Live Update: ਕਿਸਾਨ ਆਗੂ ਡੱਲੇਵਾਲ ਨੂੰ ਡਿਸਚਾਰਜ ਕਰਨ ‘ਤੇ ਬਣੀ ਸਹਿਮਤੀ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਅਜਮੇਰ ਸ਼ਰੀਫ ਦਰਗਾਹ ਵਿਵਾਦ ‘ਤੇ ਮੰਤਰੀ ਮਦਾਨ ਦਾ ਬਿਆਨ
ਅਜਮੇਰ ਸ਼ਰੀਫ ਦਰਗਾਹ ਵਿਵਾਦ ‘ਤੇ ਰਾਜਸਥਾਨ ਸਰਕਾਰ ਦੇ ਮੰਤਰੀ ਮਦਨ ਦਿਲਾਵਰ ਨੇ ਕਿਹਾ, ਮੈਂ ਇਸ ਮੁੱਦੇ ‘ਤੇ ਕੁਝ ਨਹੀਂ ਕਹਾਂਗਾ, ਅਦਾਲਤ ਨੇ ਫੈਸਲਾ ਕਰਨਾ ਹੈ। ਪਰ, ਸੱਚ ਤਾਂ ਇਹ ਹੈ ਕਿ ਔਰੰਗਜ਼ੇਬ ਅਤੇ ਬਾਬਰ ਨੇ ਕਈ ਮੰਦਰਾਂ ਨੂੰ ਢਾਹ ਕੇ ਮਸਜਿਦਾਂ ਬਣਾਈਆਂ ਸਨ। ਜਾਂਚ ‘ਚ ਸੱਚ ਸਾਹਮਣੇ ਆਵੇਗਾ।
-
ਦਿੱਲੀ LG ਨੇ CAG ਦੀ ਰਿਪੋਰਟ ‘ਤੇ ਮੁੱਖ ਮੰਤਰੀ ਆਤਿਸ਼ੀ ਨੂੰ ਲਿਖਿਆ ਪੱਤਰ
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਮੁੱਖ ਮੰਤਰੀ ਆਤਿਸ਼ੀ ਨੂੰ ਪੱਤਰ ਲਿਖਿਆ ਹੈ। ਦਿੱਲੀ ਸਰਕਾਰ ਦੀ ਕੈਗ ਰਿਪੋਰਟ ਸਦਨ ਵਿੱਚ ਰੱਖਣ ਸਬੰਧੀ ਪੱਤਰ ਲਿਖਿਆ। ਹਾਲ ਹੀ ਵਿੱਚ, ਦਿੱਲੀ ਵਿੱਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਅਤੇ ਭਾਜਪਾ ਦੇ ਵਿਧਾਇਕਾਂ ਨੇ ਸਦਨ ਵਿੱਚ ਕੈਗ ਦੀ ਰਿਪੋਰਟ ਪੇਸ਼ ਕਰਨ ਦੀ ਮੰਗ ਕਰਦੇ ਹੋਏ ਐਲਜੀ ਨੂੰ ਇੱਕ ਮੰਗ ਪੱਤਰ ਸੌਂਪਿਆ।
-
ਪੰਜਾਬ ਦੀਆਂ ਮਹਿਲਾਵਾਂ ਦੀ ਹੋਵੇਗੀ ਕੈਂਸਰ ਸਕ੍ਰੀਨਿੰਗ
ਪੰਜਾਬ ਸਰਕਾਰ ਹੁਣ ਮਹਿਲਾਵਾਂ ਤੇ ਲੜਕੀਆਂ ਦੀ ਸਿਹਤ ਤੇ ਰੋਜ਼ਗਾਰ ‘ਤੇ ਧਿਆਨ ਕੇਂਦਰਿਤ ਕਰੇਗੀ। 2 ਦਸੰਬਰ ਨੂੰ ਪੰਜਾਬ ਦੇ ਜ਼ਿਲ੍ਹਿਆਂ ‘ਚ ਕੈਂਪ ਲਗਾਏ ਜਾਣਗੇ, ਜਿੱਥੇ ਮਹਿਲਾਵਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਕੈਂਸਰ ਦੀ ਜਾਂਚ ਵਿਸ਼ੇਸ਼ ਤੌਰ ‘ਤੇ ਕੀਤੀ ਜਾਵੇਗੀ।
-
ਯੂਪੀ ਦੇ ਸੰਭਲ ‘ਚ ਸ਼ੁੱਕਰਵਾਰ ਦੀ ਨਮਾਜ਼ ਤੋਂ ਪਹਿਲਾਂ ਡੀਐਮ ਦਾ ਫਲੈਗ ਮਾਰਚ
ਯੂਪੀ ਦੇ ਸੰਭਲ ਦੇ ਡੀਐਮ ਡਾਕਟਰ ਰਾਜੇਂਦਰ ਪੈਨਸੀਆ ਨੇ ਅੱਜ ਨਮਾਜ਼ ਤੋਂ ਪਹਿਲਾਂ ਸੰਭਲ ਵਿੱਚ ਪੁਲਿਸ ਦੁਆਰਾ ਕੀਤੇ ਗਏ ਫਲੈਗ ਮਾਰਚ ਵਿੱਚ ਹਿੱਸਾ ਲਿਆ।
#WATCH | UP: DM Sambhal, Dr Rajender Pensiya takes part in the flag march conducted by Police in Sambhal, ahead of Friday prayers. pic.twitter.com/K82XPwcjqh
— ANI (@ANI) November 29, 2024
-
ਅੰਮ੍ਰਿਤਸਰ: ਗੁਰਬਖਸ਼ ਨਗਰ ‘ਚ ਪੁਲਿਸ ਚੌਕੀ ਨੇੜੇ ਧਮਾਕਾ, ਇਲਾਕੇ ‘ਚ ਸਨਸਨੀ
ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਚ ਪੁਲਿਸ ਚੌਕੀ ਨੇੜੇ ਧਮਾਕੇ ਦੀ ਆਵਾਜ਼ ਸੁਣ ਕੇ ਇਲਾਕੇ ਚ ਸਨਸਨੀ ਦਾ ਮਾਹੌਲ ਹੈ। ਪੁਲਿਸ ਨੇ ਇਸ ਮਾਮਲੇ ‘ਚ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਹੈ।
-
‘ਆਪ’ ਸਾਂਸਦ ਰਾਘਵ ਚੱਢਾ ਨੇ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰਾਂ ‘ਤੇ ਰਾਜ ਸਭਾ ‘ਚ ਦਿੱਤਾ ਸਥਗਨ ਨੋਟਿਸ
‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ “ਬੰਗਲਾਦੇਸ਼ ਵਿੱਚ ਹਿੰਦੂਆਂ ‘ਤੇ ਅੱਤਿਆਚਾਰਾਂ ਅਤੇ ਇਸਕੋਨ ਦੇ ਪੁਜਾਰੀ ਚਿਨਮੋਏ ਕ੍ਰਿਸ਼ਨਾ ਦਾਸ ਦੀ ਗ੍ਰਿਫਤਾਰੀ’ ‘ਤੇ ਚਰਚਾ ਕਰਨ ਲਈ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਰਾਜ ਸਭਾ ਵਿੱਚ ਨੋਟਿਸ ਦਿੱਤਾ ਹੈ।