Live Update: ਮਣੀਪੁਰ ਵਿੱਚ ਕੱਲ੍ਹ ਸਕੂਲ ਅਤੇ ਕਾਲਜ ਖੋਲ੍ਹਣ ਦਾ ਐਲਾਨ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਮਣੀਪੁਰ ਵਿੱਚ ਕੱਲ੍ਹ ਸਕੂਲ ਅਤੇ ਕਾਲਜ ਖੋਲ੍ਹਣ ਦਾ ਐਲਾਨ
ਮਣੀਪੁਰ ਸਰਕਾਰ ਨੇ ਕੱਲ੍ਹ ਤੋਂ ਇੰਫਾਲ ਘਾਟੀ ਜ਼ਿਲ੍ਹਿਆਂ ਤੇ ਜਿਰੀਬਾਮ ਵਿੱਚ ਸਕੂਲ ਅਤੇ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਹੈ। 16 ਨਵੰਬਰ ਤੋਂ ਮਨੀਪੁਰ ਦੇ ਜੀਰੀ ਅਤੇ ਆਸਾਮ ਦੇ ਜਿਰੀਬਾਮ ਤੋਂ ਤਿੰਨ ਔਰਤਾਂ ਤੇ ਤਿੰਨ ਬੱਚਿਆਂ ਦੀਆਂ ਲਾਸ਼ਾਂ ਨਦੀ ਵਿੱਚੋਂ ਬਰਾਮਦ ਹੋਣ ਤੋਂ ਬਾਅਦ ਇਨ੍ਹਾਂ ਜ਼ਿਲ੍ਹਿਆਂ ਵਿੱਚ ਵਿਦਿਅਕ ਅਦਾਰੇ ਬੰਦ ਹਨ।
-
ਮਨੀਪੁਰ ਵਿੱਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ
ਮਨੀਪੁਰ ਸਰਕਾਰ ਨੇ ਕੱਲ੍ਹ ਤੋਂ ਇੰਫਾਲ ਘਾਟੀ ਜ਼ਿਲ੍ਹਿਆਂ ਤੇ ਜਿਰੀਬਾਮ ਵਿੱਚ ਸਕੂਲ ਅਤੇ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਹੈ। 16 ਨਵੰਬਰ ਤੋਂ ਮਨੀਪੁਰ ਦੇ ਜੀਰੀ ਅਤੇ ਆਸਾਮ ਦੇ ਜਿਰੀਬਾਮ ਤੋਂ ਤਿੰਨ ਔਰਤਾਂ ਤੇ ਤਿੰਨ ਬੱਚਿਆਂ ਦੀਆਂ ਲਾਸ਼ਾਂ ਨਦੀ ਵਿੱਚੋਂ ਬਰਾਮਦ ਹੋਣ ਤੋਂ ਬਾਅਦ ਇਨ੍ਹਾਂ ਜ਼ਿਲ੍ਹਿਆਂ ਵਿੱਚ ਵਿਦਿਅਕ ਅਦਾਰੇ ਬੰਦ ਹਨ।
-
ਗੁਰਦਾਸਪੁਰ ਰੇਲਵੇ ਸਟੇਸ਼ਨ ‘ਤੇ ਖੁਦਾਈ ਦੌਰਾਨ 10 ਰਾਕੇਟ ਲਾਂਚਰ ਮਿਲੇ
ਗੁਰਦਾਸਪੁਰ ਰੇਲਵੇ ਸਟੇਸ਼ਨ ‘ਤੇ ਖੁਦਾਈ ਦੌਰਾਨ 10 ਰਾਕੇਟ ਲਾਂਚਰ ਮਿਲੇ ਹਨ। ਰੇਲਵੇ ਪੁਲਿਸ ਨੇ ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਬੰਬਾਂ ਨੂੰ ਡਿਫਿਊਸ ਕਰ ਦਿੱਤਾ ਗਿਆ ਹੈ।ਗੁਰਦਾਸਪੁਰ ਰੇਲਵੇ ਸਟੇਸ਼ਨ ਦੀ ਮੁਰੰਮਤ ਦੌਰਾਨ ਖੁਦਾਈ ਕੀਤੀ ਜਾ ਰਹੀ ਸੀ।
-
ਸੰਭਲ ਹਿੰਸਾ ‘ਚ ਮਾਰੇ ਗਏ ਨੌਜਵਾਨਾਂ ਦੇ ਭਰਾਵਾਂ ਨੇ ਦਰਜ ਕਰਵਾਈ FIR
ਸੰਭਲ ਹਿੰਸਾ ‘ਚ ਮਾਰੇ ਗਏ ਬਿਲਾਲ ਦੇ ਭਰਾ ਨੇ ਅਣਪਛਾਤੇ ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਵਾਇਆ ਹੈ। ਇਲਜ਼ਾਮ ਲਾਇਆ ਗਿਆ ਹੈ ਕਿ ਗੋਲੀ ਲੱਗਣ ਕਾਰਨ ਬਿਲਾਲ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ ਹਿੰਸਾ ‘ਚ ਮਾਰੇ ਗਏ ਨਈਮ ਅਤੇ ਅਯਾਨ ਦੇ ਭਰਾਵਾਂ ਨੇ ਵੀ ਅਣਪਛਾਤੇ ਲੋਕਾਂ ‘ਤੇ ਮਾਮਲਾ ਦਰਜ ਕੀਤਾ ਹੈ।
-
ਜੰਮੂ-ਕਸ਼ਮੀਰ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਜੰਮੂ-ਕਸ਼ਮੀਰ ‘ਚ ਵੀਰਵਾਰ ਸ਼ਾਮ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.0 ਮਾਪੀ ਗਈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ-ਤਜ਼ਾਕਿਸਤਾਨ ਸਰਹੱਦੀ ਖੇਤਰ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਦਾ ਕੇਂਦਰ ਜ਼ਮੀਨ ਤੋਂ 209 ਕਿਲੋਮੀਟਰ ਦੂਰ ਹੋਣ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।
-
ਬੰਗਲਾਦੇਸ਼ ਦੇ ਹਾਲਾਤ ‘ਤੇ ਸ਼ੇਖ ਹਸੀਨਾ ਨੇ ਚੁੱਕੇ ਸਵਾਲ
ਬੰਗਲਾਦੇਸ਼ ਅਵਾਮੀ ਲੀਗ ਦੀ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਦੇਸ਼ ਵਿੱਚ ਵੱਧ ਰਹੀ ਹਿੰਸਾ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ ਗੰਭੀਰ ਬਿਆਨ ਦਿੱਤਾ ਹੈ। ਉਨ੍ਹਾਂ ਨੇ ਚਟਗਾਓਂ ਵਿੱਚ ਇੱਕ ਵਕੀਲ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਨੂੰ ਤੁਰੰਤ ਫੜ ਕੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਯੂਨਸ ਸਰਕਾਰ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਨਵੀਂ ਸਰਕਾਰ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦੇ ਸਕੀ ਤਾਂ ਉਨ੍ਹਾਂ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਲਈ ਜਵਾਬ ਦੇਣਾ ਪਵੇਗਾ।
-
ਦਿੱਲੀ ‘ਚ ਮਹਾਯੁਤੀ ਦੀ ਬੈਠਕ ਅੱਜ ਰਾਤ 8 ਵਜੇ ਤੋਂ ਬਾਅਦ ਹੋਵੇਗੀ
ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਮਹਾਯੁਤੀ ਦੇ ਵੱਡੇ ਨੇਤਾ ਏਕਨਾਥ ਸ਼ਿੰਦੇ, ਅਜੀਤ ਪਵਾਰ ਤੇ ਦੇਵੇਂਦਰ ਫੜਨਵੀਸ ਅੱਜ ਦਿੱਲੀ ਵਿੱਚ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ । ਰਾਤ 8 ਵਜੇ ਤੋਂ ਬਾਅਦ ਤਿੰਨਾਂ ਆਗੂਆਂ ਦੀ ਬੈਠਕ ਹੋਵੇਗੀ।
-
ਇਸਕਾਨ ‘ਤੇ ਪਾਬੰਦੀ ਲਗਾਉਣ ਤੋਂ ਇਨਕਾਰ
ਬਾਂਗਲਾਦੇਸ਼ ਦੀ ਹਾਈ ਕੋਰਟ ਨੇ ਇਸਕਾਨ ‘ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ, ਅਦਾਲਤ ਨੇ ਕਿਹਾ ਹੈ ਕਿ ਉਹ ਅੰਤਰਿਮ ਸਰਕਾਰ ਦੁਆਰਾ ਕੀਤੀ ਜਾ ਰਹੀ ਕਾਰਵਾਈ ਤੋਂ ਸੰਤੁਸ਼ਟ ਹੈ। ਫਿਲਹਾਲ ਇਸ ਮਾਮਲੇ ‘ਚ ਖੁਦ ਨੋਟਿਸ ਲੈਣ ਦੀ ਕੋਈ ਲੋੜ ਨਹੀਂ ਹੈ।
-
ਜਗਜੀਤ ਸਿੰਘ ਡੱਲੇਵਾਲ ਨੂੰ ਸੁਖਦੇਵ ਸਿੰਘ ਭੋਜਰਾਜ ਮਿਲਣ ਪਹੁੰਚੇ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸੁਖਦੇਵ ਸਿੰਘ ਭੋਜਰਾਜ ਮਿਲਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਇਲਜ਼ਾਮ ਲਗਾਏ ਹਨ ਕਿ ਸਰਕਾਰ ਨੇ ਕਿਸਾਨ ਆਗੂ ਨੂੰ ਕੇਂਦਰ ਦੇ ਇਸ਼ਾਰਿਆਂ ‘ਤੇ ਅਗਵਾ ਕੀਤਾ ਹੈ।
-
ਅਜਨਾਲਾ ਥਾਣੇ ‘ਚ ਬੰਬ ਰੱਖਣ ਦਾ ਮਾਮਲਾ
ਅਜਨਾਲਾ ਥਾਣੇ ‘ਚ ਬੰਬ ਰੱਖਣ ਵਾਲੇ ਗੈਂਗਸਟਰ ਦੀ ਮਾਂ-ਭੈਣ ਦੀ ਅੱਜ ਕੋਰਟ ਚ ਪੇਸ਼ੀ ਹੋਈ ਹੈ। ਉਨ੍ਹਾਂ ਖਿਲਾਫ਼ ਪੁਲਿਸ ਨੇ 5 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
-
ਪ੍ਰਿਅੰਕਾ ਗਾਂਧੀ ਅੱਜ ਸੰਸਦ ਮੈਂਬਰ ਵਜੋਂ ਚੁੱਕਣਗੇ ਸਹੁੰ, ਘਰੋਂ ਹੋਏ ਰਵਾਨਾ
ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਆਪਣੀ ਰਿਹਾਇਸ਼ ਤੋਂ ਸੰਸਦ ਲਈ ਰਵਾਨਾ ਹੋ ਗਏ ਹਨ। ਸਮਰਥਕਾਂ ਨੇ ਉਨ੍ਹਾਂ ਦੀ ਕਾਰ ‘ਤੇ ਫੁੱਲਾਂ ਦੀ ਵਰਖਾ ਕੀਤੀ ਹੈ। ਉਹ ਵਾਇਨਾਡ ਲੋਕ ਸਭਾ ਉਪ ਚੋਣ ਜਿੱਤਣ ਤੋਂ ਬਾਅਦ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ।