Live Updates: ਦੱਖਣੀ ਕੋਰੀਆ ਵਿੱਚ ਮਾਰਸ਼ਲ ਲਾਅ ਖ਼ਿਲਾਫ਼ ਸੰਸਦ ਦਾ ਘਿਰਾਓ ਕੀਤਾ ਗਿਆ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਦੱਖਣੀ ਕੋਰੀਆ ਵਿੱਚ ਮਾਰਸ਼ਲ ਲਾਅ ਖ਼ਿਲਾਫ਼ ਸੰਸਦ ਦਾ ਘਿਰਾਓ ਕੀਤਾ ਗਿਆ
ਵਿਰੋਧੀ ਧਿਰ ਦੇ ਸੰਸਦ ਮੈਂਬਰ ਦੱਖਣੀ ਕੋਰੀਆ ਵਿੱਚ ਲਾਗੂ ਮਾਰਸ਼ਲ ਲਾਅ ਖ਼ਿਲਾਫ਼ ਇੱਕਜੁੱਟ ਹੋ ਗਏ ਹਨ। ਮਾਰਸ਼ਲ ਲਾਅ ਦੇ ਐਲਾਨ ਤੋਂ ਬਾਅਦ ਵਿਰੋਧੀ ਸੰਸਦ ਮੈਂਬਰਾਂ ਨੇ ਦੱਖਣੀ ਕੋਰੀਆ ਦੀ ਸੰਸਦ ਦਾ ਘਿਰਾਓ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਸੰਸਦ ਮੈਂਬਰ ਵੀ ਜ਼ਬਰਦਸਤੀ ਸੰਸਦ ਵਿੱਚ ਦਾਖ਼ਲ ਹੋ ਗਏ।
-
ਹਿੰਦੂ ਸੈਨਾ ਦੀ ASI ਤੋਂ ਮੰਗ
ਹਿੰਦੂ ਸੈਨਾ ਦੇ ਕੌਮੀ ਪ੍ਰਧਾਨ ਵਿਸ਼ਨੂੰ ਗੁਪਤਾ ਨੇ ਭਾਰਤ ਦੇ ਪੁਰਾਤੱਤਵ ਵਿਭਾਗ ਦੇ ਡਾਇਰੈਕਟਰ ਜਨਰਲ ਨੂੰ ਪੱਤਰ ਲਿਖ ਕੇ ਜਾਮਾ ਮਸਜਿਦ ਦਿੱਲੀ ਦੇ ਸਰਵੇਖਣ ਦੀ ਮੰਗ ਕੀਤੀ ਹੈ। ਵਿਸ਼ਨੂੰ ਗੁਪਤਾ ਨੇ ਕਿਹਾ ਕਿ ਔਰੰਗਜ਼ੇਬ ਨੇ ਜੋਧਪੁਰ ਅਤੇ ਉਦੈਪੁਰ ਦੇ ਕ੍ਰਿਸ਼ਨ ਮੰਦਰਾਂ ਨੂੰ ਢਾਹ ਦਿੱਤਾ ਸੀ ਅਤੇ ਮੂਰਤੀਆਂ ਦੇ ਅਵਸ਼ੇਸ਼ ਦਿੱਲੀ ਦੀ ਜਾਮਾ ਮਸਜਿਦ ਦੀਆਂ ਪੌੜੀਆਂ ਵਿਚ ਮੌਜੂਦ ਹਨ।
-
ਦਸੰਬਰ ਮਹੀਨੇ ਦੇ ਆਖਰ ‘ਚ ਨਗਰ ਨਿਗਮ ਦੀਆਂ ਚੋਣਾ
ਇਸ ਸਾਲ ਦਸੰਬਰ ਮਹੀਨੇ ਦੇ ਆਖਰ ‘ਚ ਨਗਰ ਨਿਗਮ ਦੀਆਂ ਚੋਣਾ ਹੋ ਸਰਦੀਆਂ ਹਨ। 7 ਦਸੰਬਰ ਤੋਂ ਬਾਅਦ ਸ਼ਡਿਊਲ ਜਾਰੀ ਹੋ ਸਕਦਾ ਹੈ।
-
ਲਾਰੈਂਸ ਇੰਟਰਵਿਊ ਮਾਮਲੇ ‘ਚ HC ਦੀ ਪੰਜਾਬ ਸਰਕਾਰ ਨੂੰ ਝਾੜ
ਲਾਰੈਂਸ ਇੰਟਰਵਿਊ ਮਾਮਲੇ ‘ਚ HC ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। ਕੋਰਟ ਨੇ ਐਸਐਸਪੀ ‘ਤੇ ਕਾਰਵਾਈ ਨਾ ਕਰਨ ‘ਤੇ ਸਵਾਲ ਚੁੱਕੇ ਹਨ।
-
ਲੁਧਿਆਣਾ ਬੁੱਢੇ ਨਾਲੇ ਨੂੰ ਲੈ ਕੇ ਪ੍ਰਦਰਸ਼ਨ, CM ਨਾਮ ਮੀਟਿੰਗ ਦਾ ਮਿਲਿਆ ਸਮਾਂ
ਲੁਧਿਆਣਾ ਵਿੱਚ ਬੁੱਢੇ ਨਾਲੇ ਵਿੱਚ ਫੈਲੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮਾਹੌਲ ਤਣਾਅਪੂਰਨ ਰਿਹਾ। ਪੁਲਿਸ ਨੇ ਕਈ ਆਗੂਆਂ ਤੇ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। 2 ਦਿਨ ਬਾਅਦ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਦਾ ਭਰੋਸਾ ਦਿੱਤਾ ਗਿਆ ਹੈ।
-
LAC ‘ਤੇ ਸਥਿਤੀ ਠੀਕ, ਦੁਵੱਲੀ ਗੱਲਬਾਤ ਜਾਰੀ… ਚੀਨ ਦੇ ਮੁੱਦੇ ‘ਤੇ ਬੋਲੇ ਜੈਸ਼ੰਕਰ
ਚੀਨ ਦੇ ਮੁੱਦੇ ‘ਤੇ ਲੋਕ ਸਭਾ ‘ਚ ਬੋਲਦਿਆਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਕੂਟਨੀਤਕ ਪਹਿਲਕਦਮੀਆਂ ਕਾਰਨ ਸਥਿਤੀ ‘ਚ ਸੁਧਾਰ ਹੋਇਆ ਹੈ। ਚੀਨ ਨਾਲ ਦੁਵੱਲੀ ਗੱਲਬਾਤ ਚੱਲ ਰਹੀ ਹੈ। LAC ‘ਤੇ ਸ਼ਾਂਤੀ ਬਹਾਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ LAC ‘ਤੇ ਸਥਿਤੀ ਆਮ ਵਾਂਗ ਹੈ। ਸਰਹੱਦੀ ਵਿਵਾਦ ਨੂੰ ਲੈ ਕੇ ਲਗਾਤਾਰ ਚਰਚਾ ਹੋ ਰਹੀ ਹੈ।
-
ਨੋਇਡਾ: ਦਲਿਤ ਪ੍ਰੇਰਨਾ ਸਥਲ ‘ਤੇ ਬੈਠੇ ਕਿਸਾਨ ਨੂੰ ਹਿਰਾਸਤ ‘ਚ ਲਿਆ
ਨੋਇਡਾ ਪੁਲਿਸ ਨੇ ਦਲਿਤ ਪ੍ਰੇਰਨਾ ਸਥਲ ‘ਤੇ ਬੈਠੇ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਹੈ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਹੈ। ਨੋਇਡਾ-ਗ੍ਰੇਟਰ ਨੋਇਡਾ ਹਾਈਵੇਅ ‘ਤੇ ਕਈ ਕਿਲੋਮੀਟਰ ਲੰਬਾ ਜਾਮ ਲੱਗਾ ਹੋਇਆ ਹੈ। ਹਿਰਾਸਤ ਵਿੱਚ ਲਏ ਗਏ ਸਾਰੇ ਕਿਸਾਨਾਂ ਦੇ ਸ਼ਾਂਤੀ ਭੰਗ ਕਰਨ ਦੇ ਚਲਾਨ ਕੀਤੇ ਜਾਣਗੇ। ਬੀਐਨਐਸ ਦੀ ਧਾਰਾ 352 ਤਹਿਤ ਚਲਾਨ ਜਾਰੀ ਕੀਤਾ ਜਾਵੇਗਾ।
-
ਏਕਨਾਥ ਸ਼ਿੰਦੇ ਦੀ ਵਿਗੜੀ ਸਿਹਤ, ਠਾਣੇ ਦੇ ਜੁਪੀਟਰ ਹਸਪਤਾਲ ‘ਚ ਭਰਤੀ
ਮਹਾਰਾਸ਼ਟਰ ਦੇ ਕਾਰਜਕਾਰੀ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਸਿਹਤ ‘ਚ ਕੋਈ ਸੁਧਾਰ ਨਾ ਹੋਣ ਕਾਰਨ ਉਨ੍ਹਾਂ ਨੂੰ ਠਾਣੇ ਦੇ ਜੁਪੀਟਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਦੀ ਪੂਰੀ ਜਾਂਚ ਕਰਨ ਦੀ ਸਲਾਹ ਦਿੱਤੀ ਹੈ। ਇਹ ਜਾਣਕਾਰੀ ਸੂਤਰਾਂ ਤੋਂ ਮਿਲੀ ਹੈ।
-
ਕੱਲ੍ਹ ਸੰਭਲ ਜਾ ਸਕਦੇ ਹਨ ਕਾਂਗਰਸ ਸਾਂਸਦ ਰਾਹੁਲ ਗਾਂਧੀ
ਕਾਂਗਰਸ ਸਾਂਸਦ ਰਾਹੁਲ ਗਾਂਧੀ ਕੱਲ੍ਹ ਸੰਭਲ ਜਾ ਸਕਦੇ ਹਨ। ਸੰਭਲ ਹਿੰਸਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ 10 ਦਸੰਬਰ ਤੱਕ ਬਾਹਰੀ ਲੋਕਾਂ ‘ਤੇ ਪਾਬੰਦੀ ਲਗਾ ਦਿੱਤੀ ਹੈ।
-
ਅੱਜ ਚੰਡੀਗੜ੍ਹ ਦੌਰੇ ‘ਤੇ ਪੀਐਮ ਮੋਦੀ ਤੇ ਅਮਿਤ ਸ਼ਾਹ
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਚੰਡੀਗੜ੍ਹ ਦਾ ਦੌਰਾ ਕਰਨਗੇ। ਦੁਪਹਿਰ 12 ਵਜੇ ਉਹ ਪੰਜਾਬ ਇੰਜਨੀਅਰਿੰਗ ਕਾਲਜ (ਪੀਈਸੀ) ਵਿੱਚ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕਰਨਗੇ। ਉਨ੍ਹਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ।