Live Updates: ਬਿਕਰਮ ਮਜੀਠੀਆ ਨੇ DGP ਨੂੰ ਲਿਖਿਆ ਪੱਤਰ, SP ਖਿਲਾਫ਼ ਕਾਰਵਾਈ ਦੀ ਮੰਗ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਬਿਕਰਮ ਮਜੀਠੀਆ ਨੇ DGP ਨੂੰ ਲਿਖਿਆ ਪੱਤਰ
ਸੁਖਬੀਰ ਸਿੰਘ ਬਾਦਲ ਉੱਪਰ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਦੇ ਵਿੱਚ ਚਿੱਠੀ ਲਿਖੀ ਗਈ ਹੈ। ਮਜੀਠੀਆ ਨੇ ਐਸਪੀ ਹਰਪਾਲ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
-
ਗੁਰੂਗ੍ਰਾਮ ਦੇ ਪੰਜ ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਗੁਰੂਗ੍ਰਾਮ ਦੇ ਪੰਜ ਹੋਟਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਹੋਟਲ ਸ਼ਹਿਰ ਦੇ ਪੰਜ ਵੱਖ-ਵੱਖ ਸਥਾਨਾਂ ‘ਤੇ ਸਥਿਤ ਹੈ। ਮੇਲ ਰਾਹੀਂ ਹੋਟਲ ਪ੍ਰਬੰਧਕਾਂ ਨੂੰ ਧਮਕੀ ਦਿੱਤੀ ਗਈ ਸੀ। ਗੁਰੂਗ੍ਰਾਮ ਪੁਲਿਸ ਨੇ ਬੰਬ ਸਕੁਐਡ ਨਾਲ ਮਿਲ ਕੇ ਸਾਰੇ ਹੋਟਲਾਂ ਦੀ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਮੁਹਿੰਮ ਦੌਰਾਨ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ। ਜਾਂਚ ਦੌਰਾਨ HOAX ਮੇਲ ਮਿਲੀ। ਗੁਰੂਗ੍ਰਾਮ ਪੁਲਿਸ ਮੇਲ ਭੇਜਣ ਵਾਲੇ ਵਿਅਕਤੀ ਦੇ ਆਈਪੀ ਐਡਰੈੱਸ ਦਾ ਪਤਾ ਲਗਾ ਰਹੀ ਹੈ।
-
AAP ਵੱਲੋਂ ਦਿੱਲੀ ਵਿਧਾਨ ਸਭਾ ਲਈ ਦੂਜੀ ਲਿਸਟ ਜਾਰੀ
ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿਧਾਨ ਸਭਾ ਲਈ ਦੂਜੀ ਲਿਸਟ ਜਾਰੀ ਕੀਤੀ ਗਈ ਹੈ। ਦੂਜੀ ਲਿਸਟ ਵਿੱਚ ਮਨੀਸ਼ ਸਿਸੋਦੀਆ ਨੂੰ ਜੰਗਪੁਰਾ ਤੋਂ ਟਿਕਟ ਦਿੱਤੀ ਗਈ ਹੈ। ਪਟਪੜਗੰਜ ਤੋਂ ਅਵਧ ਓਝਾ ਨੂੰ ਟਿਕਟ ਦਿੱਤੀ।
आम आदमी पार्टी ने दिल्ली विधानसभा चुनाव 2025 के लिए अपने उम्मीदवारों की दूसरी सूची जारी की।
पूर्व उपमुख्यमंत्री मनीष सिसोदिया जंगपुरा से, अवध ओझा पटपड़गंज से चुनाव लड़ेंगे। pic.twitter.com/efHgBa7Ff6
— ANI_HindiNews (@AHindinews) December 9, 2024
-
ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ
ਲੋਕ ਸਭਾ ਦਾ ਸੈਸ਼ਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
-
ਦਿੱਲੀ ਦੇ 40 ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ, ਬੱਚਿਆਂ ਨੂੰ ਛੁੱਟੀ ਦਿੱਤੀ ਗਈ
ਦਿੱਲੀ ਦੇ 40 ਸਕੂਲਾਂ ਨੂੰ ਅੱਜ ਸਵੇਰੇ ਧਮਕੀ ਮਿਲੀ ਹੈ। ਇਸ ਤੋਂ ਬਾਅਦ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
-
ਪ੍ਰਧਾਨ ਮੰਤਰੀ ਮੋਦੀ ਨੇ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਨੀਆ ਗਾਂਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਅਰਦਾਸ ਵੀ ਕੀਤੀ।
-
ਅੱਜ ਸੁਖਬੀਰ ਸਿੰਘ ਬਾਦਲ ਦਮਦਮਾ ਸਾਹਿਬ ਵਿਖੇ ਸੇਵਾ ਨਿਭਾਉਣਗੇ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਲੱਗੀ ਸਜ਼ਾ ਦਾ ਅੱਜ 7ਵਾਂ ਦਿਨ ਹੈ। ਸੁਖਬੀਰ ਸਿੰਘ ਬਾਦਲ ਹਰਮਿੰਦਰ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਸਜ਼ਾ ਤਹਿਤ ਸੇਵਾ ਨਿਭਾ ਚੁੱਕੇ ਹਨ। ਅੱਜ ਸੁਖਬੀਰ ਬਾਦਲ ਦਮਦਮਾ ਸਾਹਿਬ ਵਿਖੇ ਆਪਣੀ ਸਜ਼ਾ ਤਹਿਤ ਸੇਵਾ ਨਿਭਾਉਣਗੇ।
-
ਗਵਾਲੀਅਰ ਦੇ ਬਾਰਾ ਘਾਟਾ ਵਿੱਚ ਇੱਕ ਪਲਾਸਟਿਕ ਫੈਕਟਰੀ ‘ਚ ਲੱਗੀ ਭਿਆਨਕ ਅੱਗ
ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਉਦਯੋਗਿਕ ਖੇਤਰ ਬਾਰਾ ਘਾਟਾ ਵਿੱਚ ਇੱਕ ਪਲਾਸਟਿਕ ਫੈਕਟਰੀ ਵਿੱਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਮੌਕੇ ‘ਤੇ ਹੈ।