Live Updates: ਪੰਜਾਬ ਜ਼ਿਮਨੀ ਚੋਣ ਜਿੱਤਣ ਵਾਲੇ AAP ਦੇ ਤਿੰਨ ਵਿਧਾਇਕਾਂ ਨੇ CM ਨਾਲ ਕੀਤੀ ਮੁਲਾਕਾਤ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅਗਲੀ ਪੇਸ਼ੀ 13 ਦਸੰਬਰ ਨੂੰ ਹੋਵੇਗੀ
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਸੈਸ਼ਨ ਅਦਾਲਤ ਵਿੱਚ ਪੇਸ਼ੀ ਹੋਈ। ਇਸ ਕੇਸ ਵਿੱਚ ਗੁਰਵਿੰਦਰ ਸਿੰਘ ਦੀ ਗਵਾਹੀ ਚੱਲ ਰਹੀ ਹੈ, ਗੁਰਵਿੰਦਰ ਸਿੰਘ 29 ਮਈ 2022 ਨੂੰ ਥਾਰ ਕਾਰ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ ਸੀ ਪਰ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਪੇਸ਼ ਨਹੀਂ ਹੋਏ। ਅਦਾਲਤ ਨੇ ਅੱਜ ਅਗਲੀ ਪੇਸ਼ੀ 13 ਦਸੰਬਰ ਤੈਅ ਕੀਤੀ ਹੈ।
-
ਕੈਲਾਸ਼ ਗਹਿਲੋਤ ਨੇ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
ਕੈਲਾਸ਼ ਗਹਿਲੋਤ ਨੇ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲ ਹੀ ‘ਚ ਗਹਿਲੋਤ ਨੇ ਦਿੱਲੀ ਸਰਕਾਰ ‘ਚ ਮੰਤਰੀ ਦੇ ਅਹੁਦੇ ਤੋਂ ਅਤੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
-
ਜੰਮੂ ‘ਚ NSG ਟਾਸਕ ਫੋਰਸ ਤਾਇਨਾਤ ਹੋਵੇਗੀ, ਸਰਕਾਰ ਦਾ ਵੱਡਾ ਕਦਮ
ਜੰਮੂ ਵਿੱਚ NSG ਟਾਸਕ ਫੋਰਸ ਤਾਇਨਾਤ ਕੀਤੀ ਜਾਵੇਗੀ। ਸਰਕਾਰ ਨੇ ਅੱਤਵਾਦੀ ਹਮਲਿਆਂ ਦੇ ਮੱਦੇਨਜ਼ਰ ਇਹ ਵੱਡਾ ਕਦਮ ਚੁੱਕਿਆ ਹੈ।
-
ਅਡਾਨੀ ਅਤੇ ਸੰਭਲ ਹਿੰਸਾ ਦੇ ਮੁੱਦੇ ‘ਤੇ ਲੋਕ ਸਭਾ ‘ਚ ਵਿਰੋਧੀ ਧਿਰ ਨੇ ਹੰਗਾਮਾ ਕੀਤਾ
ਗੌਤਮ ਅਡਾਨੀ ਅਤੇ ਸੰਭਲ ਹਿੰਸਾ ਦੇ ਮੁੱਦੇ ‘ਤੇ ਲੋਕ ਸਭਾ ‘ਚ ਵਿਰੋਧੀ ਧਿਰ ਦਾ ਹੰਗਾਮਾ ਜਾਰੀ ਹੈ। ਕਾਫੀ ਨਾਅਰੇਬਾਜ਼ੀ ਹੋ ਰਹੀ ਹੈ।
-
ਸੰਸਦ ਵਿੱਚ ਉੱਠੇਗਾ ਬੇਅਦਬੀ ਦਾ ਮੁੱਦਾ, MP ਕੰਗ ਨੇ ਦਿੱਤਾ ਕੰਮ ਰੋਕੂ ਪ੍ਰਸਤਾਵ
ਆਮ ਆਦਮੀ ਪਾਰਟੀ ਦੇ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਬੇਅਦਬੀ ਦੇ ਮੁੱਦੇ ਤੇ ਵਿਚਾਰ ਚਰਚਾ ਲਈ ਕੰਮ ਰੋਕੂ ਪ੍ਰਸਤਾਵ ਦਿੱਤਾ ਗਿਆ ਹੈ।