Live Updates: ਜ਼ਿਮਨੀ ਚੋਣਾਂ ਵਿੱਚ ਜੇਤੂ ਉਮੀਦਵਾਰਾਂ ਨੇ MLA ਵਜੋਂ ਚੁੱਕੀ ਸਹੁੰ

Updated On: 

02 Dec 2024 12:20 PM

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Live Updates: ਜ਼ਿਮਨੀ ਚੋਣਾਂ ਵਿੱਚ ਜੇਤੂ ਉਮੀਦਵਾਰਾਂ ਨੇ MLA ਵਜੋਂ ਚੁੱਕੀ ਸਹੁੰ

ਅੱਜ ਦੀਆਂ ਤਾਜ਼ਾ ਖ਼ਬਰਾਂ

Follow Us On

LIVE NEWS & UPDATES

  • 02 Dec 2024 11:51 AM (IST)

    ਜ਼ਿਮਨੀ ਚੋਣਾਂ ਵਿੱਚ ਜੇਤੂ ਉਮੀਦਵਾਰਾਂ ਨੇ MLA ਵਜੋਂ ਚੁੱਕੀ ਸਹੁੰ

    ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਗਿੱਦੜਵਾਹਾ ਤੋਂ ਹਰਦੀਪ ਸਿੰਘ ਡਿੰਪੀ ਢਿਲੋਂ ਨੇ ਵਿਧਾਇਕ ਵਜੋਂ ਹਲਫ ਲਿਆ। ਹਾਲਾਂਕਿ ਬਰਨਾਲਾ ਤੋਂ ਚੁਣੇ ਗਏ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਅਜੇ ਹਲਫ਼ ਨਹੀਂ ਲਿਆ।

  • 02 Dec 2024 11:15 AM (IST)

    ਅਡਾਨੀ ਮੁੱਦੇ ‘ਤੇ ਕਾਂਗਰਸ ਚਾਹੁੰਦੀ ਹੈ ਚਰਚਾ, ਮਣਿਕਮ ਟੈਗੋਰ ਨੇ ਲੋਕ ਸਭਾ ‘ਚ ਦਿੱਤਾ ਨੋਟਿਸ

    ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਅੱਜ ਕਾਂਗਰਸ ਦੇ ਸੰਸਦ ਮੈਂਬਰ ਮਨਿਕਮ ਟੈਗੋਰ ਨੇ ਅਡਾਨੀ ਮੁੱਦੇ ‘ਤੇ ਚਰਚਾ ਲਈ ਲੋਕ ਸਭਾ ਵਿੱਚ ਮੁਲਤਵੀ ਮਤੇ ਦਾ ਨੋਟਿਸ ਦਿੱਤਾ।

  • 02 Dec 2024 10:45 AM (IST)

    ਕਿਸਾਨਾਂ ਦਾ ਦਿੱਲੀ ਵੱਲ ਮਾਰਚ, ਚਿੱਲਾ ਬਾਰਡਰ ‘ਤੇ ਭਾਰੀ ਜਾਮ

    ਅੱਜ ਤੋਂ ਉੱਤਰ ਪ੍ਰਦੇਸ਼ ਤੋਂ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਸ਼ੁਰੂ ਹੋਣ ਕਾਰਨ ਦਿੱਲੀ ਦੇ ਨਾਲ ਲੱਗਦੇ ਨੋਇਡਾ ਦੇ ਚਿੱਲਾ ਬਾਰਡਰ ‘ਤੇ ਟ੍ਰੈਫਿਕ ਜਾਮ ਦੇਖਣ ਨੂੰ ਮਿਲਿਆ।

  • 02 Dec 2024 10:40 AM (IST)

    ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਣ ਪਹੁੰਚੇ ਗਾਬੜੀਆ

    ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆਂ ਪੇਸ਼ ਹੋਣ ਲਈ ਪਹੁੰਚੇ ਹਨ।

  • 02 Dec 2024 10:37 AM (IST)

    AAP ਨੂੰ ਮਿਲਣਗੇ 3 ਨਵੇਂ ਵਿਧਾਇਕ

    ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਬਰਨਾਲਾ, ਗਿੱਦੜਵਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਤੋਂ ਜੇਤੂ ਰਹੇ ਉਮੀਦਵਾਰ ਅੱਜ ਵਿਧਾਇਕ ਵਜੋਂ ਹਲਫ਼ ਲੈਣਗੇ। ਉਹਨਾਂ ਨੂੰ ਸਪੀਕਰ ਕੁਲਤਾਰ ਸੰਧਵਾਂ ਸਹੁੰ ਚੁੱਕਾਉਣਗੇ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Exit mobile version