Live Updates : ਅਫਗਾਨਿਸਤਾਨ ਨੇ ਕੀਤਾ ਵੱਡਾ ਉਲਟਫੇਰ, ਇੰਗਲੈਂਡ ਚੈਂਪੀਅਨਜ਼ ਟਰਾਫੀ ਤੋਂ ਬਾਹਰ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਅਫਗਾਨਿਸਤਾਨ ਨੇ ਕੀਤਾ ਵੱਡਾ ਉਲਟਫੇਰ, ਇੰਗਲੈਂਡ ਚੈਂਪੀਅਨਜ਼ ਟਰਾਫੀ ਤੋਂ ਬਾਹਰ
ਚੈਂਪੀਅਨਜ਼ ਟਰਾਫੀ 2025 ਵਿੱਚ ਹੁਣ ਤੱਕ ਦੇ ਸਭ ਤੋਂ ਰੋਮਾਂਚਕ ਮੈਚ ਵਿੱਚ ਅਫਗਾਨਿਸਤਾਨ ਨੇ ਇੰਗਲੈਂਡ ਨੂੰ ਹਰਾਇਆ ਹੈ।
-
ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ
ਸੂਬੇ ਦੇ ਸਕੂਲਾਂ ਦੇ ਸਮੇਂ ਚ ਬਦਲਾਅ ਕੀਤਾ ਗਿਆ ਹੈ, ਜੋ 1 ਮਾਰਚ 2025 ਤੋਂ ਲਾਗੂ ਕੀਤਾ ਜਾਵੇਗਾ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸੂਬੇ ਸਾਰੇ ਸਰਕਾਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ।
-
ਭ੍ਰਿਸ਼ਟਾਚਾਰ ‘ਤੇ ਸਖ਼ਤ ਪੰਜਾਬ ਸਰਕਾਰ, SAS ਦੇ ਨਾਇਬ ਤਹਿਸੀਲਦਾਰ ਨੂੰ ਕੀਤਾ ਬਰਖਾਸਤ
ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਦੋਸ਼ ਹੈ ਕਿ 10,365 ਕਨਾਲ 19 ਮਰਲੇ ਸ਼ਾਮਲਾਤ ਜ਼ਮੀਨ ਦਾ ਇੰਤਕਾਲ ਗੈਰ-ਕਾਨੂੰਨੀ ਢੰਗ ਨਾਲ ਪਾਸ ਕੀਤਾ ਗਿਆ ਸੀ।
-
14 ਮਾਰਚ ਤੋਂ ਸ਼ੁਰੂ ਹੋਵੇਗਾ ਹੋਲਾ ਮੁਹੱਲਾ ਮੌਕੇ ਪੋਲੋ ਟੂਰਨਾਮੈਂਟ- ਕੁਲਤਾਰ ਸੰਧਵਾ
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਘੋੜਸਵਾਰੀ ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਤੋਹਫ਼ਾ ਹੈ ਜੋ ਪੰਜਾਬ ਦੀ ਇਤਿਹਾਸਕ ਸੱਭਿਅਤਾ ਨਾਲ ਜੁੜਿਆ ਹੋਇਆ ਹੈ। ਇਸਨੂੰ ਮੁੜ ਸੁਰਜੀਤ ਕਰਨ ਲਈ, ਪੰਜਾਬ ਵਿੱਚ ਪਹਿਲੀ ਵਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਹੋਲਾ ਮੁਹੱਲਾ ਤਿਉਹਾਰ ਦੇ ਮੌਕੇ ‘ਤੇ ਪੋਲੋ ਟੂਰਨਾਮੈਂਟ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸਦੀ ਮਿਤੀ 14 ਮਾਰਚ ਨਿਰਧਾਰਤ ਕੀਤੀ ਗਈ ਹੈ।
-
ਅੰਮ੍ਰਿਤਸਰ ਵਿੱਚ ਚੱਲੀਆਂ ਗੋਲੀਆਂ ਦੋ ਨੌਜਵਾਨ ਹੋਏ ਜ਼ਖਮੀ
ਅੰਮ੍ਰਿਤਸਰ ਦੇ ਰਾਮਬਲੀ ਚੌਂਕ ਵਿਖੇ ਦਿਨ ਦਿਹਾੜੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਇਸ ਘਟਨਾ ਦੋ ਨੌਜਵਾਨ ਜ਼ਖਮੀ ਹੋਏ ਹਨ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
-
ਡੱਲੇਵਾਲ ਦੀ ਸਿਹਤ ਹੋਈ ਖ਼ਰਾਬ, ਚੜ੍ਹਿਆ 103 ਡਿਗਰੀ ਬੁਖਾਰ
ਪੰਜਾਬ-ਹਰਿਆਣਾ ਦੇ ਖਨੌਰੀ ਸਰਹੱਦ ‘ਤੇ 93 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਬਿਮਾਰ ਹੋ ਗਏ ਹਨ। ਅਚਾਨਕ ਬਲੱਡ ਪ੍ਰੈਸ਼ਰ ਵਧਣ ਤੋਂ ਬਾਅਦ ਉਹਨਾਂ ਨੂੰ ਬੁਖਾਰ ਹੋ ਗਿਆ। ਉਹਨਾਂ ਨੂੰ ਇਸ ਵੇਲੇ (103.6) ਡਿਗਰੀ ਬੁਖਾਰ ਹੈ। ਡਾਕਟਰਾਂ ਦੀ ਇੱਕ ਟੀਮ ਉਹਨਾਂ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਦੇ ਸਿਰਾਂ ‘ਤੇ ਪਾਣੀ ਦੀਆਂ ਪੱਟੀਆਂ ਰੱਖ ਕੇ ਬੁਖਾਰ ਘਟਾਉਣ ਦੇ ਯਤਨ ਕੀਤੇ ਜਾ ਰਹੇ ਹਨ।
-
ਲੁਧਿਆਣਾ ਪੱਛਮੀ ਉੱਪ ਚੋਣ ਲਈ ਆਪ ਨੇ ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ
ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਉੱਪ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ।
-
ਬੀਐਸਐਫ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਅੰਦਰ ਦਾਖ਼ਲ ਹੋ ਰਹੇ ਘੁਸਪੈਠੀਏ ਨੂੰ ਕੀਤਾ ਢੇਰ
ਬੀਐਸਐਫ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ‘ਤੇ ਬਮਿਆਲ ਸੈਕਟਰ ਵਿੱਚ ਭਾਰਤ ਦੀ ਪਹਾੜੀਪੁਰ ਚੌਕੀ ‘ਤੇ ਇੱਕ ਪਾਕਿਸਤਾਨੀ ਨੂੰ ਘੁਸਪੈਠੀਏ ਨੂੰ ਮਾਰ ਦਿੱਤਾ। ਉਹ ਪਾਕਿਸਤਾਨ ਤੋਂ ਭਾਰਤੀ ਸਰਹੱਦ ਵਿੱਚ ਦਾਖਲ ਹੋ ਰਿਹਾ ਸੀ। ਉਹ ਸਵੇਰੇ ਕਣਕ ਦੀ ਫ਼ਸਲ ਵਿੱਚ ਲੁਕ ਕੇ ਭਾਰਤੀ ਸਰਹੱਦ ਵਿੱਚ ਦਾਖਲ ਹੋ ਰਿਹਾ ਸੀ। ਫਿਲਹਾਲ, ਅਜੇ ਤੱਕ ਕਿਸੇ ਨੇ ਵੀ ਅਧਿਕਾਰਤ ਤੌਰ ‘ਤੇ ਇਸਦੀ ਪੁਸ਼ਟੀ ਨਹੀਂ ਕੀਤੀ ਗਈ।
-
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਐਕਸੀਅਨ ਵਿਰੁੱਧ ਕੇਸ ਦਰਜ
ਵਿਜੀਲੈਂਸ ਨੇ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਵਿਭਾਗ ਨੇ ਬਠਿੰਡਾ ਨਗਰ ਨਿਗਮ ਵਿੱਚ ਤਾਇਨਾਤ ਐਕਸੀਅਨ ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ।
-
ਆਪਣੀ ਭੂਆ ਨੂੰ ਮਿਲਣ ਜਾ ਰਹੇ ASI ਦੀ ਸੜਕ ਹਾਦਸੇ ਵਿੱਚ ਮੌਤ
ਜਲੰਧਰ ਦੇ ਗੁਰਾਇਆ ਨੇੜੇ ਹਾਈਵੇਅ ‘ਤੇ ਇੱਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਦੀ ਟੱਕਰ ਲੱਗਣ ਨਾਲ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੇ 54 ਸਾਲਾ ਏਐਸਆਈ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 54 ਸਾਲਾ ਬਲਵੀਰ ਚੰਦ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦੇ ਰਹਿਣ ਵਾਲੇ ਮਦਨ ਲਾਲ ਦਾ ਪੁੱਤਰ ਹੈ।
-
ਟ੍ਰੇਨ ਦੀ ਚਪੇਟ ‘ਚ ਆਉਣ ਨਾਲ ਨੌਜਵਾਨ ਦੀ ਮੌਤ, ਹੈੱਡਫੋਨ ਲਗਾ ਕੇ ਟਰੈਕ ‘ਤੇ ਰਿਹਾ ਸੀ ਜਾ
ਜਲੰਧਰ ਵਿੱਚ ਟਾਂਡਾ ਅੱਡਾ ਰੇਲਵੇ ਕਰਾਸਿੰਗ ਨੇੜੇ ਇੱਕ ਨੌਜਵਾਨ ਦੀ ਰੇਲਗੱਡੀ ਦੀ ਚਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਕੰਨਾਂ ਵਿੱਚ ਹੈੱਡਫੋਨ ਲਗਾ ਕੇ ਰੇਲਵੇ ਟਰੈਕ ‘ਤੇ ਤੁਰ ਰਿਹਾ ਸੀ।ਪੁਲਿਸ ਨੇ ਉਸਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਜਲੰਧਰ ਜੀਆਰਪੀ ਪੁਲਿਸ ਇਸ ਵੇਲੇ ਮਾਮਲੇ ਦੀ ਜਾਂਚ ਕਰ ਰਹੀ ਹੈ।
-
ਅੰਮ੍ਰਿਤਸਰ ਵਿਖੇ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਾਲੇ ਮੁਠਭੇੜ, ਇੱਕ ਬਦਮਾਸ਼ ਕਾਬੂ
ਮਹਿਤਾ ਪੁਲਿਸ ਨੇ ਦੱਸਿਆ ਕੀ ਪਿਛਲੇ ਦਿਨੀ ਸਪੇਅਰ ਪਾਰਟ ਦੀ ਦੁਕਾਨ ਦੇ ਉੱਪਰ ਬਲਦੇਵ ਸਿੰਘ ਦੇ ਨਾਂਅ ਸ਼ਖਸ ਦੇ ਲੱਤਾਂ ਤੇ ਗੋਲੀਆਂ ਮਾਰ ਕੇ ਭੱਜੇ ਹੋਏ ਦੋਸ਼ੀਆਂ ਵਿੱਚੋਂ ਇੱਕ ਦੋਸ਼ੀ ਨੂੰ ਮਹਿਤਾ ਚੌਂਕ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਸੀ। ਜਿਸ ਦੀ ਪਹਿਚਾਨ ਰੋਹਿਤ ਵਜੋਂ ਹੋਈ ਸੀ। ਪੁਲਿਸ ਉਸਨੂੰ ਹਥਿਆਰਾਂ ਦੀ ਰਿਕਵਰੀ ਲਈ ਲੈ ਗਈ ਸੀ। ਜਿੱਥੇ ਬਦਮਾਸ਼ ਨੇ ਪੁਲਿਸ ਪਾਰਟੀ ਉੱਪਰ ਗੋਲੀਆਂ ਚੱਲਾ ਦਿੱਤੀਆਂ। ਪੁਲਿਸ ਦੀ ਜਵਾਬੀ ਕਾਰਵਾਈ ਦੇ ਵਿੱਚ ਰੋਹਿਤ ਨਾਂਅ ਦਾ ਬਦਮਾਸ਼ ਜਖਮੀ ਹੋ ਗਿਆ ਜਿਸ ਨੂੰ ਜੇਰੇ ਇਲਾਜ ਦੇ ਲਈ ਹਸਪਤਾਲ ਵਿੱਚ ਭੇਜਿਆ ਗਿਆ ਹੈ।
-
ਬਠਿੰਡਾ ਵਿੱਚ BMW ਕਾਰ ਅਤੇ ਬਾਈਕ ਦਾ ਹੋਇਆ ਐਕਸੀਡੈਂਟ, ਇੱਕ ਦੀ ਮੌਤ
ਮਲੋਟ ਰੋਡ ਬਠਿੰਡਾ ਦੇ ਪਿੰਡ ਬੱਲੂਆਣਾ ਦੇ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦਾ ਐਕਸੀਡੈਂਟ ਹੋਇਆ ਹੈ। ਤੇਜ਼ ਰਫਤਾਰ ਕਾਰ ਨੇ ਪਿੱਛੋਂ ਬਾਈਕ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਬਾਈਕ ਤੇ ਬੈਠੇ ਦੋਵੇਂ ਨੌਜਵਾਨ ਹਵਾ ਦੇ ਉੱਤੇ ਉਡਦੇ ਹੋਏ ਦੂਰ ਜਾ ਕੇ ਡਿੱਗ ਪਏ। ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਦੂਸਰੇ ਨੌਜਵਾਨ ਨੂੰ ਬਠਿੰਡਾ ਤੇ ਸਰਕਾਰੀ ਹਸਪਤਾਲ ਦੇ ਵਿੱਚ ਕਰਵਾਇਆ ਗਿਆ ਹੈ।