Live Updates: ਭਾਰਤ ਨੂੰ ਦੂਜਾ ਝਟਕਾ, ਰੋਹਿਤ ਸ਼ਰਮਾ ਹੋਏ ਆਊਟ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਰੋਹਿਤ ਸ਼ਰਮਾ ਆਊਟ
ਰੋਹਿਤ ਸ਼ਰਮਾ ਦੀ ਵਿਕਟ ਕੋਨੋਲੀ ਨੇ ਲਈ। LBW ਆਊਟ ਦਿੱਤਾ ਗਿਆ। ਉਨ੍ਹਾਂ ਦੇ ਕਰੀਅਰ ਦੀ ਪਹਿਲੀ ਵਿਕਟ। ਇਸ ਨੌਜਵਾਨ ਗੇਂਦਬਾਜ਼ ਨੇ ਚੌਥੇ ਵਨਡੇ ਮੈਚ ਵਿੱਚ ਪਹਿਲਾ ਵਿਕਟ ਲਿਆ। ਆਸਟ੍ਰੇਲੀਆ ਨੂੰ ਵੱਡੀ ਸਫਲਤਾ ਮਿਲੀ ਹੈ।
-
265 ਦਾ ਟਾਰਗੇਟ
ਆਸਟ੍ਰੇਲੀਆ ਦੀ ਟੀਮ 264 ਦੌੜਾਂ ‘ਤੇ ਆਲ ਆਊਟ ਹੋ ਗਈ ਹੈ। ਹਾਰਦਿਕ ਪੰਡਯਾ ਨੇ ਆਖਰੀ ਵਿਕਟ ਲਈ। ਭਾਰਤ ਨੂੰ ਫਾਈਨਲ ਵਿੱਚ ਪਹੁੰਚਣ ਲਈ 265 ਦੌੜਾਂ ਦੀ ਲੋੜ ਹੈ। ਸ਼ਮੀ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ। ਵਰੁਣ ਚੱਕਰਵਰਤੀ ਅਤੇ ਜਡੇਜਾ ਨੇ 2-2 ਵਿਕਟਾਂ ਹਾਸਲ ਕੀਤੀਆਂ। ਪੰਡਯਾ ਅਤੇ ਅਕਸ਼ਰ ਨੂੰ 1-1 ਵਿਕਟ ਮਿਲੀ।
-
ਕੈਰੀ ਆਊਟ
ਐਲੇਕਸ ਕੈਰੀ 61 ਦੌੜਾਂ ਬਣਾ ਕੇ ਆਊਟ ਹੋਏ। ਸ਼੍ਰੇਅਸ ਅਈਅਰ ਨੇ ਸ਼ਾਨਦਾਰ ਥ੍ਰੋਅ ਕਰਕੇ ਆਊਟ ਕੀਤਾ।
-
ਸਟੀਵ ਸਮਿਥ ਬੋਲਡ
ਮੁਹੰਮਦ ਸ਼ਮੀ ਨੇ 37ਵੇਂ ਓਵਰ ਵਿੱਚ ਸਟੀਵ ਸਮਿਥ ਨੂੰ ਬੋਲਡ ਕੀਤਾ। ਸਮਿਥ ਨੇ ਵੱਡਾ ਸ਼ਾਟ ਖੇਡਣ ਦੀ ਕੋਸ਼ਿਸ਼ ਕੀਤੀ ਅਤੇ ਬੋਲਡ ਹੋ ਗਿਆ।
-
ਸਾਗਰ ਧਨਖੜ ਕਤਲ ਕੇਸ: ਪਹਿਲਵਾਨ ਸੁਸ਼ੀਲ ਕੁਮਾਰ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਸਾਬਕਾ ਜੂਨੀਅਰ ਰਾਸ਼ਟਰੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ ਕਤਲ ਮਾਮਲੇ ਵਿੱਚ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ।
-
ਸੁਪਰੀਮ ਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ SIT ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼
ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ 17 ਮਾਰਚ ਨੂੰ ਸਵੇਰੇ 11 ਵਜੇ ਡਰੱਗਜ਼ ਮਾਮਲੇ ਵਿੱਚ ਪੁੱਛਗਿੱਛ ਲਈ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ ਅਤੇ ਜੇਕਰ ਲੋੜ ਪਈ ਤਾਂ 18 ਮਾਰਚ ਨੂੰ ਉਸੇ ਸਮੇਂ।
-
ਮਹਾਰਾਸ਼ਟਰ ਦੇ ਮੰਤਰੀ ਧਨੰਜੈ ਮੁੰਡੇ ਨੇ ਦਿੱਤਾ ਅਸਤੀਫ਼ਾ
ਮਹਾਰਾਸ਼ਟਰ ਦੇ ਖੁਰਾਕ ਅਤੇ ਸਪਲਾਈ ਮੰਤਰੀ ਧਨੰਜੈ ਮੁੰਡੇ ਨੇ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਮਿਲਿਆ ਅਤੇ ਆਪਣਾ ਅਸਤੀਫ਼ਾ ਸੌਂਪਿਆ। ਮੁੱਖ ਮੰਤਰੀ ਇਸ ਬਾਰੇ ਅਧਿਕਾਰਤ ਐਲਾਨ ਕਰਨਗੇ।
-
ਦਿੱਲੀ: ਔਰਤਾਂ ਲਈ 2500 ਰੁਪਏ ਦੀ ਮੰਗ ਨੂੰ ਲੈ ਕੇ ‘ਆਪ’ ਦਾ ਅੱਜ ਪ੍ਰਦਰਸ਼ਨ
ਆਮ ਆਦਮੀ ਪਾਰਟੀ ਔਰਤਾਂ ਨੂੰ 2500 ਰੁਪਏ ਦੇਣ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰੇਗੀ। ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਅਤੇ ਸਾਰੇ ਵਿਧਾਇਕ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ। ਕਨਾਟ ਪਲੇਸ ਦੇ ਰਾਜੀਵ ਚੌਕ ਮੈਟਰੋ ਸਟੇਸ਼ਨ ਦੇ ਬਾਹਰ ਸਵੇਰੇ 11.30 ਵਜੇ ਇੱਕ ਪ੍ਰਦਰਸ਼ਨ ਕੀਤਾ ਜਾਵੇਗਾ।
-
ਦੇਸ਼ ਵਿੱਚ ਮੁਸਲਮਾਨਾਂ ਨਾਲ ਧਾਰਮਿਕ ਮਾਮਲਿਆਂ ਵਿੱਚ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ- ਮਾਇਆਵਤੀ
ਬਸਪਾ ਸੁਪਰੀਮੋ ਮਾਇਆਵਤੀ ਨੇ ਟਵੀਟ ਕੀਤਾ, ‘ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ ਜੋ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ। ਅਜਿਹੀ ਸਥਿਤੀ ਵਿੱਚ, ਕੇਂਦਰ ਅਤੇ ਰਾਜ ਸਰਕਾਰਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਸਾਰੇ ਧਰਮਾਂ ਦੇ ਪੈਰੋਕਾਰਾਂ ਨਾਲ ਬਰਾਬਰ ਵਿਵਹਾਰ ਕਰਨਾ ਚਾਹੀਦਾ ਹੈ, ਪਰ ਧਾਰਮਿਕ ਮਾਮਲਿਆਂ ਵਿੱਚ ਵੀ ਮੁਸਲਮਾਨਾਂ ਨਾਲ ਅਪਣਾਇਆ ਜਾ ਰਿਹਾ ਮਤਰੇਈ ਮਾਂ ਵਾਲਾ ਰਵੱਈਆ ਜਾਇਜ਼ ਨਹੀਂ ਹੈ। ਨਾਲ ਹੀ, ਸਾਰੇ ਧਰਮਾਂ ਦੇ ਤਿਉਹਾਰਾਂ ਲਈ ਪਾਬੰਦੀਆਂ ਅਤੇ ਛੋਟਾਂ ਨਾਲ ਸਬੰਧਤ ਨਿਯਮ ਅਤੇ ਕਾਨੂੰਨ ਬਿਨਾਂ ਕਿਸੇ ਪੱਖਪਾਤ ਦੇ ਬਰਾਬਰ ਲਾਗੂ ਕੀਤੇ ਜਾਣੇ ਚਾਹੀਦੇ ਹਨ, ਜੋ ਕਿ ਹੁੰਦਾ ਦਿਖਾਈ ਨਹੀਂ ਦੇ ਰਿਹਾ। ਇਹ ਸੁਭਾਵਿਕ ਹੈ ਕਿ ਇਸ ਨਾਲ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਭੰਗ ਹੋਵੇਗੀ, ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ। ਸਰਕਾਰਾਂ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।