Live Updates: ਖਨੌਰੀ ਬਾਰਡਰ ‘ਤੇ ਵੱਡੀ ਮੀਟਿੰਗ, ਬੰਦ ਨੂੰ ਲੈ ਕੇ ਹੋਵੇਗੀ ਚਰਚਾ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਰਾਹੁਲ ਗਾਂਧੀ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਤੇ CWC ‘ਚ ਸਵਾਲ ਚੁੱਕੇ
ਕਰਨਾਟਕ ਦੇ ਬੇਲਾਗਾਵੀ ‘ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਚੱਲ ਰਹੀ ਹੈ। ਇਸ ਦੇ ਨਾਲ ਹੀ ਕਾਂਗਰਸ ਸੰਸਦ ਰਾਹੁਲ ਗਾਂਧੀ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਤੇ ਸਵਾਲ ਖੜ੍ਹੇ ਕੀਤੇ ਹਨ। ਸੂਤਰਾਂ ਮੁਤਾਬਕ ਉਨ੍ਹਾਂ ਨੇ ਕਿਹਾ, ‘ਮਹਾਰਾਸ਼ਟਰ ‘ਚ 118 ਸੀਟਾਂ ‘ਤੇ ਵੋਟਰ ਜੋੜੇ ਗਏ ਸਨ, ਜਿਨ੍ਹਾਂ ‘ਚੋਂ ਭਾਜਪਾ ਨੇ 102 ਸੀਟਾਂ ਜਿੱਤੀਆਂ ਸਨ। 72 ਲੱਖ ਵੋਟਰ ਸ਼ਾਮਲ ਹੋਏ। ਲੋਕ ਸਭਾ ਚੋਣਾਂ, ਵਿਧਾਨ ਸਭਾ ਚੋਣਾਂ ਵਿੱਚ ਵੋਟਰ ਸੂਚੀ ਵਿੱਚ ਵੱਡਾ ਫੇਰਬਦਲ ਹੋਇਆ। ਇਹ ਬਹੁਤ ਸਪੱਸ਼ਟ ਹੈ, ਕਿਤੇ ਨਾ ਕਿਤੇ ਕੁਝ ਗਲਤ ਹੈ।
-
ਗਿ. ਹਰਪ੍ਰੀਤ ਸਿੰਘ ਦੀ ਰਿਹਾਇਸ਼ ‘ਤੇ ਪਹੁੰਚੇ ਬਾਬਾ ਗੁਰਿੰਦਰ ਸਿੰਘ ਢਿੱਲੋਂ
ਗਿਆਨੀ ਹਰਪ੍ਰੀਤ ਸਿੰਘ ਦੀ ਬਠਿੰਡਾ ਰਿਹਾਇਸ਼ ‘ਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਹਨ। ਡੇਰਾ ਬਿਆਸ ਦੇ ਮੁਖੀ ਹਨ ਬਾਬਾ ਗੁਰਿੰਦਰ ਸਿੰਘ ਢਿੱਲੋਂ।
-
ਕਾਂਗਰਸ CWC ਦੀ ਮੀਟਿੰਗ ਵਿੱਚ ਸੋਨੀਆ ਗਾਂਧੀ ਸ਼ਾਮਲ ਨਹੀਂ ਹੋਣਗੇ
ਸੋਨੀਆ ਗਾਂਧੀ ਕਾਂਗਰਸ CWC ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਦੀ ਸਿਹਤ ਖਰਾਬ ਹੈ। ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਮੀਟਿੰਗ ਵਿੱਚ ਸ਼ਾਮਲ ਹੋ ਰਹੇ ਹਨ।
-
ਰਾਹੁਲ ਗਾਂਧੀ ਅੱਜ ਕਰਨਾਟਕ ਲਈ ਰਵਾਨਾ, CWC ਦੀ ਮੀਟਿੰਗ
ਰਾਹੁਲ ਗਾਂਧੀ ਕਰਨਾਟਕ ਦੇ ਬੇਲਾਗਾਵੀ ਲਈ ਰਵਾਨਾ ਹੋ ਗਏ ਹਨ। ਅੱਜ ਅਤੇ ਭਲਕੇ ਬੇਲਾਗਾਵੀ ਵਿੱਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੈ। ਮੀਟਿੰਗ ਵਿੱਚ ਸੰਗਠਨ ਅਤੇ ਅੰਬੇਡਕਰ ਨੂੰ ਮਜ਼ਬੂਤ ਕਰਨ ਦਾ ਮੁੱਦਾ ਵਿਚਾਰਿਆ ਜਾਵੇਗਾ।
-
ਪੰਜਾਬ-ਚੰਡੀਗੜ੍ਹ ‘ਚ ਵਧੀ ਠੰਡ, ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ
ਪੰਜਾਬ ਤੇ ਚੰਡੀਗੜ੍ਹ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਤੇ ਸੰਘਣੀ ਧੁੰਦ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
-
PM ਮੋਦੀ ਅੱਜ ਨਵੀਂ ਦਿੱਲੀ ‘ਚ ‘ਵੀਰ ਬਾਲ ਦਿਵਸ’ ਵਿੱਚ ਸ਼ਾਮਲ ਹੋਣਗੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 12 ਵਜੇਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਭਾਰਤ ਦੇ ਭਵਿੱਖ ਦੀ ਨੀਂਹ ਵਜੋਂ ਬੱਚਿਆਂ ਨੂੰ ਸਨਮਾਨਿਤ ਕਰਨ ਵਾਲੇ ਦੇਸ਼ ਵਿਆਪੀ ਸਮਾਗਮ ‘ਵੀਰ ਬਾਲ ਦਿਵਸ’ ਵਿੱਚ ਹਿੱਸਾ ਲੈਣਗੇ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।