰਡਰ ਤੇ ਕਿਸਾਨਾਂ ਖਿਲਾਫ਼ ਹੋਈ ਕਾਰਵਾਈ ਦੇ ਖਿਲਾਫ਼ ਇੱਕ ਪਟੀਸ਼ਨ ਸੁਪਰੀਮ ਕੋਰਟ ਵਿੱਚ ਪਹੁੰਚੀ ਹੈ। ਜਿਸ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਧਿਰ ਬਣਾਇਆ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਸਰਕਾਰ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ।
-
ਡੱਲੇਵਾਲ ਦੇ ਮਾਮਲੇ ਵਿੱਚ ਹਾਈਕੋਰਟ ਵਿੱਚ ਹੋਈ ਸੁਣਵਾਈ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਵਿੱਚ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ ਜਿਸ ਵਿੱਚ ਕਿਹਾ ਗਿਆ ਕਿ ਜਗਜੀਤ ਸਿੰਘ ਡੱਲੇਵਾਲ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲ ਸਕਦੇ ਹਨ। ਇਸ ਦੇ ਨਾਲ ਹੀ ਐਸਐਸਪੀ ਨਾਨਕ ਵੱਲੋਂ ਇੱਕ ਹਲਫ਼ਨਾਮਾ ਦਾਇਰ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਵਿਰੁੱਧ ਕਿਸੇ ਵੀ ਤਰ੍ਹਾਂ ਦਾ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਅਗਲੀ ਸੁਣਵਾਈ 26 ਤਰੀਕ ਨੂੰ ਹੋਵੇਗੀ।
-
ਜਸਟਿਸ ਯਸ਼ਵੰਤ ਵਰਮਾ ਕੈਸ਼ ਮਾਮਲਾ, ਕਾਂਗਰਸ ਨੇ ਲੋਕ ਸਭਾ ਵਿੱਚ ਚਰਚਾ ਲਈ ਦਿੱਤਾ ਨੋਟਿਸ
ਕਾਂਗਰਸ ਲੋਕ ਸਭਾ ਦੇ ਵ੍ਹਿਪ ਮਾਨਿਕਮ ਟੈਗੋਰ ਨੇ ਅੱਗ ਲੱਗਣ ਤੋਂ ਬਾਅਦ ਦਿੱਲੀ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਦੇ ਘਰੋਂ ਵੱਡੀ ਰਕਮ ਦੀ ਨਕਦੀ ਮਿਲਣ ‘ਤੇ ਚਰਚਾ ਦੀ ਮੰਗ ਕਰਦੇ ਹੋਏ ਮੁਲਤਵੀ ਪ੍ਰਸਤਾਵ ਪੇਸ਼ ਕੀਤਾ।
-
ਹੀਰਾਨਗਰ ਵਿੱਚ ਫੌਜ ਅਤੇ ਪੁਲਿਸ ਵੱਲੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਜਾਰੀ
ਜੰਮੂ-ਕਸ਼ਮੀਰ: ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਹੀਰਾਨਗਰ ਦੇ ਸਾਨਿਆਲ ਖੇਤਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਜਾਰੀ ਰੱਖੀ ਹੈ। ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਤੋਂ ਬਾਅਦ, ਜੰਮੂ-ਕਸ਼ਮੀਰ ਪੁਲਿਸ ਅਤੇ ਰਾਈਜ਼ਿੰਗ ਸਟਾਰ ਕੋਰ ਦੇ ਜਵਾਨਾਂ ਨੇ ਬੀਤੀ ਰਾਤ ਸਾਨਿਆਲ ਹੀਰਾਨਗਰ ਦੇ ਜਨਰਲ ਖੇਤਰ ਵਿੱਚ ਇੱਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ।