Live Updates: ਜੇਡੀਯੂ ਆਗੂ ਕਾਸਿਮ ਅੰਸਾਰੀ ਨੇ ਛੱਡੀ ਪਾਰਟੀ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਜੇਡੀਯੂ ਆਗੂ ਕਾਸਿਮ ਅੰਸਾਰੀ ਨੇ ਛੱਡੀ ਪਾਰਟੀ
ਵਕਫ਼ ਸੋਧ ਬਿੱਲ ‘ਤੇ ਪਾਰਟੀ ਦੇ ਸਟੈਂਡ ਨੂੰ ਲੈ ਕੇ ਜਨਤਾ ਦਲ (ਯੂ) ਦੇ ਸੀਨੀਅਰ ਨੇਤਾ ਮੁਹੰਮਦ ਕਾਸਿਮ ਅੰਸਾਰੀ ਨੇ ਪਾਰਟੀ ਅਤੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।
-
ਪ੍ਰਧਾਨ ਮੰਤਰੀ ਮੋਦੀ ਨੇ ਥਾਈ ਪ੍ਰਧਾਨ ਮੰਤਰੀ ਨਾਲ ਵਫ਼ਦ ਪੱਧਰੀ ਗੱਲਬਾਤ ਕੀਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਕਾਕ ਵਿੱਚ ਥਾਈਲੈਂਡ ਦੇ ਪ੍ਰਧਾਨ ਮੰਤਰੀ ਪਟੋਂਗਟਾਰਨ ਸ਼ਿਨਾਵਾਤਰਾ ਨਾਲ ਵਫ਼ਦ ਪੱਧਰੀ ਗੱਲਬਾਤ ਕੀਤੀ।
-
ਅਮਰੀਕੀ ਰਾਸ਼ਟਰਪਤੀ ਦੇ ਟੈਰਿਫ ਐਲਾਨ ਤੋਂ ਬਾਅਦ ਦੁਨੀਆ ਵਿੱਚ ਹਫੜਾ-ਦਫੜੀ
ਅਮਰੀਕੀ ਰਾਸ਼ਟਰਪਤੀ ਦੇ ਟੈਰਿਫ ਐਲਾਨ ਤੋਂ ਬਾਅਦ ਦੁਨੀਆ ਵਿੱਚ ਦਹਿਸ਼ਤ ਦਾ ਮਾਹੌਲ ਹੈ। ਅਮਰੀਕਾ, ਭਾਰਤ, ਜਾਪਾਨ, ਹਾਂਗਕਾਂਗ, ਆਸਟ੍ਰੇਲੀਆ, ਦੱਖਣੀ ਕੋਰੀਆ ਸਮੇਤ ਕਈ ਦੇਸ਼ਾਂ ਦੇ ਸਟਾਕ ਬਾਜ਼ਾਰਾਂ ਵਿੱਚ ਭਾਰੀ ਗਿਰਾਵਟ ਦੇਖੀ ਗਈ ਹੈ।
-
PM ਮੋਦੀ ਛੇਵੇਂ BIMSTEC ਸੰਮੇਲਨ ‘ਚ ਹਿੱਸਾ ਲੈਣ ਲਈ ਬੈਂਕਾਕ ਪਹੁੰਚੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਛੇਵੇਂ BIMSTEC ਸੰਮੇਲਨ ਵਿੱਚ ਹਿੱਸਾ ਲੈਣ ਲਈ ਬੈਂਕਾਕ ਪਹੁੰਚ ਗਏ ਹਨ।
#WATCH | PM Narendra Modi arrives in Bangkok to attend the 6th BIMSTEC Summit. pic.twitter.com/M0UD413ZvI
— ANI (@ANI) April 3, 2025
-
ਮੁੰਬਈ ਦੇ ਅੰਧੇਰੀ ‘ਚ ਹਥਿਆਰਾਂ ਸਮੇਤ 5 ਲੋਕ ਗ੍ਰਿਫ਼ਤਾਰ
ਮੁੰਬਈ ਦੇ ਅੰਧੇਰੀ ਵਿੱਚ ਪੰਜ ਲੋਕਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਸੱਤ ਹਥਿਆਰ ਬਰਾਮਦ ਕੀਤੇ ਗਏ ਹਨ। ਦੋਸ਼ੀ ਮੁੰਬਈ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।
-
ਭਾਜਪਾ ਨੇ ਸਾਰੇ ਰਾਜ ਸਭਾ ਸੰਸਦ ਮੈਂਬਰਾਂ ਲਈ ਵ੍ਹਿਪ ਜਾਰੀ ਕੀਤਾ
ਵਕਫ਼ ਸੋਧ ਬਿੱਲ ਅੱਜ ਰਾਜ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਲਈ ਭਾਜਪਾ ਨੇ ਸਾਰੇ ਰਾਜ ਸਭਾ ਸੰਸਦ ਮੈਂਬਰਾਂ ਨੂੰ ਵ੍ਹਿਪ ਜਾਰੀ ਕੀਤਾ ਹੈ।
-
ਥਾਈਲੈਂਡ ਤੋਂ ਬਾਅਦ ਸ਼੍ਰੀਲੰਕਾ ਜਾਣਗੇ ਪ੍ਰਧਾਨ ਮੰਤਰੀ ਮੋਦੀ
ਥਾਈਲੈਂਡ ਦੇ ਦੋ ਦਿਨਾਂ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਸ਼੍ਰੀਲੰਕਾ ਜਾਣਗੇ। ਸ਼੍ਰੀਲੰਕਾ ਦੌਰੇ ਬਾਰੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੇਰੀ ਸ਼੍ਰੀਲੰਕਾ ਯਾਤਰਾ 4 ਤੋਂ 6 ਅਪ੍ਰੈਲ ਤੱਕ ਹੋਵੇਗੀ। ਇਹ ਦੌਰਾ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਦੀ ਭਾਰਤ ਫੇਰੀ ਤੋਂ ਬਾਅਦ ਹੋ ਰਿਹਾ ਹੈ। ਅਸੀਂ ਭਾਰਤ-ਸ਼੍ਰੀਲੰਕਾ ਦੋਸਤੀ ਦੀ ਬਹੁਪੱਖੀ ਸਮੀਖਿਆ ਕਰਾਂਗੇ। ਅਸੀਂ ਸਹਿਯੋਗ ਦੇ ਨਵੇਂ ਮੌਕਿਆਂ ‘ਤੇ ਚਰਚਾ ਕਰਾਂਗੇ। ਮੈਂ ਉੱਥੇ ਹੋਣ ਵਾਲੀਆਂ ਵੱਖ-ਵੱਖ ਮੀਟਿੰਗਾਂ ਦੀ ਉਡੀਕ ਕਰ ਰਿਹਾ ਹਾਂ।
-
ਵਕਫ਼ ਸੋਧ ਬਿੱਲ ਅੱਜ ਰਾਜ ਸਭਾ ਵਿੱਚ ਕੀਤਾ ਜਾਵੇਗਾ ਪੇਸ਼
ਲਗਭਗ 12 ਘੰਟੇ ਦੀ ਮੈਰਾਥਨ ਚਰਚਾ ਤੋਂ ਬਾਅਦ, ਵਕਫ਼ ਸੋਧ ਬਿੱਲ ਲੋਕ ਸਭਾ ਵਿੱਚ ਪਾਸ ਹੋ ਗਿਆ ਹੈ। ਅੱਜ ਇਹ ਬਿੱਲ ਰਾਜ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।