Live Update: ਕੱਲ੍ਹ ਬਜਟ ਤੋਂ ਪਹਿਲਾਂ ਕੈਬਨਿਟ ਦੀ ਮੀਟਿੰਗ, CM ਮਾਨ ਦੇ ਘਰ ਹੋਵੇਗੀ ਬੈਠਕ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
ਅੱਜ ਦੀਆਂ ਖ਼ਬਰਾਂ
ਪੰਜਾਬ ਸਰਕਾਰ ਭਲਕੇ ਵਿੱਤੀ ਸਾਲ 2025-26 ਲਈ ਲਗਭਗ 2.15 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕਰੇਗੀ। ਅੰਮ੍ਰਿਤਪਾਲ ਸਿੰਘ ਵਿਰੁੱਧ NSA ‘ਤੇ ਅੱਜ ਸੁਣਵਾਈ ਹੋਵੇਗਾ। ਦੂਜੇ ਸਾਥੀ ਵਰਿੰਦਰ ਸਿੰਘ ਫੌਜੀ ਤੋਂ NSA ਹਟਾਇਆ ਗਿਆ। ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖ਼ਬਰਾਂ ਲਈ ਪੇਜ ਨਾਲ ਜੁੜੇ ਰਹੋ…
LIVE NEWS & UPDATES
-
ਕੱਲ੍ਹ ਪੰਜਾਬ ਸਰਕਾਰ ਦਾ ਬਜਟ ਪੇਸ਼
ਕੱਲ੍ਹ ਪੰਜਾਬ ਸਰਕਾਰ ਆਪਣਾ ਬਜਟ ਪੇਸ਼ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾਂ, ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ।
-
ਅਭੈ ਸਿੰਘ ਚੌਟਾਲਾ ਹੋਣਗੇ INLD ਦੇ ਪ੍ਰਧਾਨ
ਇੰਡੀਅਨ ਨੈਸ਼ਨਲ ਲੋਕ ਦਲ (INLD) ਨੇ ਅਭੈ ਸਿੰਘ ਚੌਟਾਲਾ ਨੂੰ ਪਾਰਟੀ ਦਾ ਨਵਾਂ ਰਾਸ਼ਟਰੀ ਪ੍ਰਧਾਨ ਚੁਣਿਆ ਹੈ। ਅਭੈ ਸਿੰਘ ਹਰਿਆਣਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹਿ ਚੁੱਕੇ ਹਨ। ਅੱਜ, ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਇਨੈਲੋ ਦੀ ਸੰਸਦੀ ਮਾਮਲਿਆਂ ਦੀ ਕਮੇਟੀ ਦੀ ਮੀਟਿੰਗ ਵਿੱਚ ਅਭੈ ਸਿੰਘ ਨੂੰ ਰਾਸ਼ਟਰੀ ਪ੍ਰਧਾਨ ਬਣਾਉਣ ਦਾ ਫੈਸਲਾ ਲਿਆ ਗਿਆ।
-
ਨਸ਼ਿਆਂ ਖਿਲਾਫ਼ ਕਾਰਵਾਈ ਲਈ ਬਣੀ ਸਬ ਕਮੇਟੀ ਨੇ ਕੀਤੀ ਪ੍ਰੈਸ ਕਾਨਫਰੰਸ
ਨਸ਼ਿਆਂ ਖਿਲਾਫ਼ ਕਾਰਵਾਈ ਲਈ ਬਣੀ ਸਬ ਕਮੇਟੀ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਨਸ਼ਿਆਂ ਖਿਲਾਫ਼ ਕੀਕੀ ਜਾ ਰਹੀ ਕਾਰਵਾਈ ਦਾ ਵੇਰਵਾ ਅਤੇ ਅਗਲੇਰੇ ਪਲਾਨ ਦੀ ਚਰਚਾ ਕੀਤੀ ਗਈ।
-
ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਾਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ
ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਮਿਲ ਗਈ ਹੈ। ਸੁਖਬੀਰ ਸਿੰਘ ਬਾਦਲ ਨੂੰ ਉਸ ਸਮੇਂ ਗੋਲੀ ਚਲਾਈ ਸੀਂ ਜਦੋਂ ਉਹ ਦਰਬਾਰ ਸਾਹਿਬ ਵਿਖੇ ਸੇਵਾ ਕਰ ਰਹੇ ਸਨ।
-
CM ਮਾਨ ਨੇ 3650 ਲੜਕੀਆਂ ਨੂੰ ਡਿਗਰੀਆਂ ਵੰਡ ਦਿੱਤੀ ਵਧਾਈ
ਲੁਧਿਆਣਾ ਦੇ ਸਰਕਾਰੀ ਲੜਕੀਆਂ ਦੇ ਕਾਲਜ ਵਿੱਚ ਸਲਾਨਾ ਕਨਵੋਕੇਸ਼ਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ। ਉਨ੍ਹਾਂ ਨੇ 3650 ਲੜਕੀਆਂ ਨੂੰ ਡਿਗਰੀਆਂ ਦੇ ਕੇ ਵਧਾਈ ਦਿੱਤੀ।
-
ਦਿੱਲੀ ਵਿੱਚ ਪ੍ਰਦੂਸ਼ਣ ਕੰਟਰੋਲ ਲਈ 300 ਕਰੋੜ ਰੁਪਏ ਦੇ ਬਜਟ ਦਾ ਐਲਾਨ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਦੂਸ਼ਣ ਕੰਟਰੋਲ ਲਈ 300 ਕਰੋੜ ਰੁਪਏ ਦੇ ਬਜਟ ਦਾ ਐਲਾਨ ਕੀਤਾ ਹੈ। ਪਾਰਕਾਂ ਦੀ ਦੁਰਦਸ਼ਾ ਨੂੰ ਸੁਧਾਰਨ ਲਈ 20 ਕਰੋੜ ਰੁਪਏ ਅਲਾਟ ਕੀਤੇ ਗਏ ਸਨ। ਕਮਾਂਡ ਐਂਡ ਕੰਟਰੋਲ ਸੈਂਟਰ ਲਈ 30 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਦਿੱਲੀ ਸਰਕਾਰ ਐਮਸੀਡੀ ਲਈ 6897 ਰੁਪਏ ਦੇਵੇਗੀ।
-
ਰਾਸ਼ਿਦ ਇੰਜੀਨੀਅਰ ਨੂੰ ਸੰਸਦ ਵਿੱਚ ਜਾਣ ਦੀ ਇਜਾਜ਼ਤ, ਨਾਲ ਰਹੇਗਾ ਪੁਲਿਸ ਮੁਲਾਜ਼ਮ
ਦਿੱਲੀ ਹਾਈ ਕੋਰਟ ਨੇ ਸੰਸਦ ਮੈਂਬਰ ਰਾਸ਼ਿਦ ਇੰਜੀਨੀਅਰ ਨੂੰ ਸੰਸਦ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਉਹ ਇੱਕ ਪੁਲਿਸ ਕਰਮਚਾਰੀ ਦੇ ਨਾਲ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਲੈ ਸਕਦੇ ਹਨ। ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਲੋਕ ਸਭਾ ਦੇ ਸਕੱਤਰ ਜਨਰਲ ਨੂੰ ਬੇਨਤੀ ਕੀਤੀ ਜਾ ਸਕਦੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਰਾਸ਼ਿਦ ਦੇ ਨਾਲ ਸੰਸਦ ਵਿੱਚ ਇੱਕ ਪੁਲਿਸ ਅਧਿਕਾਰੀ ਮੌਜੂਦ ਹੋਵੇ।
-
1 ਲੱਖ ਕਰੋੜ ਦਾ ਦਿੱਲੀ ਦਾ ਬਜਟ, ਮੁੱਖ ਮੰਤਰੀ ਰੇਖਾ ਗੁਪਤਾ ਨੇ ਕੀਤਾ ਐਲਾਨ
ਸੀਐਮ ਰੇਖਾ ਗੁਪਤਾ ਨੇ ਐਲਾਨ ਕੀਤਾ ਹੈ ਕਿ ਦਿੱਲੀ ਦਾ ਬਜਟ 1 ਲੱਖ ਕਰੋੜ ਰੁਪਏ ਹੈ। ਪਿਛਲੀ ਸਰਕਾਰ ਵਿੱਚ 2023-24 ਦਾ ਬਜਟ 78800 ਕਰੋੜ ਰੁਪਏ ਸੀ, ਜਿਸ ਨੂੰ 2024-25 ਵਿੱਚ ਘਟਾ ਕੇ 76000 ਕਰੋੜ ਰੁਪਏ ਕਰ ਦਿੱਤਾ ਗਿਆ।
-
ਜੰਮੂ-ਕਸ਼ਮੀਰ ਦੇ ਕਠੂਆ ਇਲਾਕੇ ਵਿੱਚ ਘੇਰਾਬੰਦੀ, ਤਲਾਸ਼ੀ ਮੁਹਿੰਮ ਜਾਰੀ
ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਸੁਰੱਖਿਆ ਬਲਾਂ ਨੇ ਲਗਾਤਾਰ ਦੂਜੇ ਦਿਨ ਵੀ ਹੀਰਾ ਨਗਰ ਦੇ ਸਾਨਿਆਲ ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਜਾਰੀ ਰੱਖੀ। ਅੱਤਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਜੰਮੂ-ਕਸ਼ਮੀਰ ਪੁਲਿਸ ਅਤੇ ਰਾਈਜ਼ਿੰਗ ਸਟਾਰ ਕੋਰ ਦੇ ਜਵਾਨਾਂ ਨੇ ਬੀਤੀ ਰਾਤ ਸਾਨਿਆਲ ਹੀਰਾਨਗਰ ਦੇ ਜਨਰਲ ਖੇਤਰ ਵਿੱਚ ਇੱਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ
-
ਨਿਊਜ਼ੀਲੈਂਡ ਵਿੱਚ ਭੂਚਾਲ ਦੇ ਤੇਜ਼ ਝਟਕੇ, ਤੀਬਰਤਾ 6.8 ਰਹੀ
ਨਿਊਜ਼ੀਲੈਂਡ ਵਿੱਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.8 ਮਾਪੀ ਗਈ। ਇਸ ਦੇ ਨਾਲ ਹੀ ਡੂੰਘਾਈ 10 ਕਿਲੋਮੀਟਰ ਰਹੀ ਹੈ। ਇਹ ਝਟਕੇ ਦੇਸ਼ ਦੇ ਰਿਵਰਟਨ ਵਿੱਚ ਲੱਗੇ ਹਨ।