Live Updates: ਦਲਜੀਤ ਚੀਮਾ ਦਾ ਵੱਡਾ ਬਿਆਨ, ਨਗਰ ਨਿਗਮ ਚੋਣਾਂ ਲੜੇਗਾ ਅਕਾਲੀ ਦਲ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਅਕਾਲੀ ਦਲ ਨਗਰ ਨਿਗਮ ਦੀਆਂ ਚੋਣਾਂ ਲੜੇਗਾ
ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਵੱਡਾ ਬਿਆਨ ਦਿੱਤਾ ਹੈ। ਅਕਾਲੀ ਦਲ ਨਗਰ ਨਿਗਮ ਦੀਆਂ ਚੋਣਾਂ ਲੜੇਗਾ।
-
ਥੋੜੀ ਦੇਰ ‘ਚ ਅਕਾਲੀ ਦਲ ਦੀ ਮੀਟਿੰਗ
ਥੋੜੀ ਦੇਰ ‘ਚ ਅਕਾਲੀ ਦਲ ਦੀ ਮੀਟਿੰਗ ਹੋਵੇਗੀ। ਇਸ ‘ਚ ਸੁਖਬੀਰ ਬਾਦਲ ‘ਤੇ ਹੋਏ ਹਮਲੇ ‘ਤੇ ਚਰਚਾ ਹੋਵੇਗੀ।
-
ਦਿੱਲੀ ‘ਚ ਭਾਜਪਾ ਨੂੰ ਝਟਕਾ, ਸੁਰਿੰਦਰਪਾਲ ਸਿੰਘ AAP ‘ਚ ਸ਼ਾਮਲ
ਦਿੱਲੀ ‘ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਆਗੂ ਸੁਰਿੰਦਰਪਾਲ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ, ਉਹ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ।
-
ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ
ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਵਿਰੋਧੀ ਧਿਰ ਜੈ ਸੰਵਿਧਾਨ ਦੇ ਨਾਅਰੇ ਲਗਾ ਰਹੀ ਹੈ।
-
1984 ਸਿੱਖ ਕਤਲੇਆਮ ਮਾਮਲਾ : ਮੁਲਜ਼ਮ ਸੱਜਣ ਕੁਮਾਰ ਤੇ ਬਲਵੰਤ ਖੋਖਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਮੁਲਤਵੀ
1984 ਦੇ ਸਿੱਖ ਕਤਲੇਆਮ ਮਾਮਲੇ ‘ਚ ਮੁਲਜ਼ਮ ਸੱਜਣ ਕੁਮਾਰ ਤੇ ਬਲਵੰਤ ਖੋਖਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਗਈ ਹੈ। ਅੱਜ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਸੱਜਣ ਕੁਮਾਰ ਅਤੇ ਹੋਰ ਦੋਸ਼ੀਆਂ ਦੇ ਚਾਲ-ਚਲਣ ਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੱਜਣ ਕੁਮਾਰ ਨੇ ਮੈਡੀਕਲ ਆਧਾਰ ‘ਤੇ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ। ਫਿਲਹਾਲ ਸੱਜਣ ਕੁਮਾਰ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
-
ਸ਼ੰਭੂ ਬਾਰਡਰ ਤੋਂ ਅੱਜ ਦਿੱਲੀ ਕੂਚ ਕਰਨਗੇ ਕਿਸਾਨ
ਪੰਜਾਬ ਦੇ ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ਤੋਂ ਅੱਜ ਦਿੱਲੀ ਕੂਚ ਦੀ ਸ਼ੁਰੂਆਤ ਹੋਵੇਗੀ। 101 ਕਿਸਾਨਾਂ ਦਾ ਜਥਾ ਦੁਪਿਹਰ 1 ਵਜੇ ਦਿੱਲੀ ਲਈ ਰਵਾਨਾ ਹੋਣਗੇ। ਦਿੱਲੀ ਕੂਚ ਕਰਨ ਵਾਲੇ ਜਥੇ ਦਾ ਨਾਮ ਮਰਜੀਵੜੇ ਰੱਖਿਆ ਗਿਆ ਹੈ।
-
ਦਿੱਲੀ ਦੇ ਸ਼ਾਹਦਰਾ ਵਿੱਚ ਰਾਣੀ ਗਾਰਡਨ ਦੀਆਂ ਝੁੱਗੀਆਂ ਵਿੱਚ ਲੱਗੀ ਅੱਗ
ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਦੀ ਗੀਤਾ ਕਾਲੋਨੀ ਇਲਾਕੇ ਵਿੱਚ ਰਾਣੀ ਗਾਰਡਨ ਦੀਆਂ ਝੁੱਗੀਆਂ ਵਿੱਚ ਅੱਗ ਲੱਗ ਗਈ। ਮੌਕੇ ‘ਤੇ 12 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ ਹਨ।