Live Updates: ਕਾਂਗਰਸ ਨੇ ਲੁਧਿਆਣਾ ਸੀਟ ਲਈ ਭਾਰਤ ਭੂਸ਼ਨ ਆਸ਼ੂ ਨੂੰ ਬਣਾਇਆ ਉਮੀਦਵਾਰ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਵਿਧਾਨਸਭਾ ਸੀਟ ਲਈ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ
ਲੁਧਿਆਣਾ ਵਿਧਾਨਸਭਾ ਸੀਟ ਲਈ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ. ਕਾਂਗਰਸ ਨੇ ਭਾਰਤ ਭੂਸ਼ਨ ਆਸ਼ੂ ਨੂੰ ਉਮੀਦਵਾਰ ਐਲਾਨਿਆ ਹੈ। ਆਸ਼ੂ ਲੁਧਿਆਣਾ ਵੈਸ ਸੀਟ ਤੋਂ ਚੋਣ ਲੜਣਗੇ, ਜੋ ਕੀ ਗੁਰਪ੍ਰੀਤ ਸਿੰਘ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ।
-
ਅੰਬੇਡਕਰ ਦੇ ਬੁੱਤ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 2 ਮੁਲਜ਼ਮ ਕਾਬੂ
ਜਲੰਧਰ ਦੇ ਫਿਲੌਰ ਦੇ ਪਿੰਡ ਨੰਗਲ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ‘ਤੇ ਲਗਾਏ ਗਏ ਸ਼ੀਸ਼ੇ ‘ਤੇ ਅਪਮਾਨਜਨਕ ਸ਼ਬਦ ਲਿਖਣ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
-
ਚੋਣ ਬਾਂਡ ਰਿਸ਼ਵਤ ਮਾਮਲਾ: ਸੁਪਰੀਮ ਕੋਰਟ ਨੇ ਸਮੀਖਿਆ ਪਟੀਸ਼ਨ ਕੀਤੀ ਖਾਰਜ
ਸੁਪਰੀਮ ਕੋਰਟ ਨੇ ਚੋਣ ਬਾਂਡ ਰਿਸ਼ਵਤ ਮਾਮਲੇ ਵਿੱਚ ਦਾਇਰ ਸਮੀਖਿਆ ਪਟੀਸ਼ਨ ਨੂੰ ਰੱਦ ਕਰ ਦਿੱਤਾ। ਪਟੀਸ਼ਨ ਵਿੱਚ ਪਿਛਲੇ ਸਾਲ 2 ਅਗਸਤ ਦੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਗਈ ਸੀ। ਇਹ ਸਮੀਖਿਆ ਪਟੀਸ਼ਨ ਪਟੀਸ਼ਨਰ ਖੇਮ ਸਿੰਘ ਭਾਟੀ ਦੁਆਰਾ ਦਾਇਰ ਕੀਤੀ ਗਈ ਸੀ।
-
ਅਮਰੀਕੀ ਟੈਰਿਫ ‘ਤੇ ਸੰਸਦ ‘ਚ ਹੰਗਾਮਾ, ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕੀਤਾ ਵਿਰੋਧ
ਭਾਰਤ ‘ਤੇ ਅਮਰੀਕੀ ਟੈਰਿਫ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਮਕਰ ਦੁਆਰ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ।
-
ਕਾਂਗਰਸ ਵਕਫ਼ ਬਿੱਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ
ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਹੈ ਕਿ ਪਾਰਟੀ ਵਕਫ਼ ਬਿੱਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ।
-
ਝਾਰਖੰਡ ਵਿੱਚ 21 ਥਾਵਾਂ ‘ਤੇ ਈਡੀ ਦੇ ਛਾਪੇ
ਈਡੀ ਝਾਰਖੰਡ ਵਿੱਚ 21 ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਆਯੁਸ਼ਮਾਨ ਯੋਜਨਾ ਘੁਟਾਲੇ ਵਿੱਚ ਈਡੀ ਦੀ ਛਾਪੇਮਾਰੀ ਜਾਰੀ ਹੈ। ਇਲਜ਼ਾਮ ਹੈ ਕਿ ਬਿਨਾਂ ਇਲਾਜ ਦੇ ਪੈਸੇ ਦਾ ਦਾਅਵਾ ਕੀਤਾ ਗਿਆ। ਇਸ ਤੋਂ ਬਾਅਦ ਭੁਗਤਾਨ ਬੰਦ ਕਰ ਦਿੱਤੇ ਗਏ। ਈਡੀ ਹੁਣ ਇਸ ਮਾਮਲੇ ਦੀ ਜਾਂਚ ਮਨੀ ਲਾਂਡਰਿੰਗ ਦੇ ਤਹਿਤ ਕਰ ਰਹੀ ਹੈ।
212 ਹਸਪਤਾਲ, ਬੀਮਾ ਅਤੇ ਦਵਾਈ ਕੰਪਨੀਆਂ ਜਾਂਚ ਅਧੀਨ ਹਨ। ਇਸ ਮਾਮਲੇ ਵਿੱਚ, ਯੂਪੀ, ਪੱਛਮੀ ਬੰਗਾਲ ਅਤੇ ਦਿੱਲੀ ਵਿੱਚ ਵੀ ਕੁਝ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।