Live Updates: ਨਰਾਇਣ ਸਿੰਘ ਚੌੜਾ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜਿਆ,ਸੁਖਬੀਰ ‘ਤੇ ਕੀਤਾ ਸੀ ਹਮਲਾ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਨਰਾਇਣ ਸਿੰਘ ਚੌੜਾ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜਿਆ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ‘ਤੇ ਬੁੱਧਵਾਰ ਨੂੰ ਉਸ ਸਮੇਂ ਜਾਨਲੇਵਾ ਹਮਲਾ ਹੋਇਆ ਸੀ, ਜਦੋਂ ਉਹ ਹਰਿਮੰਦਰ ਸਾਹਿਬ ‘ਚ ਸੇਵਾ ਨਿਭਾਅ ਰਹੇ ਸਨ।
-
ਦੇਵੇਂਦਰ ਫੜਨਵੀਸ ਤੀਜੀ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ
ਦੇਵੇਂਦਰ ਫੜਨਵੀਸ ਤੀਜੀ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। ਅੱਜ ਸ਼ਾਮ 5:30 ਵਜੇ ਆਜ਼ਾਦ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਕੱਲ੍ਹ ਉਹ ਸਰਬਸੰਮਤੀ ਨਾਲ ਮਹਾਰਾਸ਼ਟਰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ।
-
13 ਦਸੰਬਰ ਨੂੰ ਪ੍ਰਯਾਗਰਾਜ ਜਾਣਗੇ PM
ਉੱਤਰ ਪ੍ਰਦੇਸ਼ ਸਰਕਾਰ ਨੇ ਪ੍ਰਯਾਗਰਾਜ ਦੇ ਸੰਗਮ ਖੇਤਰ ਵਿੱਚ ਮਹਾਕੁੰਭਨਗਰ ਨੂੰ ਇੱਕ ਨਵੇਂ ਜ਼ਿਲ੍ਹੇ ਵਜੋਂ ਨੋਟੀਫਾਈ ਕੀਤਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਾਕੁੰਭ 2025 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ 13 ਦਸੰਬਰ ਨੂੰ ਪ੍ਰਯਾਗਰਾਜ ਆਉਣਗੇ। ਇਸ ਦੌਰਾਨ ਉਹ ਕਈ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ।
-
ਪਲੇਸ ਆਫ ਵਰਸ਼ਿਪ ਐਕਟ ‘ਤੇ ਸੁਪਰੀਮ ਕੋਰਟ ਕਰੇਗਾ ਸੁਣਵਾਈ
ਅੱਜ ਸੁਪਰੀਮ ਕੋਰਟ ‘ਚ ਪਲੇਸ ਆਫ ਵਰਸ਼ਿਪ ਐਕਟ ‘ਤੇ ਸੁਣਵਾਈ ਹੋਵੇਗੀ। ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ। ਐਕਟ ਦੀ ਸੰਵਿਧਾਨਕ ਵੈਧਤਾ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ।
-
ਬਿਟਕੋਇਨ ਪਹਿਲੀ ਵਾਰ 100000 ਡਾਲਰ ਪਾਰ
ਬਿਟਕੋਇਨ ‘ਚ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ। ਇਹ ਡਿਜੀਟਲ ਕਰੰਸੀ ਪਹਿਲੀ ਵਾਰ 100000 ਡਾਲਰ ਨੂੰ ਪਾਰ ਕਰ ਗਈ ਹੈ।
-
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਚ ਸੁਖਬੀਰ ਸਿੰਘ ਬਾਦਲ ਕਰ ਰਹੇ ਪਹਿਰੇਦਾਰ ਦੀ ਸੇਵਾ
ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਚ ਪਹਿਰੇਦਾਰ ਦੀ ਸੇਵਾ ਨਿਭਾ ਰਹੇ ਹਨ। ਬੀਤੇ ਕੱਲ੍ਹ ਦੀ ਘਟਨਾ ਤੋਂ ਬਾਅਦ ਉੁਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਹੈ।