Live Updates: ਤਹਿਸੀਲਦਾਰਾਂ ਨੇ ਖ਼ਤਮ ਕੀਤੀ ਹੜਤਾਲ, ਬਿਨ੍ਹਾਂ ਸ਼ਰਤ ਕੰਮ ‘ਤੇ ਪਰਤਨ ਦਾ ਐਲਾਨ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਤਹਿਸੀਲਦਾਰਾਂ ਨੇ ਹੜਤਾਲ ਖ਼ਤਮ ਕਰ ਦਿੱਤੀ
ਪੰਜਾਬ ਦੇ ਤਹਿਸੀਲਦਾਰਾਂ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ। ਤਹਿਸੀਲਦਾਰਾਂ ਨੇ ਬਿਨ੍ਹਾਂ ਸ਼ਰਤ ਦੇ ਕੰਮ ‘ਤੇ ਪਰਤਨ ਦਾ ਐਲਾਨ ਕੀਤਾ ਹੈ।
-
ਕਪਿਲ ਮਿਸ਼ਰਾ ਵਿਰੁੱਧ ਐਫਆਈਆਰ ਦਰਜ ਕਰਨ ਦੀ ਮੰਗ
ਰਾਜਧਾਨੀ ਦਿੱਲੀ ਵਿੱਚ 2020 ਵਿੱਚ ਹੋਏ ਦੰਗਿਆਂ ਵਿੱਚ ਮੰਤਰੀ ਕਪਿਲ ਮਿਸ਼ਰਾ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਹਾਲਾਂਕਿ, ਦਿੱਲੀ ਪੁਲਿਸ ਨੇ ਇਸ ਮੰਗ ਸੰਬੰਧੀ ਦਾਇਰ ਪਟੀਸ਼ਨ ਦਾ ਵਿਰੋਧ ਕੀਤਾ ਹੈ। ਪੁਲਿਸ ਨੇ ਆਪਣੀਆਂ ਲਿਖਤੀ ਦਲੀਲਾਂ ਰਾਊਸ ਐਵੇਨਿਊ ਅਦਾਲਤ ਵਿੱਚ ਦਾਇਰ ਕਰ ਦਿੱਤੀਆਂ ਹਨ। ਅਦਾਲਤ ਨੇ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
-
ਆਸਟ੍ਰੇਲੀਆਈ ਕ੍ਰਿਕਟਰ ਸਟੀਵ ਸਮਿਥ ਨੇ ਵਨਡੇ ਨੂੰ ਕਿਹਾ ਅਲਵਿਦਾ
ਚੈਂਪੀਅਨਜ਼ ਟਰਾਫੀ ਦੇ ਸੈਮੀਫਾਈਨਲ ਤੋਂ ਆਸਟ੍ਰੇਲੀਆ ਦੇ ਬਾਹਰ ਹੋਣ ਤੋਂ ਬਾਅਦ ਸਟੀਵ ਸਮਿਥ ਨੇ ਵਨਡੇ ਨੂੰ ਅਲਵਿਦਾ ਕਹਿ ਦਿੱਤਾ ਹੈ।
-
ਗੁਜਰਾਤ ਦੇ ਭਰੂਚ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ।
ਗੁਜਰਾਤ ਦੇ ਭਰੂਚ ਵਿੱਚ ਨਿਓਜੇਨ ਕੈਮੀਕਲਜ਼ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ।
-
ਇਲਾਹਾਬਾਦ ਹਾਈ ਕੋਰਟ ਵਿੱਚ ਅੱਜ ਮਥੁਰਾ ਸ਼ਾਹੀ ਈਦਗਾਹ ਵਿਵਾਦ ‘ਤੇ ਸੁਣਵਾਈ
ਮਥੁਰਾ ਸ਼੍ਰੀ ਕ੍ਰਿਸ਼ਨ ਜਨਮਭੂਮੀ ਅਤੇ ਸ਼ਾਹੀ ਈਦਗਾਹ ਵਿਵਾਦ ਮਾਮਲੇ ਦੀ ਸੁਣਵਾਈ ਅੱਜ ਇਲਾਹਾਬਾਦ ਹਾਈ ਕੋਰਟ ਵਿੱਚ ਦੁਪਹਿਰ 2 ਵਜੇ ਹੋਵੇਗੀ। 18 ਪਟੀਸ਼ਨਾਂ ‘ਤੇ ਸੁਣਵਾਈ ਚੱਲ ਰਹੀ ਹੈ। ਜਸਟਿਸ ਰਾਮ ਮਨੋਹਰ ਨਾਰਾਇਣ ਮਿਸ਼ਰਾ ਦੀ ਸਿੰਗਲ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ।
-
ਮੁੱਖ ਮੰਤਰੀ ਭਗਵੰਤ ਮਾਨ ਅੱਜ 704 ਨਵ-ਨਿਯੁਕਤ ਨੌਜਵਾਨਾਂ ਨੂੰ ਵੰਡਣਗੇ ਨਿਯੁਕਤੀ ਪੱਤਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ 704 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਪੰਜਾਬ ਸਰਕਾਰ ਦਾਅਵਾ ਕਰ ਰਹੀ ਹੈ ਕਿ ਉਹਨਾਂ ਨੇ ਹੁਣ ਤੱਕ 51 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ।
-
ਅਮਰੀਕੀ ਸੰਸਦ ਵਿੱਚ ਡੋਨਾਲਡ ਟਰੰਪ ਦਾ ਭਾਸ਼ਣ, ਕਿਹਾ- ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਜ ਵਾਸ਼ਿੰਗਟਨ ਡੀਸੀ ਵਿੱਚ ਕਾਂਗਰਸ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਮਰੀਕਾ ਦਾ ਸੁਨਹਿਰੀ ਯੁੱਗ ਵਾਪਸ ਆ ਗਿਆ ਹੈ। ਇੱਕ ਨਵਾਂ ਪੜਾਅ 6 ਹਫ਼ਤੇ ਪਹਿਲਾਂ ਸ਼ੁਰੂ ਹੋਇਆ ਸੀ। ਅਮਰੀਕਾ ਦੀ ਗਤੀ ਵਾਪਸ ਆ ਗਈ ਹੈ, ਅਤੇ ਕੋਈ ਵੀ ਇਸਦੇ ਸੁਪਨਿਆਂ ਨੂੰ ਰੋਕ ਨਹੀਂ ਸਕਦਾ।